DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Diljit Dosanjh ਦੀ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਤੋਂ ਬਾਅਦ ਵਿਵਾਦ; ਭਾਜਪਾ ਵੱਲੋਂ ਸਮੀਖਿਆ ਕਮੇਟੀ ਬਣਾਉਣ ਦਾ ਐਲਾਨ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਨੇ ਕੇਂਦਰ ਤੱਕ ਕੀਤੀ ਸੀ ਪਹੁੰਚ; ਸੈਂਸਰ ਬੋਰਡ ਦੀ ਮਨਜ਼ੂਰੀ ਨਾ ਹੋਣ ਕਾਰਨ OTT ਤੋਂ ਹਟਾਈ ਫ਼ਿਲਮ: R.P .Singh

  • fb
  • twitter
  • whatsapp
  • whatsapp
Advertisement

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਓਟੀਟੀ (OTT) ਪਲੇਟਫਾਰਮ ਤੋਂ ਹਟਾਉਣ ਤੋਂ ਬਾਅਦ ਛਿੜੇ ਵਿਵਾਦ ਦੀ ਜਾਂਚ ਲਈ ਇੱਕ ਤਿੰਨ ਮੈਂਬਰੀ ਸਮੀਖਿਆ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਫ਼ਿਲਮ ’ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਸੀ ਅਤੇ ਸੂਬੇ ਵਿੱਚ ਭਾਜਪਾ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਰਹੀ ਸੀ। ਪੰਜਾਬ ਦੇ ਮੌਜੂਦਾ ਹਾਲਾਤ ਅਤੇ ਜਨਤਕ ਰੋਸ ਨੂੰ ਦੇਖਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਮਾਮਲੇ ਦੇ ਹੱਲ ਲਈ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਸੀ।

ਸੈਂਸਰ ਬੋਰਡ ਨੇ ਨਹੀਂ ਦਿੱਤੀ ਸੀ ਮਨਜ਼ੂਰੀ: ਆਰ.ਪੀ.ਸਿੰਘ

ਇਸ ਦੌਰਾਨ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਪਾਰਟੀ ਦਾ ਪੱਖ ਰੱਖਦਿਆਂ ਕਿਹਾ ਕਿ ਇਸ ਫ਼ਿਲਮ ਨੂੰ ਓਟੀਟੀ ਪਲੇਟਫਾਰਮ ’ਤੇ ਸਟ੍ਰੀਮ (ਪ੍ਰਸਾਰਿਤ) ਕਰਨ ਤੋਂ ਪਹਿਲਾਂ ‘ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ’ (CBFC) ਯਾਨੀ ਸੈਂਸਰ ਬੋਰਡ ਤੋਂ ਲੋੜੀਂਦੀ ਮਨਜ਼ੂਰੀ ਨਹੀਂ ਮਿਲੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਫ਼ਿਲਮ ਨੂੰ ਸੈਂਸਰ ਬੋਰਡ ਦੁਆਰਾ ਪਾਸ ਨਹੀਂ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਇਹ ਓਟੀਟੀ ’ਤੇ ਚਲਾਈ ਜਾ ਰਹੀ ਸੀ। ਨਿਯਮਾਂ ਦੀ ਇਸ ਉਲੰਘਣਾ ਕਾਰਨ ਹੀ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਇਸ ’ਤੇ ਪਾਬੰਦੀ ਲਗਾਈ ਗਈ ਹੈ।

Advertisement

ਆਰ.ਪੀ. ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਇਸ ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਨੂੰ ਵਿਸ਼ੇਸ਼ ਅਪੀਲ ਕੀਤੀ ਸੀ। ਉਨ੍ਹਾਂ ਦੀ ਇਸੇ ਅਪੀਲ ਅਤੇ ਮੰਗ ਦੇ ਮੱਦੇਨਜ਼ਰ ਹੁਣ ਕੇਂਦਰ ਵੱਲੋਂ ਇੱਕ ਉੱਚ-ਪੱਧਰੀ ਸਮੀਖਿਆ ਕਮੇਟੀ ਬਣਾਈ ਜਾ ਰਹੀ ਹੈ। ਇਹ ਕਮੇਟੀ ਫ਼ਿਲਮ ਨਾਲ ਜੁੜੇ ਤੱਥਾਂ ਅਤੇ ਵਿਵਾਦ ਦੀ ਬਾਰੀਕੀ ਨਾਲ ਸਮੀਖਿਆ ਕਰੇਗੀ, ਜਿਸ ਤੋਂ ਬਾਅਦ ਹੀ ਫ਼ਿਲਮ ਦੇ ਭਵਿੱਖ ਨੂੰ ਲੈ ਕੇ ਕੋਈ ਅੰਤਿਮ ਫੈਸਲਾ ਲਿਆ ਜਾਵੇਗਾ।

Advertisement

Advertisement
×