ਕਰੋਨਾ: ਪੀਜੀਆਈ ਤੇ ਜੀਐੱਮਸੀਐੱਚ ਵਿੱਚ ਸੌ-ਸੌ ਬੈੱਡ ਵਧਾਉਣ ਦੇ ਆਦੇਸ਼

ਕਰੋਨਾ: ਪੀਜੀਆਈ ਤੇ ਜੀਐੱਮਸੀਐੱਚ ਵਿੱਚ ਸੌ-ਸੌ ਬੈੱਡ ਵਧਾਉਣ ਦੇ ਆਦੇਸ਼

ਆਤਿਸ਼ ਗੁਪਤਾ
ਚੰਡੀਗੜ੍ਹ, 13 ਅਗਸਤ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਨਿੱਤ ਵਧ ਰਹੇ ਕਰੋਨਾ ਦੇ ਕੇਸਾਂ ਦੀ ਗਿਣਤੀ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਚਿੰਤਤ ਪਾਇਆ ਜਾ ਰਿਹਾ ਹੈ। ਜਿਨ੍ਹਾਂ ਨੇ ਕਰੋਨਾਵਾਇਰਸ ਦੇ ਮਰੀਜ਼ਾਂ ਲਈ ਪੀਜੀਆਈ ਅਤੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ 100-100 ਬੈੱਡਾਂ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਗੱਲ ਦੀ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਵੱਲੋਂ ਕੋਵਿਡ-19 ਦੇ ਪ੍ਰਬੰਧਾਂ ਦੀ ਸਮੀਖਿਆ ਬੈਠਕ ਦੌਰਾਨ ਲਿਆ ਗਿਆ।

ਸ੍ਰੀ ਬਦਨੌਰ ਨੇ ਕਿਹਾ ਕਿ ਵਧ ਰਹੇ ਕੇਸਾਂ ਨੂੰ ਵੇਖਦਿਆਂ ਪੰਜਾਬ ਯੂਨੀਵਰਸਿਟੀ ਦੇ ਹੋਸਟਲ ਨੰਬਰ 8, 9 ਅਤੇ 10 ਵਿੱਚ 600 ਬੈੱਡਾਂ ਦੇ ਇਕਾਂਤਵਾਸ ਕੇਂਦਰ ਸਥਾਪਿਤ ਕੀਤਾ ਹੈ ਜਿਸ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਅਤੇ ਮਾਮੂਲੀ ਲੱਛਣਾ ਵਾਲੇ ਮਰੀਜ਼ਾਂ ਨੂੰ ਰੱਖਿਆ ਜਾਵੇਗਾ। ਪ੍ਰਸ਼ਾਸਨ ਨੇ ਜੈਮਸ ਹੋਟਲ ਵਿੱਚ ਵੀ ਇਕਾਂਤਵਾਸ ਕੇਂਦਰ ਸਥਾਪਿਤ ਕਰਨ ਦੀ ਤਜਵੀਜ਼ ਹੈ, ਜਿੱਥੇ ਕਰੋਨਾਵਾਇਰਸ ਦਾ ਸ਼ਕੀ ਮਰੀਜ਼ ਆਪਣੇ ਖਰਚੇ ’ਤੇ ਕਰੋਨਾ ਦੇਖਭਾਲ ਕੇਂਦਰ ਦੀਆਂ ਸਹੂਲਤਾਂ ਹਾਸਲ ਕਰ ਸਕਦਾ ਹੈ। ਜਦਕਿ ਜ਼ਿਆਦਾ ਗੰਭੀਰ ਮਰੀਜ਼ਾਂ ਦਾ ਇਲਾਜ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਹੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਵੱਲੋਂ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ ਬੈੱਡਾਂ ਦੀ ਘਾਟ ਹੋਣ ਦਾ ਮੁੱਦਾ ਚੁੱਕਿਆ ਸੀ। ਜਿਸ ਸਬੰਧੀ ਲੋਕ ਸਭਾ ਮੈਂਬਰ ਨੇ ਕੇਂਦਰੀ ਗ੍ਰਹਿ ਵਿਭਾਗ ਨੂੰ ਧਿਆਨ ਦੇਣ ਲਈ ਅਪੀਲ ਕੀਤੀ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਕਰੋਨਾ ਮਰੀਜ਼ਾਂ ਲਈ ਬੈੱਡ ਵਧਾਉਣ ਦਾ ਫ਼ੈਸਲਾ ਲਿਆ।

ਯੂਟੀ ਦੇ ਪ੍ਰਸ਼ਾਸਕ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਸਮਾਜਿਕ ਦੁੂਰੀ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਮਨਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਪ੍ਰਸ਼ਾਸਕ ਨੇ ਆਜ਼ਾਦੀ ਦਿਹਾੜੇ ਵਾਲੇ ਦਿਨ ਸੈਕਟਰ-17 ਬੱਸ ਅੱਡੇ ਵਿੱਚ ਲੱਗਣ ਵਾਲੀ ਫਲਾਂ ਅਤੇ ਸਬਜ਼ੀਆਂ ਦੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।

