ਚੰਡੀਗੜ੍ਹ ਤੇ ਮੁਹਾਲੀ ’ਚ ਕਰੋਨਾ ਨੇ ਲਈਆਂ ਦੋ ਜਾਨਾਂ

ਸਿਟੀ ਬਿਊਟੀਫੁਲ ’ਚ 86, ਮੁਹਾਲੀ ਜ਼ਿਲ੍ਹੇ ’ਚ 78 ਤੇ ਪੰਚਕੂਲਾ ’ਚ 29 ਨਵੇਂ ਕੇਸ

ਚੰਡੀਗੜ੍ਹ ਤੇ ਮੁਹਾਲੀ ’ਚ ਕਰੋਨਾ ਨੇ ਲਈਆਂ ਦੋ ਜਾਨਾਂ

ਪੱਤਰ ਪ੍ਰੇਰਕ

ਚੰਡੀਗੜ੍ਹ, 14 ਅਗਸਤ

ਸ਼ਹਿਰ ’ਚ ਸ਼ੁੱਕਰਵਾਰ ਨੂੰ ਕਰੋਨਾ ਦੇ 86 ਨਵੇਂ ਮਰੀਜ਼ ਆਏ ਤੇ ਸੈਕਟਰ-47 ਵਾਸੀ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਨ੍ਹਾਂ ਨਵੇਂ ਮਾਮਲਿਆਂ ’ਚੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਵੀ ਵੱਖ-ਵੱਖ ਸ਼ਾਖਾਵਾਂ ਦੇ 5 ਕਰਮਚਾਰੀਆਂ ਨੂੰ ਕਰੋਨਾ ਦੀ ਲਾਗ ਲੱਗੀ ਹੈ। ਜਾਣਕਾਰੀ ਮੁਤਾਬਕ ਗ੍ਰਹਿ ਵਿਭਾਗ ਦੇ 4 ਕਰਮਚਾਰੀ, ਅਦਾਲਤੀ ਸ਼ਾਖਾ-2 ਦੇ ਤਿੰਨ, ਜੇਲ੍ਹ ਸ਼ਾਖਾ ਦੇ 1 ਅਤੇ ਡੀਪੀਆਰ ’ਚੋਂ ਇੱਕ ਕਰਮਚਾਰੀ ਨੂੰ ਕਰੋਨਾ ਹੋਣ ਦੀ ਰਿਪੋਰਟ ਹੈ।

ਐੱਸਏਐੱਸ ਨਗਰ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ 78 ਹੋਰ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1,683 ਹੋ ਗਈ ਹੈ। ਮੁਹਾਲੀ ਵਿੱਚ ਅੱਜ ਐਰੋਸਿਟੀ ਵਾਸੀ 97 ਸਾਲਾ ਬਜ਼ੁਰਗ ਨੇ ਦਮ ਤੋੜ ਦਿੱਤਾ।

ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ’ਚ ਪਿਛਲੇ 24 ਘੰਟੇ ਦੌਰਾਨ 29 ਨਵੇਂ ਕਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All