ਪੱਤਰ ਪ੍ਰੇਰਕ
ਚੰਡੀਗੜ੍ਹ, 11 ਦਸੰਬਰ
ਸ਼ਹਿਰ ਵਿੱਚ ਅੱਜ ਕਰੋਨਾ ਦੇ 92 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਸੈਕਟਰ-43 ਵਾਸੀ 88 ਸਾਲਾਂ ਦੇ ਕਰੋਨਾ ਪੀੜਤ ਬਜ਼ੁਰਗ ਵਿਅਕਤੀ ਦੀ ਗ੍ਰੇਸ਼ੀਅਨ ਹਸਪਤਾਲ ਮੁਹਾਲੀ ਵਿਚ ਮੌਤ ਹੋਈ ਹੈ। ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 18502 ਹੋ ਗਿਆ ਹੈ ਤੇ 134 ਮਰੀਜ਼ਾਂ ਨੂੰ ਅੱਜ ਡਿਸਚਾਰਜ ਕੀਤਾ ਗਿਆ ਹੈ। ਇਸੇ ਦੌਰਾਨ ਐਕਟਿਵ ਕੇਸਾਂ ਦੀ ਗਿਣਤੀ 838 ਹੋ ਗਈ ਹੈ।
ਮੁਹਾਲੀ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 76 ਨਵੇਂ ਕੇਸ ਸਾਹਮਣੇ ਆਏ ਹਨ ਤੇ ਮਰੀਜ਼ਾਂ ਦੀ ਕੁੱਲ ਗਿਣਤੀ 16812 ਹੋ ਗਈ ਹੈ। ਅੱਜ 76 ਮਰੀਜ਼ਾਂ ਨੂੰ ਛੁੱਟੀ ਵੀ ਦਿੱਤੀ ਗਈ ਹੈ। ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਇਕ ਹੋਰ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋਈ ਹੈ ਅਤੇ ਹੁਣ ਤੱਕ 305 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ ਕਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 55 ਹੋ ਗਈ ਹੈ। ਇਸ ਮਹਾਮਾਰੀ ਨਾਲ ਹੁਣ ਤੱਕ ਜ਼ਿਲ੍ਹੇ ਵਿੱਚ 110 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।
ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾ ਦੇ 52 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 40 ਕੇਸ ਪੰਚਕੂਲਾ ਇਲਾਕੇ ਨਾਲ ਸਬੰਧਤ ਹਨ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ ਹੈ।
ਰੂਪਨਗਰ (ਬਹਾਦਰਜੀਤ ਸਿੰਘ): ਜ਼ਿਲ੍ਹੇ ਵਿੱਚ ਅੱਜ 13 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਰੂਪਨਗਰ ਇਲਾਕੇ ਵਿੱਚ 5, ਨੰਗਲ ਇਲਾਕੇ ਵਿੱਚ 6, ਸ੍ਰੀ ਆਨੰਦਪੁਰ ਸਾਹਿਬ ਅਤੇ ਮੋਰਿੰਡਾ ਇਲਾਕਿਆਂ ਵਿੱਚ ਇਕ-ਇਕ ਵਿਅਕਤੀ ਕਰੋਨਾ ਪਾਜ਼ੇਟਿਵ ਪਾਇਆ ਗਿਆ ਹੈ।