ਕਰੋਨਾ ਦੀ ਮਾਰ: ਟ੍ਰਾਈਸਿਟੀ ਵਿੱਚ 24 ਮੌਤਾਂ

ਕਰੋਨਾ ਦੀ ਮਾਰ: ਟ੍ਰਾਈਸਿਟੀ ਵਿੱਚ 24 ਮੌਤਾਂ

ਪੰਚਕੂਲਾ ਦੇ ਸੈਕਟਰ 9 ਸਥਿਤ ਸਿਹਤ ਕੇਂਦਰ ਵਿੱਚ ਮੁਟਿਆਰ ਵੈਕਸੀਨ ਲਗਵਾਉਂਦੀ ਹੋਈ। ਫੋਟੋ: ਨਿਤਿਨ ਮਿੱਤਲ

ਪੱਤਰ ਪ੍ਰੇਰਕ

ਚੰਡੀਗੜ੍ਹ, 8 ਮਈ

ਚੰਡੀਗੜ੍ਹ ਵਿੱਚ ਅੱਜ ਕਰੋਨਾ ਵਾਇਰਸ ਪੀੜਤ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 870 ਹੋਰ ਵਿਅਕਤੀਆਂ ਨੂੰ ਕਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਜਾਣਕਾਰੀ ਮੁਤਾਬਕ ਸੈਕਟਰ 23 ਨਿਵਾਸੀ 65 ਸਾਲਾ ਵਿਅਕਤੀ, ਸੈਕਟਰ 38 ਨਿਵਾਸੀ 60 ਸਾਲਾ ਔਰਤ ਦੀ ਪੀਜੀਆਈ ਵਿੱਚ, ਮੌਲੀ ਜਾਗਰਾਂ ਨਿਵਾਸੀ 65 ਸਾਲਾ ਵਿਅਕਤੀ, ਸੈਕਟਰ 30 ਨਿਵਾਸੀ 52 ਸਾਲਾ ਔਰਤ, ਸੈਕਟਰ 52 ਨਿਵਾਸੀ 47 ਸਾਲਾ ਔਰਤ, ਸੈਕਟਰ 41 ਨਿਵਾਸੀ 50 ਸਾਲਾ ਵਿਅਕਤੀ ਦੀ ਜੀ.ਐਮ.ਐਸ.ਐਚ.-16 ਵਿੱਚ, ਰਾਮਦਰਬਾਰ ਨਿਵਾਸੀ 59 ਸਾਲਾ ਔਰਤ ਦੀ ਜੀ.ਐਮ.ਸੀ.ਐਚ.-32 ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮਨੀਮਾਜਰਾ ਨਿਵਾਸੀ 81 ਸਾਲਾ ਵਿਅਕਤੀ ਦੀ ਮੁਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜਦਕਿ ਸੈਕਟਰ 36 ਨਿਵਾਸੀ 61 ਸਾਲਾ ਵਿਅਕਤੀ ਦੀ ਜੀਰਕਪੁਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਮੌਤ ਹੋ ਗਈ ਹੈ। ਇਹ ਸਾਰੇ ਮਰੀਜ਼ ਕਰੋਨਾ ਤੋਂ ਇਲਾਵਾ ਹੋਰਨਾਂ ਵੀ ਕਈ ਬਿਮਾਰੀਆਂ ਤੋਂ ਪੀੜਤ ਸਨ। ਸਿਹਤਯਾਬ ਹੋਣ ਉਪਰੰਤ 861 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ਕੀਤਾ ਗਿਆ ਜਿਸ ਦੌਰਾਨ ਸ਼ਹਿਰ ਵਿੱਚ ਕੁੱਲ ਮਰੀਜ਼ਾਂ ਦਾ ਅੰਕੜਾ 8505 ਤੱਕ ਪੁੱਜ ਗਿਆ ਹੈ।

