ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਰਨੀ ਵਿੱਚ ਮੱਕੀ ਦੀ ਫਸਲ ਨੁਕਸਾਨੀ

ਲਗਾਤਾਰ ਪੈ ਰਹੇ ਮੀਂਹ ਅਤੇ ਤੇਜ਼ ਹਵਾਵਾਂ ਨੇ ਕਈ ਪਿੰਡਾਂ ਵਿੱਚ ਮੱਕੀ ਦੀ ਫਸਲ ਨੂੰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅੰਦਾਜ਼ਨ 50 ਪ੍ਰਤੀਸ਼ਤ ਫਸਲ ਪ੍ਰਭਾਵਿਤ ਹੋਈ ਹੈ। ਕਈ ਪਿੰਡਾਂ ਵਿੱਚ ਮੱਕੀ ਦੇ ਤੁੱਕੇ ਪੂਰੀ ਤਰ੍ਹਾਂ...
Advertisement
ਲਗਾਤਾਰ ਪੈ ਰਹੇ ਮੀਂਹ ਅਤੇ ਤੇਜ਼ ਹਵਾਵਾਂ ਨੇ ਕਈ ਪਿੰਡਾਂ ਵਿੱਚ ਮੱਕੀ ਦੀ ਫਸਲ ਨੂੰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅੰਦਾਜ਼ਨ 50 ਪ੍ਰਤੀਸ਼ਤ ਫਸਲ ਪ੍ਰਭਾਵਿਤ ਹੋਈ ਹੈ। ਕਈ ਪਿੰਡਾਂ ਵਿੱਚ ਮੱਕੀ ਦੇ ਤੁੱਕੇ ਪੂਰੀ ਤਰ੍ਹਾਂ ਟੁੱਟ ਗਏ ਹਨ ਅਤੇ ਜ਼ਮੀਨ ’ਤੇ ਪਏ ਹਨ, ਜਿਸ ਕਾਰਨ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਬਰਬਾਦ ਹੋ ਗਈ ਹੈ। ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਮੱਕੀ ਉਨ੍ਹਾਂ ਦੀ ਮੁੱਖ ਫ਼ਸਲ ਹੈ, ਜੋ ਉਨ੍ਹਾਂ ਦੀਆਂ ਸਾਲ ਭਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੀ ਹੈ। ਪਹਿਲਾਂ ਲਗਾਤਾਰ ਮੀਂਹ ਨੇ ਮੱਕੀ ਨੂੰ ਕਮਜ਼ੋਰ ਕਰ ਦਿੱਤਾ ਸੀ, ਜਦੋਂ ਕਿ ਹੁਣ ਤੇਜ਼ ਹਵਾਵਾਂ ਨੇ ਇਸ ਦੀਆਂ ਬਾਕੀ ਉਮੀਦਾਂ ਨੂੰ ਵੀ ਤਬਾਹ ਕਰ ਦਿੱਤਾ ਹੈ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।

 

Advertisement

Advertisement
Show comments