ਇਕਾਂਤਵਾਸ ਵਿੱਚ ਰੱਖੇ ਮਰੀਜ਼ਾਂ ਦੀ ਦੇਖ-ਭਾਲ ਲਈ ਹੈਲਪ ਡੇੈਸਕ ਸਥਾਪਿਤ

ਕਰੋਨਾਵਾਇਰਸ ਦੇ ਮਾਮੂਲੀ ਲੱਛਣਾਂ ਵਾਲੇ ਪਾਜ਼ੇਟਿਵ ਮਰੀਜ਼ਾਂ ਨੂੰ ਘਰਾਂ ਵਿੱਚ ਇਕਾਂਤਵਾਸ ਵਿੱਚ ਰੱਖੇ ਲੋਕਾਂ ਦੀ ਦੇਖ-ਭਾਲ ਲਈ ਹੈਲਪ-ਡੈਸਕ ਸਥਾਪਿਤ ਕੀਤਾ ਗਿਆ ਹੈ ਜੋ ਇਕਾਂਤਵਾਸ ਵਿੱਚ ਰੱਖੇ ਵਿਅਕਤੀਆਂ ਨਾਲ ਰੋਜ਼ਾਨਾ ਵੀਡੀਓ ਕਾਲ ਰਾਹੀਂ ਸੰਪਰਕ ਕਰਦਾ ਹੈ। ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਇਹ ਹੈਲਪ ਡੈਸਕ ਘਰਾਂ ਵਿੱਚ ਹੀ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਮੈਡੀਕਲ ਸਲਾਹ ਦਿੰਦਾ ਹੈ। ਲੰਘੀ ਰਾਤ 233 ਵਿਅਕਤੀਆਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਵਿੱਚ ਰੱਖਿਆ ਗਿਆ, ਜਿਨ੍ਹਾਂ ਨਾਲ ਹੈਲਪ-ਡੇਸਕ ਨੇ ਸੰਪਰਕ ਕੀਤਾ।

ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਦੀ ਪਹਿਲੀ ਮੰਜ਼ਿਲ ਸੀਲ

ਚੰਡੀਗੜ੍ਹ (ਮੁਕੇਸ਼ ਕੁਮਾਰ): ਕਰੋਨਾ ਵਾਇਰਸ ਨੇ ਨਗਰ ਨਿਗਮ ਦਫ਼ਤਰ ਵਿੱਚ ਵੀ ਦਸਤਕ ਦੇ ਦਿੱਤੀ ਹੈ। ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੌਰਭ ਅਰੋੜਾ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਨਗਰ ਨਿਗਮ ਦਫਤਰ ਦੇ ਕਰਮਚਾਰੀਆਂ ਵਿੱਚ ਸਹਿਮ ਦਾ ਮਾਹੌਲ ਹੈ। ਸੌਰਭ ਅਰੋੜਾ ਸੈਕਟਰ 17 ਸਥਿਤ ਨਗਰ ਨਿਗਮ ਮੁੱਖ ਦਫਤਰ ਦੇ ਭਵਨ ਦੀ ਪਹਿਲੀ ਮੰਜ਼ਿਲ ਵਿੱਚ ਬੈਠਦੇ ਸਨ। ਇਸ ਮੰਜਿਲ ’ਤੇ ਹੀ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ, ਜਿਵੇਂ ਕਿ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ ਅਨਿਲ ਕੁਮਾਰ ਗਰਗ ਤੇ ਤਿਲਕ ਰਾਜ ਸਮੇਤ ਨਿਗਮ ਦੇ ਚੀਫ ਇੰਜੀਨੀਅਰ ਸ਼ੈਲੰਦਰ ਸਿੰਘ ਦਾ ਕਮਰਾ ਵੀ ਹੈ। ਸ਼੍ਰੀ ਸੌਰਭ ਅਰੋੜਾ ਕੋਲ ਨਗਰ ਨਿਗਮ ਦੇ ਐਮਓਐਚ ਵਿਭਾਗ ਸਮੇਤ ਐਨਫੋਰਸਮੈਂਟ ਵਿੰਗ ਦਾ ਚਾਰਜ ਹੈ। ਸ੍ਰੀ ਅਰੋੜਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ  ਤੋਂ ਬਾਅਦ ਨਗਰ ਨਿਗਮ ਦੀ ਪਹਿਲੀ ਮੰਜ਼ਿਲ ਨੂੰ ਸੀਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਮੰਜਿਲ ਤੇ ਕੰਮ ਕਰਨ ਅਧਿਕਾਰੀਆਂ ਤੇ ਹੋਰ ਕਰਮਚਾਰੀਆਂ  ‘ਵਰਕ ਫਰਾਮ ਹੋਮ’ ਦੀ ਸਲਾਹ ਦਿੱਤੀ ਗਈ ਹੈ। ਇਹ ਪਹਿਲਾ ਮੌਕਾ ਹੈ ਜਦੋਂ ਚੰਡੀਗੜ੍ਹ ਨਗਰ ਨਿਗਮ ਦੇ ਕਿਸੇ ਅਧਿਕਾਰੀ ਨੂੰ ਕਰੋਨਾ ਪਾਜ਼ੇਟਿਵ ਆਇਆ ਹੋਵੇ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All