ਕੁਲਦੀਪ ਸਿੰਘ
ਚੰਡੀਗੜ੍ਹ, 29 ਅਗਸਤ
ਸ਼ਹਿਰ ਵਿੱਚ ਅੱਜ ਕਰੋਨਾਵਾਇਰਸ ਦੇ 261 ਕੇਸ ਹੋਰ ਸਾਹਮਣੇ ਆਏ ਹਨ। ਯੂਟੀ ਦੇ ਸਿਹਤ ਵਿਭਾਗ ਮੁਤਾਬਕ ਸ਼ਹਿਰ ਵਿੱਚ ਆਏ ਅੱਜ ਆਏ ਨਵੇਂ ਕੇਸ ਸੈਕਟਰ 7, 8, 10, 11, 14, 15, 16, 18, 19, 20, 21, 22, 23, 24, 25, 26, 27, 28, 29, 30, 31, 32, 33, 34, 35, 38, 38-ਵੈਸਟ, 39, 40, 41, 42, 43, 44, 45, 46, 47, 48, 49, 51, 52, 56, 61, 63, ਬਾਪੂ ਧਾਮ ਕਾਲੋਨੀ, ਇੰਡਸਟਰੀਅਲ ਏਰੀਆ ਫੇਜ਼-1, ਰਾਮ ਦਰਬਾਰ, ਬੁੜੈਲ, ਡੱਡੂਮਾਜਰਾ, ਦੜੂਆ, ਧਨਾਸ, ਫੈਦਾਂ, ਹੱਲੋਮਾਜਰਾ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰਾ, ਮਲੋਆ, ਮਨੀਮਾਜਰਾ, ਮੌਲੀ ਜਾਗਰਾਂ, ਰਾਏਪੁਰ ਖੁਰਦ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਅੱਜ 141 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ ਅਤੇ ਕਈ ਵਿਅਕਤੀਆਂ ਦਾ ਘਰੇਲੂ ਇਕਾਂਤਵਾਸ ਖ਼ਤਮ ਹੋ ਗਿਆ ਹੈ। ਇਸ ਤਰ੍ਹਾਂ ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 3985 ਹੋ ਗਈ ਹੈ ਤੇ ਹੁਣ ਤੱਕ 2248 ਮਰੀਜ਼ ਡਿਸਚਾਰਜ ਹੋ ਚੁੱਕੇ ਹਨ। ਸ਼ਹਿਰ ਵਿੱਚ ਕੁੱਲ 45 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 1692 ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਪ੍ਰਸ਼ਾਸਨਿਕ ਯਤਨਾਂ ਦੇ ਬਾਵਜੂਦ ਕਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਤੇ ਲੋਕ ਕੋਵਿੱਡ ਨਿਯਮਾਂ ਪ੍ਰਤੀ ਅਵੇਸਲੇ ਹਨ।
ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ
ਪੰਚਕੂਲਾ (ਪੀਪੀ ਵਰਮਾ): ਹਰਿਆਣਾ ਦੇ ਊਰਜਾ ਮੰਤਰੀ ਚੌਧਰੀ ਰਣਜੀਤ ਸਿੰਘ ਦਾ ਕਰੋਨਾ ਟੈਸਟ ਪੰਚਕੂਲਾ ਦੇ ਜਨਰਲ ਹਸਪਤਾਲ ਵਿੱਚ ਕਰਵਾਇਆ ਗਿਆ ਤੇ ਨਤੀਜਾ ਪਾਜ਼ੇਟਿਵ ਆਇਆ ਹੈ। ਇਸ ਗੱਲ ਦੀ ਪੁਸ਼ਟੀ ਡਿਪਟੀ ਸਿਵਲ ਸਰਜਨ ਡਾ. ਸਰੋਜ ਅਗਰਵਾਲ ਨੇ ਕੀਤੀ ਗਈ। ਇਸੇ ਦੌਰਾਨ ਮੁੱਖ ਮੰਤਰੀ ਦੇ ਮੁੱਖ ਸਕੱਤਰ ਦਫ਼ਤਰ ਦੇ 7 ਕਰਮਚਾਰੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਪੰਚਕੂਲਾ ਜ਼ਿਲ੍ਹੇ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 102 ਨਵੇਂ ਕੇਸ ਸਾਹਮਣੇ ਆਏ ਹਨ ਤੇ ਇਕ ਮਰੀਜ਼ ਦੀ ਮੌਤ ਹੋਈ ਹੈ।
ਮਹਿਲਾ ਕਾਂਗਰਸੀ ਆਗੂ ਦੀ ਸਿਹਤ ਵਿਗੜੀ: ਕਰੋਨਾ ਪੀੜਤ ਕਾਂਗਰਸ ਦੀ ਤਰਜ਼ਮਾਨ ਰਣਜੀਤਾ ਮਹਿਤਾ ਨੂੰ ਇਥੋਂ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਊਸ ਦੀ ਵਿਗੜਦੀ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਸੈਕਟਰ 26 ਦੇ ਪ੍ਰਾਈਵੇਟ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਹੈ।
ਟਰੈਫ਼ਿਕ ਲਾਈਨ ਅੱਜ ਬੰਦ ਰਹੇਗੀ
