ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਫੂਕੀਆਂ

1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਸਿੱਖਿਆ ਮੰਤਰੀ ਦਾ ਘਿਰਾਓ ਭਲਕੇ
ਪੱਤਰ ਦੀਆਂ ਕਾਪੀਆਂ ਫੂਕਦੇ ਹੋਏ ਸਹਾਇਕ ਪ੍ਰੋਫੈਸਰ।
Advertisement
ਸਰਕਾਰੀ ਕਾਲਜ ਰੂਪਨਗਰ ਵਿੱਚ ਅੱਜ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫਰੰਟ ਨੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਫੂਕ ਕੇ ਪ੍ਰਦਰਸ਼ਨ ਕੀਤਾ। ਜਥੇਬੰਦੀ ਦੇ ਆਗੂ ਪ੍ਰੋਫੈਸਰ ਜਸਕਰਨ ਸਿੰਘ ਨੇ ਰੋਸ ਜਤਾਇਆ ਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਨਾਦਰਸ਼ਾਹੀ ਢੰਗ ਨਾਲ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯਮਤ ਸੇਵਾਵਾਂ ਨੂੰ ਸੰਕੇਤਕ ਰੂਪ ਵਿੱਚ 17 ਹੁਕਮ ਜਾਰੀ ਨਹੀਂ ਹੋਇਆ। ਪ੍ਰੋਫ਼ੈਸਰ ਰਾਜੀਵ ਜਲਾਲਾਬਾਦ ਨੇ ਦੱਸਿਆ ਕਿ ਪੱਤਰ ਮੁਤਾਬਕ 1158 ਫਰੰਟ ਦੇ ਮਹਿਲਾ ਪ੍ਰੋਫ਼ੈਸਰਾਂ ਨੂੰ ਮਿਲਣ ਵਾਲੀ ਜਣੇਪਾ ਛੁੱਟੀ ਨੂੰ ਵੀ 180 ਦਿਨਾਂ ਤੋਂ ਘਟਾ ਕੇ ਸੀਮਤ ਕਰ ਦਿੱਤਾ ਗਿਆ ਹੈ ਜੋ ਸੰਵਿਧਾਨਿਕ ਹੱਕਾਂ ਦੀ ਉਲੰਘਣਾ ਹੈ। ਪ੍ਰੋਫ਼ੈਸਰਾਂ ਨੇ ਰੋਸ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਰੁਜ਼ਗਾਰ ਨੂੰ ਵਿਭਾਗ ਵੱਲੋਂ ਸੰਕੇਤਕ ਰੂਪ ਵਿੱਚ 17 ਫਰਵਰੀ 2026 ਤੱਕ ਸੀਮਤ ਕਰਨਾ, ਹੱਕੀ ਛੁੱਟੀਆਂ ’ਤੇ ਜਬਰੀ ਪਾਬੰਦੀ ਲਾਉਣ ਦਾ ਵਤੀਰਾ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕਰਦਾ ਹੈ ਜਿਸ ਨੂੰ ਲੋਕਾਂ ਦੀ ਕਚਹਿਰੀ ਵਿੱਚ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ 9 ਨਵੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਇਸ ਨਾਦਰਸ਼ਾਹੀ ਫ਼ਰਮਾਨ ਨੂੰ ਵਾਪਸ ਲੈਣ ਲਈ ਮਜ਼ਬੂਰ ਕਰ ਦੇਣਗੇ। ਇਸ ਮੌਕੇ ਡਾ. ਅਮਰਜੀਤ ਸਿੰਘ ਨੇ ਚੰਡੀਗੜ੍ਹ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੇ ਹੁਕਮਾਂ ਦੀ ਨਿਖੇਧੀ ਕੀਤੀ। 

 

Advertisement

Advertisement
Show comments