ਕਰੋਨਾ: ਚੰਡੀਗੜ੍ਹ ’ਚ 207 ਨਵੇਂ ਕੇਸ

ਕਰੋਨਾ: ਚੰਡੀਗੜ੍ਹ ’ਚ 207 ਨਵੇਂ ਕੇਸ

ਚੰਡੀਗੜ੍ਹ ’ਚ ਇਕ ਸ਼ੱਕੀ ਮਰੀਜ਼ ਦਾ ਸੈਂਪਲ ਲੈਂਦਾ ਹੋਇਆ ਇਕ ਸਿਹਤ ਕਾਮਾ। -ਫੋਟੋ: ਮਨੋਜ ਮਹਾਜਨ

ਪੱਤਰ ਪ੍ਰੇਰਕ
ਚੰਡੀਗੜ੍ਹ, 26 ਸਤੰਬਰ

ਚੰਡੀਗੜ੍ਹ ਵਿੱਚ ਕਰੋਨਾ ਨੇ ਅੱਜ 207 ਹੋਰ ਵਿਅਕਤੀਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ ਜਿਸ ਦੌਰਾਨ ਕੁੱਲ ਅੰਕੜਾ ਵਧ ਕੇ 11,380 ਹੋ ਗਿਆ ਹੈ। ਯੂ.ਟੀ. ਦੇ ਸਿਹਤ ਵਿਭਾਗ ਤੋਂ ਮਿਲੀ ਹੋਰ ਜਾਣਕਾਰੀ ਮੁਤਾਬਕ ਸ਼ਹਿਰ ਵਿੱਚ ਰੈਪਿਡ ਅਤੇ ਆਰ.ਟੀ.-ਪੀ.ਸੀ.ਆਰ. ਵਿਧੀਆਂ ਰਾਹੀਂ ਕੀਤੇ ਟੈਸਟਾਂ ਦੌਰਾਨ ਆਏ ਨਵੇਂ ਕਰੋਨਾ ਮਰੀਜ਼ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਸਮੇਤ  ਪੀ.ਜੀ.ਆਈ. ਕੈਂਪਸ, ਇੰਡਸਟਰੀਅਲ ਏਰੀਆ ਫੇਜ਼ 1, ਬਹਿਲਾਣਾ, ਡੱਡੂਮਾਜਰਾ, ਦੜੂਆ, ਧਨਾਸ, ਹੱਲੋਮਾਜਰਾ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰਾ, ਕਿਸ਼ਨਗੜ੍ਹ, ਮਲੋਇਆ, ਮਨੀਮਾਜਰਾ, ਮੌਲੀ ਜਾਗਰਾਂ, ਪਲਸੌਰਾ, ਰਾਏਪੁਰ ਖੁਰਦ, ਰਾਮ ਦਰਬਾਰ, ਸਾਰੰਗਪੁਰ ਦੇ ਵਸਨੀਕ ਹਨ। 

ਉਕਤ ਕੁੱਲ 207 ਵਿਅਕਤੀਆਂ ਨੂੰ ਕਰੋਨਾ ਦੀ ਪੁਸ਼ਟੀ ਹੋਣ ਉਪਰੰਤ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 11,380 ਹੋ ਗਈ ਹੈ।

ਐਸ.ਏ.ਐਸ.ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 152 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 359 ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਇੱਕ ਮਹਿਲਾ ਦੀ ਮੌਤ ਹੋਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੀਰ ਮੁਛੈਲਾ(ਜ਼ੀਰਕਪੁਰ) ਦੀ 64 ਸਾਲਾ ਮਹਿਲਾ ਦੀ ਕਰੋਨਾ ਨਾਲ ਮੌਤ ਹੋ ਗਈ ਹੈ।

 ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 153 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 113 ਪੰਚਕੂਲਾ ਜ਼ਿਲ੍ਹੇ ਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਦੋ ਮੌਤਾਂ ਵੀ ਹੋਈਆਂ ਹਨ। ਮਰਨ ਵਾਲਿਆਂ ਵਿੱਚ ਇੱਕ ਵਿਅਕਤੀ ਸੈਕਟਰ-19 ਅਤੇ ਦੂਜੀ ਔਰਤ ਪਿੰਡ ਚੌਂਕੀ ਦੀ ਰਹਿਣ ਵਾਲੀ ਸੀ। ਇਸ ਗੱਲ ਦੀ ਪੁਸ਼ਟੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ। ਇਸ ਦੇ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਕੁੱਲ 1086 ਐਕਟਿਵ ਕੇਸ ਹਨ।  