ਪੁਲੀਸ ਵੱਲੋਂ ਇਥੋਂ ਦੇ ਸੈਕਟਰ-29 ਦੀ ਟਰੈਫ਼ਿਕ ਲਾਈਨ ਅਤੇ ਉਥੇ ਖੜ੍ਹੇ ਵਾਹਨਾਂ ਨੂੰ 30 ਅਗਸਤ ਨੂੰ ਸੈਨੀਟਾਈਜ਼ ਕੀਤਾ ਜਾਵੇਗਾ। ਇਸ ਮੌਕੇ ਟਰੈਫ਼ਿਕ ਲਾਈਨ ਵਿੱਚ ਆਮ ਲੋਕਾਂ ਦੇ ਆਉਣ ’ਤੇ ਪਾਬੰਦੀ ਰਹੇਗੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਟਰੈਫ਼ਿਕ ਲਾਈਨ ਵਿੱਚ ਸੋਮਵਾਰ ਤੋਂ ਕੰਮ ਮੁੜ ਸ਼ੁਰੂ ਹੋ ਜਾਵੇਗਾ। ਊਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਇਰਸ ਤੋਂ ਬਚਾਊਣ ਲਈ ਪੁਲੀਸ ਲਾਈਨ ਨੂੰ ਸੈਨੇਟਾਈਜ਼ ਕੀਤਾ ਗਿਆ ਹੈ। -ਟਨਸ
ਮੁਹਾਲੀ ਜ਼ਿਲ੍ਹੇ ਵਿੱਚ 110 ਨਵੇਂ ਮਾਮਲੇ; ਤਿੰਨ ਮੌਤਾਂ
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਦੇ 110 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਸਮੁੱਚੇ ਜ਼ਿਲ੍ਹੇ ਵਿੱਚ ਪੀੜਤ ਮਰੀਜ਼ਾਂ ਦੀ ਗਿਣਤੀ 3424 ’ਤੇ ਪਹੁੰਚ ਗਈ ਹੈ। ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋਈ ਹੈ ਅਤੇ 87 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਇੱਥੋਂ ਦੇ ਫੇਜ਼-7 ਦਾ 49 ਸਾਲਾਂ ਦਾ ਪੁਰਸ਼ ਤੇ ਸੈਕਟਰ-71 ਦਾ ਵਸਨੀਕ ਸ਼ਾਮਲ ਹਨ। ਇਸੇ ਤਰ੍ਹਾਂ ਜੀਐਮਸੀਐਚ ਸੈਕਟਰ-32 ਵਿੱਚ ਜ਼ੇਰੇ ਇਲਾਜ ਪਿੰਡ ਰਡਿਆਲਾ ਦੇ 70 ਸਾਲਾਂ ਦੇ ਬਜ਼ੁਰਗ ਦੀ ਵੀ ਮੌਤ ਹੋਈ ਹੈ। ਨਵੇਂ ਕੇਸਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 48 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 20, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 22, ਕੁਰਾਲੀ ਵਿੱਚ ਤਿੰਨ, ਢਕੌਲੀ ਵਿੱਚ 13, ਲਾਲੜੂ ਵਿੱਚ ਇਕ ਅਤੇ ਡੇਰਾਬੱਸੀ ਵਿੱਚ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1491 ਨਵੇਂ ਕੇਸ ਐਕਟਿਵ ਹਨ।
ਸੋਹਾਣਾ ਹਸਪਤਾਲ ਵਿੱਚ ਕਰੋਨਾ ਲੈਬ ਸ਼ੁਰੂ: ਇੱਥੋਂ ਦੇ ਸੋਹਾਣਾ ਹਸਪਤਾਲ ਵਿੱਚ ਕਰੋਨਾ ਦਾ ਮੁਕਾਬਲਾ ਕਰਨ ਲਈ ਲੈਬ ਸਥਾਪਿਤ ਕੀਤੀ ਗਈ ਹੈ। ਹੁਣ ਹਸਪਤਾਲ ਵਿੱਚ ਰੈਪਿਡ ਅਤੇ ਆਰਟੀ-ਪੀਸੀਆਰ ਵਿਧੀਆਂ ਰਾਹੀਂ ਕਰੋਨਾ ਟੈਸਟ ਵੀ ਕੀਤੇ ਜਾਣਗੇ। ਸ਼ੱਕੀ ਵਿਅਕਤੀ ਵੀ ਸੋਹਾਣਾ ਹਸਪਤਾਲ ਵਿਖੇ ਆਪਣਾ ਟੈਸਟ ਕਰਵਾ ਸਕਦੇ ਹਨ। ਇਸ ਲੈਬ ਨੂੰ ਆਈਸੀਐਮਆਰ ਵੱਲੋਂ ਮਨਜ਼ੂਰੀ ਤੋਂ ਬਾਅਦ ਐੱਨਏਬੀ ਐੱਲ ਨੇ ਵੀ ਮਾਨਤਾ ਦੇ ਦਿੱਤੀ ਹੈ। ਹਸਪਤਾਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਹਸਪਤਾਲ ਵਿੱਚ ਕਰੋਨਾ ਐਂਟੀਜਨ ਟੈਸਟਿੰਗ ਲਈ ਗਲੇ ਅਤੇ ਨਾਸਿਕ ਝਾੜੀਆਂ ਨੂੰ ਇਕੱਠਾ ਕਰਨ ਲਈ ਇਕ ਵੱਖਰਾ ਨਮੂਨਾ ਭੰਡਾਰਨ ਹੈ ਜਿਸ ਨੂੰ ਪੀਜੀਆਈ ਦੇ ਐਮਡੀ (ਮਾਈਕਰੋ ਬਾਇਓਲੋਜਿਸਟ) ਡਾ. ਨੀਰਜਾ ਗੁਪਤਾ ਦੀ ਅਗਵਾਈ ਹੇਠ ਤਕਨੀਕੀ ਸਟਾਫ਼ ਰਾਹੀਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।