ਕਰੋਨਾ: ਚੰਡੀਗੜ੍ਹ ਵਿੱਚ ਨਵੇਂ ਕੇਸਾਂ ਦੀ ਗਿਣਤੀ ਨੂੰ ਪੈਣ ਲੱਗਾ ਮੋੜਾ

ਕਰੋਨਾ: ਚੰਡੀਗੜ੍ਹ ਵਿੱਚ ਨਵੇਂ ਕੇਸਾਂ ਦੀ ਗਿਣਤੀ ਨੂੰ ਪੈਣ ਲੱਗਾ ਮੋੜਾ

ਪੰਚਕੂਲਾ ਦੇ ਸਰਕਾਰੀ ਹਸਪਤਾਲ ’ਚ ਇਕ ਔਰਤ ਦਾ ਸੈਂਪਲ ਲੈਂਦੀ ਹੋਈ ਸਿਹਤ ਮੁਲਾਜ਼ਮ। -ਫੋਟੋ: ਰਵੀ ਕੁਮਾਰ

ਪੱਤਰ ਪ੍ਰੇਰਕ

ਚੰਡੀਗੜ੍ਹ, 24 ਜਨਵਰੀ

ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਨਵੇਂ ਮਰੀਜ਼ਾਂ ਪੱਖੋਂ ਅੱਜ ਥੋੜੀ ਰਾਹਤ ਭਰਿਆ ਦਿਨ ਰਿਹਾ। ਅੱਜ ਸ਼ਹਿਰ ਵਿਚ ਕਰੋਨਾ ਦੇ 568 ਨਵੇਂ ਮਰੀਜ਼ ਆਏ ਜਦਕਿ ਇੱਕ ਮਰੀਜ਼ ਦੀ ਮੌਤ ਹੋਈ। ਅੱਜ 863 ਮਰੀਜ਼ਾਂ ਦਾ ਘਰੇਲੂ ਇਕਾਂਤਵਾਸ ਖ਼ਤਮ ਹੋ ਗਿਆ। ਇਸ ਵੇਲੇ ਸ਼ਹਿਰ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 7768 ਹੈ। ਸੈਕਟਰ 7 ਦਾ ਰਹਿਣ ਵਾਲਾ 85 ਸਾਲਾ ਵਿਅਕਤੀ ਜੀਐੱਮਐੱਸਐੱਚ-16 ਵਿੱਚ ਜ਼ੇਰੇ ਇਲਾਜ ਸੀ, ਜਿਸ ਦੀ ਅੱਜ ਮੌਤ ਹੋ ਗਈ। ਉਹ ਹੋਰ ਬਿਮਾਰੀਆਂ ਤੋਂ ਵੀ ਪੀੜਤ ਸੀ।

ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਦੇ 1096 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਤਿੰਨ ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿਚ ਕਰੋਨਾ ਦੇ 8510 ਐਕਟਿਵ ਕੇਸ ਹਨ ਜਦੋਂਕਿ 695 ਮਰੀਜ਼ ਠੀਕ ਵੀ ਹੋਏ ਹਨ।

ਸ੍ਰੀ ਫ਼ਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਕਰੋਨਾ ਦੇ ਦੋ ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸਰਹਿੰਦ ਮੰਡੀ ਦੇ 75 ਸਾਲਾ ਵਿਅਕਤੀ ਦੀ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਅਤੇ ਪਿੰਡ ਖਾਨਪੁਰ ਬੀੜ ਦੇ 23 ਸਾਲਾ ਲੜਕੇ ਦੀ ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐੱਮਸੀਐੱਚ ’ਚ ਇਲਾਜ ਦੌਰਾਨ ਮੌਤ ਹੋ ਗਈ। ਅੱਜ ਜ਼ਿਲ੍ਹੇ ਵਿਚ ਕਰੋਨਾ ਦੇ 47 ਨਵੇਂ ਕੇਸ ਸਾਹਮਣੇ ਆਏ। ਇਸ ਵੇਲੇ ਜ਼ਿਲ੍ਹੇ ਨਾਲ ਸਬੰਧਤ ਅੱਠ ਕਰੋਨਾ ਮਰੀਜ਼ ਵੱਖ-ਵੱਖ ਹਸਪਤਾਲਾਂ ’ਚ ਦਾਖ਼ਲ ਹਨ ਅਤੇ 546 ਮਰੀਜ਼ ਇਕਾਂਤਵਾਸ ’ਚ ਹਨ।

ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਜ਼ਿਲ੍ਹੇ ਵਿੱਚ ਅੱਜ ਕਰੋਨਾ 365 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੰਚਕੂਲਾ ਦੇ ਸਿਵਲ ਸਰਜਨ ਡਾ. ਮੁਕਤਾ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਪੰਚਕੂਲਾ ਜ਼ਿਲ੍ਹੇ ਵਿੱਚ 2486 ਕੇਸ ਐਕਟਿਵ ਹਨ।

ਅੰਬਾਲਾ ਸ਼ਹਿਰ ਨਿਗਮ ’ਚ ਪਬਲਿਕ ਡੀਲਿੰਗ ਵੀਰਵਾਰ ਤੱਕ ਬੰਦ

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਸ਼ਹਿਰ ਨਗਰ ਨਿਗਮ ਦੇ ਕਈ ਕਰਮਚਾਰੀਆਂ ਦੇ ਕਰੋਨਾ ਪਾਜ਼ੇਟਿਵ ਆਉਣ ਕਰ ਕੇ ਨਿਗਮ ਨੇ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਹੈ, ਜਿਸ ਕਰ ਕੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਫ਼ਤਰ ਵਿਚ ਵੀਰਵਾਰ ਤੱਕ ਪਬਲਿਕ ਡੀਲਿੰਗ ’ਤੇ ਰੋਕ ਲਗਾ ਦਿੱਤੀ ਗਈ ਹੈ। ਦੂਜੇ ਪਾਸੇ ਅੱਜ ਜ਼ਿਲ੍ਹੇ ਵਿਚ ਕਰੋਨਾ ਦੇ 297 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 3590 ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All