ਪੰਚਕੂਲਾ (ਪੱਤਰ ਪ੍ਰੇਰਕ): ਇੱਥੇ ਅੱਜ 593 ਨਵੇਂ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਜਿਸ ਵਿਚ ਪੰਚਕੂਲਾ ਜ਼ਿਲ੍ਹੇ ਦੇ 361 ਮਰੀਜ਼ ਸ਼ਾਮਲ ਸਨ। ਬਾਕੀ ਮਰੀਜ਼ ਗੁਆਂਢੀ ਰਾਜਾਂ ਜਾਂ ਜ਼ਿਲ੍ਹਿਆਂ ਦੇ ਹਨ। ਪੰਚਕੂਲਾ ਜ਼ਿਲ੍ਹੇ ਵਿੱਚ 6 ਮੌਤਾਂ ਕਰੋਨਾ ਕਾਰਨ ਹੋਈਆਂ ਹਨ। ਇਹ ਜਾਣਕਾਰੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦਿੱਤੀ।

ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ ਕਰੋਨਾ ਮਹਾਮਾਰੀ ਦੇ 983 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 53 ਹਜ਼ਾਰ 840 ’ਤੇ ਪਹੁੰਚ ਗਈ ਹੈ। ਉਂਜ ਅੱਜ 230 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 9 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 675 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕਰੋਨਾ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 105 ਨਵੇਂ ਮਾਮਲੇ ਸਾਹਮਣੇ ਆਏ ਹਨ।

ਰੂਪਨਗਰ (ਪੱਤਰ ਪ੍ਰੇਰਕ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 186 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਜਦੋਂ ਕਿ ਪੰਜ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ। ਡੀਸੀ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 89, ਸ੍ਰੀ ਆਨੰਦਪੁਰ ਸਾਹਿਬ ਵਿੱਚ 34 ,ਸ੍ਰੀ ਚਮਕੌਰ ਸਾਹਿਬ ਇਲਾਕੇ ਵਿੱਚ 4 , ਨੰਗਲ ਇਲਾਕੇ ਵਿੱਚ 44, ਅਤੇ ਮੋਰਿੰਡਾ ਇਲਾਕੇ ਵਿੱਚ 15 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ। ਹੁਣ ਜ਼ਿਲ੍ਹੇ ਵਿੱਚ ਐਕਟਿਵ ਕਰੋਨਾ ਕੇਸਾਂ ਦੀ ਗਿਣਤੀ 1645 ਹੋ ਗਈ ਹੈ। ਅੱਜ ਭਰਤਗੜ੍ਹ ਬਲਾਕ ਦੇ ਪਿੰਡ ਬਾਲਸੰਡਾ ਦੇ 55 ਸਾਲਾ ਅਤੇ 37 ਸਾਲਾ ਵਿਅਕਤੀ, ਨੰਗਲ ਦੀ 68 ਸਾਲਾ ਔਰਤ, ਨੂਰਪੁਰ ਬੇਦੀ ਬਲਾਕ ਦੇ ਪਿੰਡ ਬੱਸੀ ਦੇ 65 ਸਾਲਾ ਵਿਅਕਤੀ, ਸ੍ਰੀ ਆਨੰਦਪੁਰ ਸਾਹਿਬ ਦੀ 65 ਸਾਲਾ ਔਰਤ ਦੀ ਕਰੋਨਾ ਕਾਰਨ ਮੌਤ ਹੋ ਗਈ।