ਅੰਬਾਲਾ (ਨਿੱਜੀ ਪੱਤਰ ਪੇ੍ਰਕ): ਅੱਜ ਅੰਬਾਲਾ ਵਿਚ ਕਰੋਨਾ ਨਾਲ ਦੋ ਹੋਰ ਮੌਤਾਂ ਹੋਈਆਂ ਹਨ ਜਦੋਂ ਕਿ 70 ਨਵੇਂ ਪਾਜ਼ੇਟਿਵ ਕੇਸ ਆਏ ਹਨ। ਮਰਨ ਵਾਲਿਆਂ ਦੀ ਗਿਣਤੀ 88 ਅਤੇ ਕੁੱਲ ਮਰੀਜ਼ਾਂ ਦੀ ਗਿਣਤੀ 7649 ਹੋ ਗਈ ਹੈ। ਅੱਜ ਸ਼ਾਹਜ਼ਾਦਪੁਰ ਦੇ ਵਾਰਡ ਨੰਬਰ ਇਕ ਦੇ 72 ਸਾਲਾ ਬਜ਼ੁਰਗ ਦੀ ਮੌਤ ਹੋਈ ਹੈ। ਦੂਜੀ ਮੌਤ ਅੰਬਾਲਾ ਸ਼ਹਿਰ ਦੇ 54 ਸਾਲਾ ਵਿਅਕਤੀ ਦੀ ਹੋਈ ਹੈ ਜੋ ਸ਼ੂਗਰ ਦਾ ਮਰੀਜ਼ ਸੀ।

ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ 21 ਨਵੇਂ ਕੇਸ 

ਮੰਡੀ ਗੋਬਿੰਦਗੜ੍ਹ (ਡਾ. ਹਿਮਾਂਸ਼ੂ ਸੂਦ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 21 ਵਿਅਕਤੀਆਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਜਦੋਂ  ਕਿ ਹੁਣ ਤੱਕ ਜ਼ਿਲ੍ਹੇ ਵਿਚ ਕਰੋਨਾ ਮਹਾਂਮਾਰੀ ਨਾਲ 77 ਮੌਤਾਂ ਹੋ ਚੁੱਕੀਆਂ ਹਨ। ਮੌਜੂਦਾ ਸਮੇਂ 222 ਐਕਟਿਵ ਕੇਸ ਹਨ।  

ਮੁਹੱਲਾ ਫਤਹਿਗੜ ਸਾਹਿਬ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਸ੍ਰੀ ਆਨੰਦਪੁਰ ਸਾਹਿਬ (ਬੀਐਸ ਚਾਨਾ): ਸ੍ਰੀ ਆਨੰਦਪੁਰ ਸਾਹਿਬ ਦੇ ਮੁਹੱਲਾ ਫਤਹਿਗੜ੍ਹ ਸਾਹਿਬ ਵਿਖੇ ਇਕੋ ਪਰਿਵਾਰ ਦੇ 5 ਜੀਅ ਅਤੇ ਦੋ ਹੋਰ ਮਰੀਜ਼ ਕਰੋਨਾ ਪਾਜ਼ੇਟਿਵ ਆਉਣ ‘ਤੇ ਮੁਹੱਲੇ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿਤਾ ਗਿਆ ਹੈ ਤੇ ਸਬੰਧਿਤ ਗਲੀ ਨੂੰ 10 ਦਿਨ ਲਈ ਸੀਲ ਕਰ ਦਿੱਤਾ ਗਿਆ ਹੈ।  

ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਦੋ ਦੀ ਮੌਤ

ਰੂਪਨਗਰ (ਬਹਾਦਰਜੀਤ ਸਿੰਘ): ਜ਼ਿਲ੍ਹੇ ਵਿੱਚ ਅੱਜ 35  ਹੋਰ  ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਜਦੋਂ ਕਿ ਦੋ  ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ। ਰੂਪਨਗਰ ਦੇ ਸਿਵਲ ਸਰਜਨ ਡਾ. ਐੱਚਐੱਨ ਸ਼ਰਮਾ ਨੇ ਦੱਸਿਆ ਕਿ ਰੂਪਨਗਰ ’ਚ ਹੁਣ ਜ਼ਿਲ੍ਹੇ ਵਿੱਚ ਐਕਟਿਵ ਕਰੋਨਾ ਕੇਸਾਂ ਦੀ ਗਿਣਤੀ 529 ਹੈ। ਅੱਜ ਰੂਪਨਗਰ ’ਚ 55 ਸਾਲਾ ਵਿਅਕਤੀ ਅਤੇ ਪਿੰਡ ਕਲਿਤਰਾਂ ਦੇ  ਇੱਕ 30 ਸਾਲਾ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All