ਕਰੋਨਾ: ਮੁਹਾਲੀ ਜ਼ਿਲ੍ਹ ’ਚ 42 ਨਵੇਂ ਕੇਸ

ਕਰੋਨਾ: ਮੁਹਾਲੀ ਜ਼ਿਲ੍ਹ ’ਚ 42 ਨਵੇਂ ਕੇਸ

ਪੱਤਰ ਪ੍ਰੇਰਕ

ਐਸਏਐਸ ਨਗਰ (ਮੁਹਾਲੀ), 13 ਜਨਵਰੀ

ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਕਰੋਨਾ ਮਹਾਮਾਰੀ ਦੇ 42 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 18 ਹਜ਼ਾਰ 856 ’ਤੇ ਪਹੁੰਚ ਗਈ ਹੈ। ਅੱਜ 56 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ ਜਦੋਂਕਿ ਤੱਕ ਹੁਣ ਤੱਕ 351 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸ੍ਰੀ ਦਿਆਲਨ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 31 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਕੁਰਾਲੀ ਤੇ ਡੇਰਾਬੱਸੀ ਵਿੱਚ 1-1, ਢਕੋਲੀ ਵਿੱਚ ਚਾਰ ਤੇ ਘੜੂੰਆਂ ਵਿੱਚ 5 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁਹਾਲੀ ਜ਼ਿਲ੍ਹੇ ਵਿੱਚ 884 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ ਤੇ ਹੁਣ ਤੱਕ 17 ਹਜ਼ਾਰ 621 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕ ਘਰ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All