ਕਰੋਨਾ: ਚੰਡੀਗੜ੍ਹ ਵਿੱਚ ਚਾਰ ਮੌਤਾਂ; 260 ਨਵੇਂ ਕੇਸ

ਕਰੋਨਾ: ਚੰਡੀਗੜ੍ਹ ਵਿੱਚ ਚਾਰ ਮੌਤਾਂ; 260 ਨਵੇਂ ਕੇਸ

ਪੱਤਰ ਪ੍ਰੇਰਕ

ਚੰਡੀਗੜ੍ਹ, 18 ਸਤੰਬਰ

ਚੰਡੀਗੜ੍ਹ ਵਿੱਚ ਕਰੋਨਾਵਾਇਰਸ ਕਾਰਨ 15 ਸਾਲਾਂ ਦੀ ਲੜਕੀ ਸਮੇਤ ਕੁੱਲ 4 ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਲੜਕੀ ਸੈਕਟਰ-52 ਦੀ ਵਸਨੀਕ ਸੀ ਅਤੇ ਸੈਕਟਰ-32 ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ ਜਿਥੇ ਉਸ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਸੈਕਟਰ-46 ਵਾਸੀ 70 ਸਾਲਾਂ ਦੇ ਬਜ਼ੁਰਗ ਅਤੇ ਸੈਕਟਰ-30 ਵਾਸੀ 71 ਸਾਲਾਂ ਦੀ ਬਿਰਧ ਔਰਤ ਦੀ ਵੀ ਮੌਤ ਹੋਈ ਹੈ। ਇਸੇ ਤਰ੍ਹਾਂ ਸੈਕਟਰ-43 ਦੀ ਵਸਨੀਕ 60 ਸਾਲਾਂ ਦੀ ਕਰੋਨਾ ਪੀੜਤ ਔਰਤ ਨੇ ਸੈਕਟਰ-16 ਦੇ ਹਸਪਤਾਲ ਵਿੱਚ ਦਮ ਤੋੜ ਦਿੱਤਾ ਹੈ। ਇਸ ਨੇ ਨਾਲ ਹੀ ਅੱਜ ਸ਼ਹਿਰ ਵਿੱਚ ਕਰੋਨਾ ਦੇ 260 ਨਵੇਂ ਮਰੀਜ਼ ਵੀ ਸਾਹਮਣੇ ਆਏ ਹਨ ਅਤੇ ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 9506 ਹੋ ਗਿਆ ਹੈ। ਅੱਜ 353 ਮਰੀਜ਼ ਡਿਸਚਾਰਜ ਹੋਏ ਹਨ। ਸ਼ਹਿਰ ਵਿੱਚ ਹੁਣ ਤੱਕ ਕੁੱਲ 110 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੋਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 2978 ਹੈ।

ਮੁਹਾਲੀ ਜ਼ਿਲ੍ਹੇ ’ਚ 337 ਨਵੇਂ ਕੇਸ; ਤਿੰਨ ਮੌਤਾਂ

ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਦੇ 337 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 7989 ’ਤੇ ਪਹੁੰਚ ਗਈ ਹੈ। ਅੱਜ ਦੋ ਔਰਤਾਂ ਸਮੇਤ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ ਅਤੇ ਹੁਣ ਤੱਕ 155 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸੇ ਦੌਰਾਨ 277 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਫੇਜ਼-7 ਦੇ ਵਸਨੀਕ 54 ਸਾਲਾਂ ਦੇ ਪੁਰਸ਼ ਦੀ ਮੌਤ ਹੋਈ ਹੈ। ਉਹ ਜੀਐਮਸੀਐਚ ਪਟਿਆਲਾ ਵਿੱਚ ਦਾਖ਼ਲ ਸੀ। ਇਸੇ ਹਸਪਤਾਲ ਵਿੱਚ ਜ਼ੇਰੇ ਇਲਾਜ ਪਿੰਡ ਮੋਟੇ ਮਾਜਰਾ ਦੀ 60 ਸਾਲਾਂ ਦੀ ਬਿਰਧ ਨੇ ਵੀ ਦਮ ਤੋੜ ਦਿੱਤਾ ਹੈ। ਉਹ ਸ਼ੂਗਰ ਅਤੇ ਹੋਰ ਬਿਮਾਰੀਆਂ ਤੋਂ ਵੀ ਪੀੜਤ ਸੀ। ਇੰਜ ਹੀ ਡੇਰਾਬੱਸੀ ਵਾਸੀ ਔਰਤ ਦੀ ਮੌਤ ਹੋਈ ਹੈ। ਇਸੇ ਦੌਰਾਨ ਮੁਹਾਲੀ ਸ਼ਹਿਰੀ ਖੇਤਰ ਵਿੱਚੋਂ 175 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 52, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 70, ਢਕੌਲੀ ਵਿੱਚ 50, ਬੂਥਗੜ੍ਹ ਵਿੱਚ 6, ਕੁਰਾਲੀ ਵਿੱਚ 8, ਬਨੂੜ ਵਿੱਚ ਦੋ, ਲਾਲੜੂ ਵਿੱਚ 2 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ।

ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ 251 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਪੰਚਕੂਲਾ ਇਲਾਕੇ ਨਾਲ ਸਬੰਧਤ 157 ਕੇਸ ਹਨ। ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਤਿੰਨ ਮੌਤਾਂ ਹੋਈਆਂ ਹਨ ਜਿਨ੍ਹਾਂ ਵਿੱਚ ਸੈਕਟਰ-26 ਦੇ ਆਸ਼ੀਆਨਾ ਫਲੈਟਾਂ ਦਾ ਵਸਨੀਕ, ਸੈਕਟਰ-2 ਵਾਸੀ ਔਰਤ ਅਤੇ ਇਕ ਵਿਅਕਤੀ ਰਾਏਪੁਰ ਰਾਣੀ ਦਾ ਰਹਿਣ ਵਾਲਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...