ਕਰੋਨਾ: ਵਿਦੇਸ਼ ਤੋਂ ਆਉਣ ਵਾਲਿਆਂ ਸਬੰਧੀ ਯੂਟੀ ਪ੍ਰਸ਼ਾਸਨ ਚੌਕਸ

ਕਰੋਨਾ: ਵਿਦੇਸ਼ ਤੋਂ ਆਉਣ ਵਾਲਿਆਂ ਸਬੰਧੀ ਯੂਟੀ ਪ੍ਰਸ਼ਾਸਨ ਚੌਕਸ

ਚੰਡੀਗੜ੍ਹ ਦੇ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿਚ ਨੌਜਵਾਨ ਦੇ ਕਰੋਨਾ ਰੋਕੂ ਟੀਕਾ ਲਾਉਂਦੀ ਹੋਏ ਸਿਹਤ ਕਰਮੀ। -ਫੋਟੋ: ਤਿਵਾੜੀ

ਆਤਿਸ਼ ਗੁਪਤਾ

ਚੰਡੀਗੜ੍ਹ, 27 ਨਵੰਬਰ

ਦੱਖਣੀ ਅਫ਼ਰੀਕਾ ਵਿੱਚ ਕਰੋਨਾਵਾਇਰਸ ਦੇ ਨਵੇਂ ਸਟ੍ਰੇਨ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਦੀ ਚਿੰਤਾ ਵਧ ਗਈ ਹੈ। ਉੱਥੇ ਹੀ ਯੂਟੀ ਪ੍ਰਸ਼ਾਸਨ ਨੇ ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਨਿਗਰਾਨੀ ਲਈ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਯੂਟੀ ਪ੍ਰਸ਼ਾਸਨ ਨੇ ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਨਿਗਰਾਨੀ ਲਈ ਰਣਨੀਤੀ ਤਿਆਰ ਕਰ ਲਈ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਮੁਸਾਫ਼ਿਰਾਂ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਜਾ ਰਿਹਾ ਹੈ। ਯੂਟੀ ਪ੍ਰਸ਼ਾਸਨ ਨੇ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ, ਨਿਊਜ਼ੀਲੈਂਡ ਅਤੇ ਜ਼ਿੰਮਬਾਵੇ ਤੋਂ ਆਉਣ ਵਾਲਿਆਂ ਲਈ ਕਰੋਨਾ ਟੈਸਟ ਅਤੇ ਸੱਤ ਦਿਨਾਂ ਦਾ ਇਕਾਂਤਵਾਸ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੀ ਨਿਗਰਾਨੀ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ ਜਾਵੇਗੀ।

ਪ੍ਰਸ਼ਾਸਨ ਵੱਲੋਂ ਜਾਰੀ ਆਦੇਸ਼ ਅਨੁਸਾਰ ਨਵੇਂ ਸਟ੍ਰੇਨ ਨਾਲ ਸਬੰਧਿਤ ਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ਦੀ ਹੁਣੇ ਤੋਂ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਏਅਰਪੋਰਟ ’ਤੇ ਉਤਰਨ ਸਮੇਂ ਕਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ। ਉੱਥੇ ਹੀ ਸੱਤ ਦਿਨਾਂ ਦੇ ਇਕਾਂਤਵਾਸ ਤੋਂ ਬਾਅਦ ਮੁੜ ਕਰੋਨਾ ਟੈਸਟ ਕੀਤਾ ਜਾਵੇਗਾ। ਇਸ ਦੀ ਨੈਗੇਟਿਵ ਰਿਪੋਰਟ ਆਉਣ ਤੋਂ ਬਾਅਦ ਹੀ ਘਰ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ। ਪ੍ਰਸ਼ਾਸਨ ਨੇ ਚੰਡੀਗੜ੍ਹ ਪੁਲੀਸ ਅਤੇ ਸਿਹਤ ਵਿਭਾਗ ਨੂੰ 24 ਘੰਟੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਸਨ।

ਦੱਸਣਯੋਗ ਹੈ ਕਿ ਪਿਛਲੇ ਸਾਲ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸ ਪਾਏ ਜਾਣ ਸਮੇਂ ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਨਿਗਰਾਨੀ ਸਹੀ ਢੰਗ ਨਾਲ ਨਹੀਂ ਹੋ ਸਕਦੀ ਹੈ। ਇਸੇ ਦੇ ਚਲਦਿਆਂ ਕੇਂਦਰ ਸਰਕਾਰ ