ਕਰੋਨਾ ਮਰੀਜ਼ ਵੱਲੋਂ ਪੰਜਵੀਂ ਮੰਜ਼ਲ ਤੋਂ ਛਾਲ ਮਾਰ ਕੇ ਖੁਦਕੁਸ਼ੀ

ਕਰੋਨਾ ਮਰੀਜ਼ ਵੱਲੋਂ ਪੰਜਵੀਂ ਮੰਜ਼ਲ ਤੋਂ ਛਾਲ ਮਾਰ ਕੇ ਖੁਦਕੁਸ਼ੀ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 2 ਅਗਸਤ

ਇੱਥੋਂ ਦੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਉਸ ਸਮੇਂ ਅਫਰਾ ਤਫਰੀ ਦਾ ਮਾਹੌਲ ਬਣ ਗਿਆ ਜਦੋਂ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰੋਨਾਵਾਇਰਸ ਦੇ ਮਰੀਜ਼ ਨੇ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 62 ਸਾਲਾ ਚੁੰਨੀ ਲਾਲ ਵਾਸੀ ਸੈਕਟਰ-55 ਵਜੋਂ ਹੋਈ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਚੁੰਨੀ ਲਾਲ ਨੂੰ ਕਰੋਨਾ ਪਾਜ਼ੇਟਿਵ ਪਾਏ ਜਾਣ ’ਤੇ ਸੂਦ ਭਵਨ ਵਿੱਚੋਂ ਸੈਕਟਰ-32 ਦੇ ਸਰਕਾਰੀ ਹਸਪਤਾਲ ਰੈਫ਼ਰ ਕੀਤਾ ਗਿਆ ਸੀ। ਅੱਜ ਸਵੇਰੇ 7.15 ਵਜੇ ਊਸ ਨੇ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਚੁੰਨੀ ਲਾਲ ਦੇ ਕਾਫ਼ੀ ਸੱਟਾਂ ਵਜੀਆਂ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-34 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।  ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਬਜ਼ੁਰਗ ਨੇ ਘਰ ਦੇ ਗੁਸਲਖਾਨੇ ’ਚ ਫਾਹਾ ਲਿਆ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੇ ਦੇ ਸੈਕਟਰ-10 ਵਿਖੇ ਘਰ ਦੇ ਬਾਥਰੂਮ ਵਿੱਚ ਬਜ਼ੁਰਗ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤ ਸਿੰਘ ਵਜੋਂ ਹੋਈ ਹੈ ਜੋ ਆਪਣੇ ਬੇਟੇ ਦੇ ਘਰ ਆਇਆ ਹੋਇਆ ਸੀ। ਜਾਣਕਾਰੀ ਅਨੁਸਾਰ ਅੰਮ੍ਰਿਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਰਹਿ ਰਿਹਾ ਸੀ। ਉਹ 10 ਦਿਨ ਪਹਿਲਾਂ ਆਪਣੇ ਲੜਕੇ ਦੇ ਘਰ ਸੈਕਟਰ-10 ਵਿੱਚ ਆਇਆ ਸੀ। ਜਿਸ ਨੇ ਅੱਜ ਸਵੇਰੇ ਬਾਥਰੂਮ ਵਿੱਚ ਫਾਹਾ ਲੈ ਲਿਆ। ਜਾਣਕਾਰੀ ਅਨੁਸਾਰ ਅੰਮ੍ਰਿਤ ਸਿੰਘ ਤਾਲਾਬੰਦੀ ਕਰਕੇ ਬਹੁਤ ਪ੍ਰੇਸ਼ਾਨ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All