ਕਰੋਨਾ: ਚੰਡੀਗੜ੍ਹ ਵਿੱਚ ਛੇ ਅਤੇ ਮੁਹਾਲੀ ’ਚ ਤਿੰਨ ਮਰੀਜ਼ਾਂ ਦੀ ਮੌਤ

ਕਰੋਨਾ: ਚੰਡੀਗੜ੍ਹ ਵਿੱਚ ਛੇ ਅਤੇ ਮੁਹਾਲੀ ’ਚ ਤਿੰਨ ਮਰੀਜ਼ਾਂ ਦੀ ਮੌਤ

ਪੱਤਰ ਪ੍ਰੇਰਕ
ਚੰਡੀਗੜ੍ਹ, 28 ਸਤੰਬਰ

ਚੰਡੀਗੜ੍ਹ ਵਿੱਚ ਅੱਜ ਕਰੋਨਾਵਾਇਰਸ ਕਾਰਨ ਛੇ ਹੋਰ ਵਿਅਕਤੀਆਂ ਦੀਆਂ ਮੌਤ ਹੋ ਗਈ ਜਦਕਿ 171 ਹੋਰ ਵਿਅਕਤੀਆਂ ਕਰੋਨਾ ਪਾਜ਼ੇਟਿਵ ਮਿਲੇ। ਜਾਣਕਾਰੀ ਮੁਤਾਬਕ ਸੈਕਟਰ 27 ਵਾਸੀ 48 ਸਾਲਾ ਕਰੋਨਾ ਪੀੜਤ ਵਿਅਕਤੀ ਅਤੇ ਸੈਕਟਰ 25 ਨਿਵਾਸੀ 71 ਸਾਲਾ ਵਿਅਕਤੀ ਦੀ ਪੀ.ਜੀ.ਆਈ. ਦੀ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਸੈਕਟਰ 20 ਨਿਵਾਸੀ 57 ਸਾਲਾ ਔਰਤ ਅਤੇ ਪਿੰਡ ਰਾਏਪੁਰ ਖੁਰਦ ਨਿਵਾਸੀ 51 ਸਾਲਾ ਔਰਤ ਦੀ ਜੀ.ਐਮ.ਐਸ.ਐਚ.-16 ਵਿੱਚ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਸੈਕਟਰ 56 ਨਿਵਾਸੀ 50 ਸਾਲਾ ਵਿਅਕਤੀ ਦੀ ਜੀ.ਐਮ.ਸੀ.ਐਚ.-32 ਵਿੱਚ ਅਤੇ ਸੈਕਟਰ 8 ਨਿਵਾਸੀ 80 ਸਾਲਾ ਔਰਤ ਦੀ ਫੋਰਟਿਸ ਹਸਪਤਾਲ ਮੁਹਾਲੀ ਇਲਾਜ ਦੌਰਾਨ ਮੌਤ ਹੋ ਗਈ ਹੈ। ਯੂ.ਟੀ. ਦੇ ਸਿਹਤ ਵਿਭਾਗ ਤੋਂ ਮਿਲੀ ਹੋਰ ਜਾਣਕਾਰੀ ਮੁਤਾਬਕ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 11,678 ਹੋ ਗਈ ਹੈ।

ਐਸ.ਏ.ਐਸ. ਨਗਰ (ਮੁਹਾਲੀ) ( ਦਰਸ਼ਨ ਸਿੰਘ ਸੋਢੀ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਦੇ 129 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹਜ਼ਾਰ 124 ’ਤੇ ਪਹੁੰਚ ਗਈ ਹੈ। ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 186 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਵਿੱਚ 68 ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿੱਚੋਂ ਪੰਚਕੂਲਾ ਜ਼ਿਲ੍ਹੇ ਦੇ 60 ਕਰੋਨਾ ਪਾਜ਼ੇਟਿਵ ਮਾਮਲੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਪੰਜ ਮੌਤ ਹੋਈਆਂ ਹਨ। ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਕਰੋਨਾ ਮਰੀਜ਼ਾਂ ਲਈ ਡਾਇਲਸਿਸ ਦੀ ਸੁਵਿਧਾ ਸਬੰਧੀ ਮੋਬਾਈਲ ਨੰਬਰ ਜਾਰੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਘਰਾਂ ਵਿੱਚ ਇਕਾਂਤਵਾਸ ਕੀਤੇ ਕਰੋਨਾ ਮਰੀਜ਼ਾਂ ਨੂੰ ਡਾਇਲਸਿਸ ਸੁਵਿਧਾ ਮੁਹੱਈਆ ਕਰਵਾਉਣ ਲਈ ਮੋਬਾਈਲ ਨੰਬਰ 70870-07434 ਜਾਰੀ ਕੀਤਾ ਹੈ। ਇਸ ਨੰਬਰ ’ਤੇ ਸੰਪਰਕ ਕਰਨ ’ਤੇ ਕਰੋਨਾ ਮਰੀਜ਼ ਨੂੰ ਡਾਇਲਸਿਸ ਸੁਵਿਧਾ ਮੁਹੱਈਆ ਕਰਵਾਉਣ ਲਈ ਐਂਬੂਲੈਂਸ ਘਰ ਆਵੇਗੀ। ਸ੍ਰੀ ਬਦਨੌਰ ਨੇ ਕੋਵਿਡ-19 ਮਹਾਮਾਰੀ ਦੀ ਦਵਾਈ ਲਈ ਪੀਜੀਆਈ ਦੀ ਚੋਣ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਖ਼ਿਲਾਫ਼ ਵੱਖ-ਵੱਖ ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਬਾਰੇ ਯੂਟੀ ਪ੍ਰਸ਼ਾਸਕ ਨੇ ਡੀਜੀਪੀ ਚੰਡੀਗੜ੍ਹ ਨੂੰ ਆਦੇਸ਼ ਦਿੱਤੇ ਕਿ ਉਹ ਇਨ੍ਹਾਂ ਪ੍ਰਦਰਸ਼ਨਾਂ ’ਤੇ ਧਿਆਨ ਕੇਂਦਰਿਤ ਕਰਨ ਤਾਂ ਜੋ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। -ਟ੍ਰਿਬਿਊਨ ਨਿਊਜ਼ ਸਰਵਿਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All