ਪੱਤਰ ਪ੍ਰੇਰਕ
ਚੰਡੀਗੜ੍ਹ, 20 ਦਸੰਬਰ
ਚੰਡੀਗੜ੍ਹ ਵਿੱਚ ਅੱਜ ਕਰੋਨਾਵਾਇਰਸ ਦੇ 29 ਕੇਸ ਸਾਹਮਣੇ ਆਏ ਹਨ ਅਤੇ ਦੋ ਵਿਅਕਤੀਆਂ ਦੀ ਮੌਤ ਹੋਈ ਹੈ। ਵੇਰਵਿਆਂ ਅਨੁਸਾਰ ਮਨੀਮਾਜਰਾ ਵਾਸੀ 50 ਸਾਲਾਂ ਦੇ ਵਿਅਕਤੀ ਦੀ ਜੀ.ਐੱਮ.ਸੀ.ਐਚ.-32 ਵਿੱਚ ਮੌਤ ਹੋਈ ਹੈ ਅਤੇ ਡੱਡੂਮਾਜਰਾ ਵਾਸੀ 54 ਸਾਲਾਂ ਦੇ ਕਰੋਨਾ ਪੀੜਤ ਵਿਅਕਤੀ ਨੇ ਪੀ.ਜੀ.ਆਈ. ਵਿੱਚ ਦਮ ਤੋੜਿਆ ਹੈ। ਦੋਵੇਂ ਮਰੀਜ਼ ਕਰੋਨਾ ਤੋਂ ਇਲਾਵਾ ਹੋਰਨਾਂ ਬਿਮਾਰੀਆਂ ਤੋਂ ਵੀ ਪੀੜਤ ਸਨ। ਨਵੇਂ ਕਰੋਨਾ ਮਰੀਜ਼ ਸੈਕਟਰ 7, 16, 19, 20, 21, 23, 24, 30, 34, 35, 36, 38, 39, 43, 44, 48, 50, 63, ਕਿਸ਼ਨਗੜ੍ਹ, ਮਨੀਮਾਜਰਾ ਤੇ ਮੌਲੀ ਜੱਗਰਾਂ ਦੇ ਵਸਨੀਕ ਹਨ। ਅੱਜ 84 ਮਰੀਜ਼ਾਂ ਦਾ ਘਰੇਲੂ ਇਕਾਂਤਵਾਸ ਖ਼ਤਮ ਹੋਇਆ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 437 ਹੈ।
ਰੂਪਨਗਰ (ਬਹਾਦਰਜੀਤ ਸਿੰਘ): ਜ਼ਿਲ੍ਹੇ ਵਿੱਚ ਅੱਜ 11 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 2, ਨੰਗਲ ਇਲਾਕੇ ਵਿੱਚ ਇੱਕ, ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ ਇੱਕ, ਮੋੋਰਿੰਡਾ ਇਲਾਕੇ ਵਿੱਚ 5 ਅਤੇ ਭਰਤਗੜ੍ਹ ਇਲਾਕੇ ਵਿੱਚ 2 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 220 ਹੈ।
ਪੰਚਕੂਲਾ (ਪੀ.ਪੀ. ਵਰਮਾ) : ਜ਼ਿਲ੍ਹੇ ਵਿੱਚ ਕਰੋਨਾ ਦੇ 55 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 37 ਮਰੀਜ਼ ਪੰਚਕੂਲਾ ਇਲਾਕੇ ਦੇ ਹਨ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ ਹੈ। ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਕੁਆਰਨਟਾਈਨ ਕੀਤਾ ਜਾ ਰਿਹਾ ਹੈ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੱਜ ਅੰਬਾਲਾ ਜ਼ਿਲ੍ਹੇ ਵਿਚ ਕਰੋਨਾ ਦੇ 17 ਕੇਸ ਪਾਜ਼ੇਟਿਵ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 11239 ਹੋ ਗਈ ਹੈ। ਅੱਜ ਜ਼ਿਲ੍ਹੇ ਵਿੱਚ 28 ਮਰੀਜ਼ ਡਿਸਚਾਰਜ ਹੋਣ ਨਾਲ 271 ਐਕਟਿਵ ਕੇਸ ਰਹਿ ਗਏ ਹਨ। ਹੁਣ ਤੱਕ 142 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਮੁਹਾਲੀ ਜ਼ਿਲ੍ਹੇ ਵਿੱਚ 3 ਮੌਤਾਂ; 35 ਨਵੇਂ ਕੇਸ
ਮੁਹਾਲੀ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 35 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਮਰੀਜ਼ਾਂ ਦੀ ਕੁੱਲ ਗਿਣਤੀ 17498 ਹੋ ਗਈ ਹੈ। ਅੱਜ 157 ਮਰੀਜ਼ਾਂ ਠੀਕ ਵੀ ਹੋਏ ਹਨ। ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ। ਵੇਰਵਿਆਂ ਅਨੁਸਾਰ ਮੁਹਾਲੀ ਸ਼ਹਿਰੀ ਖੇਤਰ ਵਿੱਚ 29 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਤੇ ਡੇਰਾਬੱਸੀ ਵਿੱਚ 1-1 ਅਤੇ ਢਕੌਲੀ ਵਿੱਚ ਚਾਰ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1803 ਕੇਸ ਐਕਟਿਵ ਹਨ ਅਤੇ ਹੁਣ ਤੱਕ 15367 ਕਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।