ਚੰਡੀਗੜ੍ਹ: ਚੰਡੀਗੜ੍ਹ ਵਿੱਚ ਕਰੋਨਾ ਦਾ ਪ੍ਰਕੋਪ ਦਿਨੋਂ-ਦਿਨ ਘਟ ਰਿਹਾ ਹੈ। ਅੱਜ ਸ਼ਹਿਰ ਵਿੱਚ ਸਿਰਫ਼ 8 ਵਿਅਕਤੀਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ 18 ਮਰੀਜ਼ਾਂ ਦਾ ਘਰੇਲੂ ਇਕਾਂਤਵਾਸ ਖ਼ਤਮ ਹੋਣ ਕਰਕੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 155 ਰਹਿ ਗਿਆ ਹੈ। -ਪੱਤਰ ਪ੍ਰੇਰਕ