ਕਰੋਨਾ: ਚੰਡੀਗੜ੍ਹ ਵਿੱਚ 60 ਨਵੇਂ ਕੇਸ; ਬਿਰਧ ਔਰਤ ਦੀ ਮੌਤ

ਕਰੋਨਾ: ਚੰਡੀਗੜ੍ਹ ਵਿੱਚ 60 ਨਵੇਂ ਕੇਸ; ਬਿਰਧ ਔਰਤ ਦੀ ਮੌਤ

ਕੁਲਦੀਪ ਸਿੰਘ
ਚੰਡੀਗੜ੍ਹ, 28 ਅਕਤੂਬਰ

ਸ਼ਹਿਰ ਵਿੱਚ ਅੱਜ ਕਰੋਨਾਵਾਇਰਸ ਦੇ 60 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ ਇੱਕ ਮਰੀਜ਼ ਦੀ ਮੌਤ ਹੋਈ ਹੈ। ਵੇਰਵੇ ਮੁਤਾਬਕ ਸੈਕਟਰ-16 ਵਾਸੀ 60 ਸਾਲਾਂ ਦੀ ਔਰਤ ਦੀ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਈ ਹੈ। ਊਹ ਕਰੋਨਾ ਤੋਂ ਇਲਾਵਾ ਹੋਰ ਕਈ ਬਿਮਾਰੀਆਂ ਤੋਂ ਪੀੜਤ ਸੀ। ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 14212 ਹੋ ਗਿਆ ਹੈ। ਅੱਜ 80 ਮਰੀਜ਼ਾਂ ਦਾ ਇਕਾਂਤਵਾਸ ਖ਼ਤਮ ਹੋਇਆ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 629 ਹੈ। ਯੂਟੀ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਨਵੇਂ ਕਰੋਨਾ ਮਰੀਜ਼ ਸੈਕਟਰ 7, 12, 15, 19, 20, 21, 22, 23, 27, 28, 31, 33, 36, 37, 38, 39, 40, 41, 44, 45, 46, 47, 49, 63, ਬਾਪੂ ਧਾਮ ਕਲੋਨੀ, ਦੜੂਆ, ਮਨੀਮਾਜਰਾ, ਮੌਲੀ ਜੱਗਰਾਂ ਤੇ ਪੀ.ਜੀ.ਆਈ. ਕੈਂਪਸ ਦੇ ਵਸਨੀਕ ਹਨ।

  ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ 31 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਪੰਚਕੂਲਾ ਇਲਾਕੇ ਨਾਲ ਸਬੰਧਤ 22 ਕੇਸ ਹਨ। ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਕੁਆਰਨਟੀਨ ਕੀਤਾ ਜਾ ਸਕੇ। ਜ਼ਿਲ੍ਹੇ ਵਿੱਚ ਕਰੋਨਾ ਦਾ ਰਿਕਵਰੀ ਰੇਟ 96 ਫੀਸਦ ਹੈ।  

  ਰੂਪਨਗਰ (ਬਹਾਦਰਜੀਤ ਸਿੰਘ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 8 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 4, ਨੰਗਲ ਇਲਾਕੇ ਵਿੱਚ ਇਕ, ਭਰਤਗੜ੍ਹ ਇਲਾਕੇ ਵਿੱਚ ਇਕ, ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ ਦੋ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 173 ਹੈ।

ਵਾਇਰਸ ਕਾਰਨ ਮਹਿਲਾ ਨੇ ਦਮ ਤੋੜਿਆ

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਨਾਲ ਰੋਜ਼ਾਨਾ ਔਸਤਨ ਇਕ ਮੌਤ ਹੋ ਰਹੀ ਹੈ। ਅੱਜ ਜ਼ਿਲ੍ਹੇ ਦੇ ਬੜਾਗੜ੍ਹ ਪਿੰਡ ਦੀ 64 ਸਾਲਾਂ ਦੀ ਮਹਿਲਾ ਮਰੀਜ਼ ਦੀ ਮੌਤ ਹੋ ਗਈ ਹੈ। ਉਸ ਨੂੰ ਥਾਇਰਾਈਡ, ਸ਼ੂਗਰ ਅਤੇ ਹਾਈਪਰਟੈਨਸ਼ਨ ਦੀ ਸਮੱਸਿਆ ਵੀ ਸੀ ਅਤੇ ਉਹ ਵੈਂਟੀਲੇਟਰ ਸਪੋਰਟ ’ਤੇ ਸੀ। ਅੱਜ ਜ਼ਿਲ੍ਹੇ ਵਿਚ 31 ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਮਰੀਜ਼ਾਂ ਦੀ ਕੁੱਲ ਗਿਣਤੀ 8903 ਹੋ ਗਈ ਹੈ। ਇਸੇ ਤਰ੍ਹਾਂ 35 ਮਰੀਜ਼ ਡਿਸਚਾਰਜ ਵੀ ਹੋਏ ਹਨ ਅਤੇ 167 ਐਕਟਿਵ ਕੇਸ ਹਨ। 

ਮੁਹਾਲੀ ਵਿੱਚ 67 ਨਵੇਂ ਮਾਮਲੇ; ਇਕ ਮੌਤ

ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਦੇ 67 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 12 ਹਜ਼ਾਰ 213 ’ਤੇ ਪਹੁੰਚ ਗਈ ਹੈ। ਅੱਜ 41 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਤੇ ਇਕ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋਈ ਹੈ ਅਤੇ ਹੁਣ ਤੱਕ 236 ਮੌਤਾਂ ਹੋ ਚੁੱਕੀਆਂ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ 67 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 44 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਤੇ ਕੁਰਾਲੀ ਵਿੱਚ 2-2, ਘੜੂੰਆਂ ਪੇਂਡੂ ਖੇਤਰ ਵਿੱਚ 7, ਢਕੋਲੀ ਵਿੱਚ 8, ਲਾਲੜੂ ਵਿੱਚ 1 ਅਤੇ ਡੇਰਾਬੱਸੀ ਵਿੱਚ ਤਿੰਨ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 516 ਨਵੇਂ ਕੇਸ ਐਕਟਿਵ ਹਨ ਤੇ ਹੁਣ ਤੱਕ 11 ਹਜ਼ਾਰ 461 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All