ਸਰਕਾਰੀ ਸਕੂਲ ਦੀ ਅਧਿਆਪਕਾ ਦੀ ਕਰੋਨਾ ਕਾਰਨ ਮੌਤ

ਚੰਡੀਗੜ੍ਹ (ਸੁਖਵਿੰਦਰ ਪਾਲ ਸੋਢੀ): ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-46 ਦੀ ਅਧਿਆਪਕਾ ਅੰਜੂ ਦੀ ਅੱਜ ਕਰੋਨਾ ਕਾਰਨ ਮੌਤ ਹੋ ਗਈ। ਉਸ ਦੇ ਪਿਤਾ ਦੀ ਵੀ ਚਾਰ ਦਿਨ ਪਹਿਲਾਂ ਕਰੋਨਾ ਕਾਰਨ ਮੌਤ ਹੋਈ ਸੀ। ਉਹ ਸੈਕਟਰ-46 ਦੇ ਸਕੂਲ ਵਿਚ ਗਣਿਤ ਦੀ ਅਧਿਆਪਕ ਸੀ। ਇਸ ਸਕੂਲ ਦੇ ਅਧਿਆਪਕ ਨੇ ਦੱਸਿਆ ਕਿ ਜਦੋਂ ਅੰਜੂ ਦੇ ਪਿਤਾ ਦੀ ਮੌਤ ਹੋਈ ਤਾਂ ਉਹ ਕਾਫੀ ਪ੍ਰੇਸ਼ਾਨ ਹੋ ਗਈ ਤੇ ਉਸ ਦੀ ਹਾਲਤ ਵਿਗੜ ਗਈ। ਜਦ ਉਸ ਦਾ ਕਰੋਨਾ ਟੈਸਟ ਕਰਵਾਇਆ ਗਿਆ ਤਾਂ ਉਹ ਕਰੋਨਾ ਪਾਜ਼ੇਟਿਵ ਮਿਲੀ। ਉਸ ਦੀ ਹਾਲਤ ਖਰਾਬ ਹੋਣ ’ਤੇ ਉਸ ਨੂੰ ਚੰਡੀਗੜ੍ਹ ਤੇ ਮੁਹਾਲੀ ਦੇ ਕਿਸੇ ਵੀ ਹਸਪਤਾਲ ਵਿਚ ਵੈਂਟੀਲੇਟਰ ਵਾਲਾ ਬੈਡ ਨਹੀਂ ਮਿਲਿਆ ਜਿਸ ਕਾਰਨ ਪਰਿਵਾਰ ਵਾਲੇੇ ਉਸ ਨੂੰ ਪਟਿਆਲਾ ਲੈ ਗਏ ਜਿਥੇ ਉਸ ਦੀ ਮੌਤ ਹੋ ਗਈ। ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਅੰਜੂ ਦੀ ਦਾਖਲਿਆਂ ਵੇਲੇ ਫੀਸ ਲੈਣ ਤੇ ਹੋਰ ਕਾਗਜ਼ਾਤ ਜਮ੍ਹਾਂ ਕਰਵਾਉਣ ਵਿੱਚ ਡਿਊਟੀ ਲੱਗੀ ਸੀ ਜਿਸ ਕਾਰਨ ਅਧਿਆਪਕਾਂ ਨੇ ਸਕੂਲ ਦੇ ਅਧਿਆਪਕਾਂ ਦਾ ਪਹਿਲ ਦੇ ਆਧਾਰ ’ਤੇ ਕਰੋਨਾ ਟੈਸਟ ਤੇ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਕੰਬੋਜ ਨੇ ਕਿਹਾ ਕਿ ਸ਼ਹਿਰ ਵਿੱਚ ਕਰੋਨਾ ਦੇ ਲਗਾਤਾਰ ਵਧਦੇ ਕੇਸਾਂ ਦੇ ਮੱਦੇਨਜ਼ਰ ਗਰਮੀਆਂ ਦੀਆਂ ਛੁੱਟੀਆਂ ਵਿਚ ਦਾਖਲਾ ਪ੍ਰਕਿਰਿਆ ਰੋਕੀ ਜਾਵੇ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਕਿਸੇ ਹੋਰ ਥਾਂ ਡਿਊਟੀ ਨਾ ਲਾ ਕੇ ਛੁੱਟੀਆਂ ਕੀਤੀਆਂ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All