ਕਰੋਨਾ: ਪ੍ਰਸ਼ਾਸਨ ਨੇ ਢਕੋਲੀ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ

ਹਰਜੀਤ ਸਿੰਘ
ਜ਼ੀਰਕਪੁਰ, 13 ਅਪਰੈਲ

ਪ੍ਰਸ਼ਾਸਨ ਨੇ ਕਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਜ਼ੀਰਕਪੁਰ ਦੇ ਢਕੋਲੀ ਖੇਤਰ ਨੂੰ ਅਗਲੇ ਦਸ ਦਿਨ ਲਈ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਪੁਲੀਸ ਵੱਲੋਂ ਢਕੋਲੀ ਖੇਤਰ ਨੂੰ ਚਾਰੇ ਪਾਸੇ ਤੋਂ ਸੀਲ ਕਰ ਦਿੱਤਾ ਹੈ। ਇਸ ਦੌਰਾਨ ਨਾ ਤਾਂ ਕਿਸੇ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਕਿਸੇ ਨੂੰ ਅੰਦਰ ਦਾਖ਼ਲ ਹੋਣ ਜਾ ਰਿਹਾ ਹੈ। ਪੁਲੀਸ ਵੱਲੋਂ ਢਕੋਲੀ ਕੇ ਏਰੀਆ ਲਾਇਟ ਪੁਆਇੰਟ ਤੇ, ਪੀਰ ਮੁਛੱਲਾ ਵਾਲੇ ਪਾਸੇ ਪੰਚਕੂਲਾ ਦੇ ਸੈਕਟਰ 20 ਅਤੇ 21 ਦੇ ਪੁਆਇੰਟ ਤੇ, ਗਾਜ਼ੀਪੁਰ ਨਾਕੇ ਲਾ ਕੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਐਸ ਪੀ ਦਿਹਾਤੀ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਲੰਘੇ ਦਿਨਾਂ ਦੌਰਾਨ ਢਕੋਲੀ ਖੇਤਰ ਵਿੱਚ ਕਰੋਨਾ ਦੇ ਕੇਸ ਵਧਦੇ ਜਾ ਰਹੇ ਹਨ। ਪੁਲੀਸ ਵੱਲੋਂ ਇਲਾਕਾ ਸੀਲ ਕਰਨ ਨਾਲ ਇਥੇ ਬਾਹਰ ਤੋਂ ਆਏ ਅਤੇ ਸਥਾਨਕ ਲੋਕਾਂ ਨੂੰ ਭਾਰੀ ਦਿੱਕਤਾਂ ਝੱਲਣੀਆਂ ਪੈ ਰਹੀ ਹਨ। ਨੌਕਰੀ ਪੇਸ਼ੇ ਵਾਲੇ ਅਤੇ ਕੰਮਾਂ ਕਾਰ ਵਾਲੇ ਲੋਕਾਂ ਨੂੰ ਆਪਣੇ ਕੰਮਾਂ ਤੇ ਜਾਣ ਲਈ ਪੁਲੀਸ ਨਾਕਿਆਂ ’ਤੇ ਭਾਰੀ ਖੱਜਲ ਖੁਆਰੀ ਸਹਿਣੀ ਪਈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All