ਪੱਤਰ ਪ੍ਰੇਰਕ
ਚੰਡੀਗੜ੍ਹ, 24 ਮਾਰਚ
ਇਥੇ ਅੱਜ 249 ਵਿਅਕਤੀਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ ਤੇ ਹੱਲੋਮਾਜਰਾ ਵਾਸੀ 33 ਸਾਲਾਂ ਦੇ ਮਰੀਜ਼ ਦੀ ਪੀ.ਜੀ.ਆਈ. ਵਿੱਚ ਮੌਤ ਹੋਈ ਹੈ। ਇਸੇ ਤਰ੍ਹਾਂ 136 ਮਰੀਜ਼ਾਂ ਦਾ ਘਰੇਲੂ ਇਕਾਂਤਵਾਸ ਖ਼ਤਮ ਹੋਣ ਉਪਰੰਤ ਉਨ੍ਹਾਂ ਨੂੰ ਡਿਸਚਾਰਜ ਵੀ ਕਰ ਦਿੱਤਾ ਗਿਆ ਹੈ। ਸ਼ਹਿਰ ਵਿਚ ਕਰੋਨਾ ਕੇਸਾਂ ਦਾ ਅੰਕੜਾ ਵਧ ਕੇ 2178 ਤੱਕ ਪਹੁੰਚ ਗਿਆ ਹੈ। ਨਵੇਂ ਕਰੋਨਾ ਮਰੀਜ਼ ਸੈਕਟਰ 2, 3, 4, 7, 8, 9, 10, 11, 14, 15, 16, 18, 19, 20, 21, 22, 23, 24, 25, 26, 27, 28, 29, 30, 31, 32, 33, 34, 35, 36, 37, 38, 39, 40, 41, 42, 43, 44, 45, 46, 47, 48, 49, 50, 51, 52, 56, 63, 38-ਵੈਸਟ, ਡੱਡੂਮਾਜਰਾ, ਦੜੂਆ, ਧਨਾਸ, ਉਦਯੋਗਿਕ ਖੇਤਰ, ਖੁੱਡਾ ਅਲੀਸ਼ੇਰ, ਖੁੱਡਾ ਜੱਸੂ, ਖੁੱਡਾ ਲਾਹੌਰਾ, ਕਿਸ਼ਨਗੜ੍ਹ, ਮਲੌਆ, ਮਨੀਮਾਜਰਾ, ਮੌਲੀ ਜੱਗਰਾਂ, ਪਲਸੌਰਾ, ਪੀ.ਜੀ.ਆਈ. ਕੈਂਪਸ ਤੇ ਰਾਮ ਦਰਬਾਰ ਦੇ ਵਸਨੀਕ ਹਨ।
ਸਪੀਕਰ ਵੱਲੋਂ ਟੀਕਾਕਰਨ ਪ੍ਰਬੰਧਾਂ ਦਾ ਜਾਇਜ਼ਾ
ਪੰਚਕੂਲਾ (ਪੀਪੀ ਵਰਮਾ): ਇਥੋਂ ਦੇ ਸੈਕਟਰ-12-ਏ ਵਿੱਚ ਕੋਵਿਡ ਰੋਕਥਾਮ ਪ੍ਰਬੰਧਾਂ ਦੀ ਜਾਣਕਾਰੀ ਲੈਣ ਲਈ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਪਹੁੰਚੇ। ਉਨ੍ਹਾਂ ਕਿਹਾ ਕਿ ਦੋ ਦਿਨਾਂ ਵਿੱਚ ਅੱਠ ਹਜ਼ਾਰ ਲੋਕਾਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਦਾ ਟੀਚਾ ਮਿਥਿਆ ਜਾਵੇ। ਜ਼ਿਕਰਯੋਗ ਹੈ ਕਿ ਪੰਚਕੂਲਾ ਵਿੱਚ ਕੋਵਿਡ ਟੀਕਾਕਰਨ ਲਈ 40 ਸੈਂਟਰ ਬਣਾਏ ਗਏ ਹਨ। ਇਸੇ ਦੌਰਾਨ ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾ ਦੇ 128 ਨਵੇਂ ਕੇਸ ਸਾਹਮਣੇ ਆਏ ਹਨ।
ਰੂਪਨਗਰ (ਬਹਾਦਰਜੀਤ ਸਿੰਘ): ਜ਼ਿਲ੍ਹੇ ਵਿੱਚ ਅੱਜ 82 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 34, ਸ੍ਰੀ ਆਨੰਦਪੁਰ ਸਾਹਿਬ ਵਿੱਚ 20, ਸ੍ਰੀ ਚਮਕੌਰ ਸਾਹਿਬ ਇਲਾਕੇ ਵਿੱਚ 9, ਮੋਰਿੰਡਾ ਇਲਾਕੇ ਵਿੱਚ 6 ਅਤੇ ਨੰਗਲ ਇਲਾਕੇ ਵਿੱਚ 13 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ।