ਕਰੋਨਾ: ਬਚਾਅ ਸਮੱਗਰੀ ਮੁਹੱਈਆ ਕਰਵਾਉਣ ’ਚ ਪੰਜਾਬ ਸਰਕਾਰ ਨਾਕਾਮ

ਕਰੋਨਾ: ਬਚਾਅ ਸਮੱਗਰੀ ਮੁਹੱਈਆ ਕਰਵਾਉਣ ’ਚ ਪੰਜਾਬ ਸਰਕਾਰ ਨਾਕਾਮ

ਅਨਾਜ ਭਵਨ ਸੈਕਟਰ 39 ਸੀ ਚੰਡੀਗੜ੍ਹ ਵਿੱਚ ਕੰਮ ਕਰਦੇ ਮੁਲਾਜ਼ਮਾਂ ਲਈ ਮਾਸਕ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਉਂਦੀ ਹੋਈ ਬੈਂਕ ਦੀ ਟੀਮ।

ਪੱਤਰ ਪ੍ਰੇਰਕ

ਚੰਡੀਗੜ੍ਹ, 7 ਮਈ

ਕਰੋਨਾ ਮਹਾਮਾਰੀ ਦਾ ਫੈਲਾਅ ਰੋਕਣ ਅਤੇ ਬਚਾਅ ਕਰਨ ਲਈ ਫੂਡ ਸਪਲਾਈ ਵਿਭਾਗ ਨੂੰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਸਰਕਾਰ ਵੱਲੋਂ ਤਿਆਰ ਕੀਤੇ ਹੋਈ ਵੈੱਬ ਪੋਰਟਲ ਉੱਤੇ ਵਿਭਾਗ ਦੇ ਨਿਗਰਾਨ ਵਿੰਗ ਵੱਲੋਂ ਵਾਰ-ਵਾਰ ਮੰਗ ਪੱਤਰ ਭੇਜਣ ਦੇ ਬਾਵਜੂਦ ਇਹ ਸਮੱਗਰੀ ਉਪਲਬਧ ਨਹੀਂ ਹੋ ਸਕੀ ਜਿਸ ਕਾਰਨ ਹੰਭ ਚੁੱਕੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਪ੍ਰਾਈਵੇਟ ਬੈਂਕ ਨਾਲ ਰਾਬਤਾ ਕਾਇਮ ਕੀਤਾ ਗਿਆ। ਪ੍ਰਾਈਵੇਟ ਬੈਂਕ ‘ਐਕਸਿਸ’ ਵੱਲੋਂ ਮੁਲਾਜ਼ਮਾਂ ਨੂੰ ਬਚਾਅ ਲਈ ਉਕਤ ਸਮੱਗਰੀ ਮੁਹੱਈਆ ਕਰਵਾਈ ਗਈ।

ਸੂਤਰਾਂ ਦੀ ਜਾਣਕਾਰੀ ਮੁਤਾਬਕ ਵਿਭਾਗ ਦੇ ਸੈਕਟਰ 39 ਸੀ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਅਨਾਜ ਭਵਨ ਵਿੱਚ ਕੰਮ ਕਰਦੇ ਸਟਾਫ਼ ਦੀ ਸੁਰੱਖਿਆ ਲਈ ਪਿਛਲੇ ਕਰੀਬ ਡੇਢ ਮਹੀਨੇ ਤੋਂ ਵੈੱਬ ਪੋਰਟਲ ਉਤੇ ਨਿਗਰਾਨ ਵਿੰਗ ਵੱਲੋਂ ਬੇਨਤੀ ਪੱਤਰ ਭੇਜੇ ਜਾ ਰਹੇ ਸਨ ਪ੍ਰੰਤੂ ਕੋਈ ਸਮੱਗਰੀ ਮੁਹੱਈਆ ਨਹੀਂ ਕਰਵਾਈ ਗਈ ਜਿਸ ਕਾਰਨ ਮੁਲਾਜ਼ਮਾਂ ਵਿੱਚ ਹਰ ਸਮੇਂ ਕਰੋਨਾ ਵਾਇਰਸ ਫੈਲਣ ਦਾ ਤੌਖਲਾ ਬਣਿਆ ਰਹਿੰਦਾ ਸੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਨਾਜ ਭਵਨ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਕਰੋਨਾ ਪਾਜ਼ੇਟਿਵ ਆ ਚੁੱਕੇ ਸਨ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਮੁਲਾਜ਼ਮਾਂ ’ਤੇ ਅਧਾਰਿਤ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਦਲਬੀਰ ਸਿੰਘ ਬੈਨੀਪਾਲ, ਜਨਰਲ ਸਕੱਤਰ ਦਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਅੱਜ ਐਕਸਿਸ ਬੈਂਕ ਸੈਕਟਰ 16 ਚੰਡੀਗੜ੍ਹ ਦੇ ਸ਼ਾਖਾ ਮੈਨੇਜਰ ਰਾਜਨ ਪੋਪਲੀ ਨਾਲ ਸੰਪਰਕ ਕੀਤਾ ਗਿਆ ਜਿਨ੍ਹਾਂ ਨੇ ਐਡੀਸ਼ਨਲ ਡਾਇਰੈਕਟਰ (ਵਿੱਤ ਤੇ ਲੇਖਾ) ਅਨਿਲ ਕੁਮਾਰ ਅਰੋੜਾ ਅਤੇ ਸਹਾਇਕ ਡਾਇਰੈਕਟਰ ਸੌਰਵ ਗੁਪਤਾ ਦੀ ਹਾਜ਼ਰੀ ਵਿੱਚ ਐਨ.-95 ਮਾਸਕ ਅਤੇ 60 ਲਿਟਰ ਸੈਨੀਟਾਈਜ਼ਰ ਅਨਾਜ ਭਵਨ ਦੇ ਕੇਅਰ ਟੇਕਰ ਇੰਸਪੈਕਟਰ ਮਨਜੀਤ ਸਿੰਘ ਨੂੰ ਸੌਂਪੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All