ਚੰਡੀਗੜ੍ਹ ’ਚ ਬਿਨਾਂ ਡਾਕਟਰੀ ਸਲਾਹ ਹੋ ਸਕੇਗਾ ਕਰੋਨਾ ਟੈਸਟ

ਚੰਡੀਗੜ੍ਹ ’ਚ ਬਿਨਾਂ ਡਾਕਟਰੀ ਸਲਾਹ ਹੋ ਸਕੇਗਾ ਕਰੋਨਾ ਟੈਸਟ

ਆਤਿਸ਼ ਗੁਪਤਾ
ਚੰਡੀਗੜ੍ਹ, 4 ਜੁਲਾਈ

ਚੰਡੀਗੜ੍ਹ ਦੀਆਂ ਨਿੱਜੀ ਲੈਬਾਂ ’ਤੇ ਬਿਨਾਂ ਡਾਕਟਰੀ ਸਲਾਹ ਤੋਂ ਕਰੋਨਾ ਟੈਸਟ ਕਰਵਾਇਆ ਜਾ ਸਕਦਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ ਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਰੋਨਾ ਟੈਸਟ ਦੀ ਕੀਮਤ ਦੋ ਹਜ਼ਾਰ ਰੁਪਏ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਵਧ ਰਹੇ ਕੇਸ ਵੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਵੱਡੀ ਗਿਣਤੀ ਵਿੱਚ ਮਰੀਜ਼ ਅਜਿਹੇ ਕਰੋਨਾ ਪਾਜ਼ੇਟਿਵ ਪਾਏ ਜਾ ਰਹੇ ਹਨ, ਜਿਸ ਵਿੱਚ ਕੋਈ ਲੱਛਣ ਨਹੀਂ ਹਨ। ਇਸ ਲਈ ਜੇਕਰ ਕੋਈ ਵਿਅਕਤੀ ਕਰੋਨਾ ਟੈਸਟ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਬਿਨਾਂ ਕਿਸੇ ਡਾਕਟਰੀ ਸਲਾਹ ਤੋਂ ਕਰਵਾ ਸਕਦਾ ਹੈ। ਇਸ ਤੋਂ ਪਹਿਲਾਂ ਸਰਕਾਰੀ ਹਸਪਤਾਲਾਂ ਤੋਂ ਇਲਾਵਾਂ ਡਾਕਟਰੀ ਸਲਾਹ ਦੇ ਨਾਲ ਸ਼ਹਿਰ ਦੀਆਂ ਐਸਆਰਐੱਲ ਲੈਬਾਂ ’ਤੇ ਹੀ ਕਰੋਨਾ ਟੈਸਟ ਕਰਵਾਇਆ ਜਾ ਸਕਦਾ ਸੀ। ਦੱਸਣਯੋਗ ਹੈ ਕਿ ਸ਼ੁਰੂਆਤੀ ਸਮੇਂ ਦੌਰਾਨ ਕਰੋਨਾ ਟੈਸਟ ਦੀ ਕੀਮਤ 4500 ਰੁਪਏ ਰੱਖੀ ਗਈ ਸੀ, ਜਿਸ ਨੂੰ ਯੂਟੀ ਪ੍ਰਸ਼ਾਸਨ ਨੇ ਘਟਾ ਕੇ ਦੋ ਹਜ਼ਾਰ ਰੁਪਏ ਕਰ ਦਿੱਤਾ ਸੀ ਜਦਕਿ ਹੋਰਨਾਂ ਸੂਬਿਆਂ ਵੱਲੋਂ ਇਹ ਟੈਸਟ 2400 ਰੁਪਏ ਵਿੱਚ ਕੀਤਾ ਜਾਂਦਾ ਹੈ। ਇਸ ਸਬੰਧੀ ਸ੍ਰੀ ਪਰੀਦਾ ਨੇ ਕਿਹਾ ਕਿ ਜੇਕਰ ਕੋਈ ਨਿੱਜੀ ਲੈਬ ’ਤੇ ਕਰੋਨਾ ਟੈਸਟ ਦੀ ਕੀਮਤ ਦੋ ਹਜ਼ਾਰ ਰੁਪਏ ਤੋਂ ਵੱਧ ਵਸੂਲੀ ਜਾਂਦੀ ਹੈ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।

ਤਿੰਨ ਪਰਿਵਾਰਾਂ ਖ਼ਿਲਾਫ਼ ਕਾਰਵਾਈ

ਕੁਰਾਲੀ (ਮਿਹਰ ਸਿੰਘ): ਸ਼ਹਿਰ ’ਚ ਕੋਵਿਡ-19 ਦੀ ਮਹਾਂਮਾਰੀ ਦੇ ਪਸਾਰੇ ਨੂੰ ਰੋਕਣ ਦੇ ਮਨੋਰਥ ਨਾਲ ਇਕਾਂਤਵਾਸ ਕੀਤੇ ਸ਼ਹਿਰ ਦੇ ਤਿੰਨ ਪਰਿਵਾਰਾਂ ਵੱਲੋਂ ਇਕਾਂਤਵਾਸ ਦੀਆਂ ਹਦਾਇਤਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕਾਰਵਾਈ ਕਰਦਿਆਂ ਪੁਲੀਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਉਲੰਘਣਾ ਕਰਨ ਵਾਲੇ ਤਿੰਨਾਂ ਪਰਿਵਾਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਚਲਾਨ ਕੀਤੇ। ਇਸ ਸਬੰਧੀ ਕੋਵਿਡ-19 ਦੌਰਾਨ ਡਿਊਟੀ ਦੇ ਰਹੇ ਅਧਿਕਾਰੀਆਂ ਦੀ ਟੀਮ ’ਚ ਸ਼ਾਮਲ ਡਾ. ਗੁਰਬਚਨ ਸਿੰਘ ਅਤੇ ਹੈਲਥ ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਕਰੋਨਾ ਤੋਂ ਬਚਾਅ ਲਈ ਜਿਨ੍ਹਾਂ ਪਰਿਵਾਰਾਂ ਨੂੰ ਇਕਾਂਤਵਾਸ ਕੀਤਾ ਗਿਆ ਸੀ, ਉਨ੍ਹਾਂ ਦੇ ਮੈਂਬਰ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਉਹ ਇਕਾਂਤਵਾਸ ਦੀ ਉਲੰਘਣਾ ਕਰ ਕੇ ਅਕਸਰ ਬਾਹਰ ਬਾਜ਼ਾਰ ਵੀ ਜਾਂਦੇ ਹਨ। ਇਹੀ ਨਹੀਂ ਸਗੋਂ ਇਨ੍ਹਾਂ ਪਰਿਵਾਰਾਂ ਦੇ ਬੱਚੇ ਬਾਹਰ ਦੂਜੇ ਬੱਚਿਆਂ ਨਾਲ ਖੇਡਦੇ ਸਨ। ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਣ ’ਤੇ ਜਾਂਚ ਉਪਰੰਤ ਇਕਾਂਤਵਾਸ ਦੀ ਉਲੰਘਣਾ ਕੀਤੇ ਜਾਣ ’ਤੇ ਤਿੰਨੋਂ ਪਰਿਵਾਰਾਂ ਦਾ ਚਲਾਨ ਕਰਦੇ ਹੋਏ ਮੌਕੇ ’ਤੇ ਹੀ ਜ਼ੁਰਮਾਨਾ ਕੀਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All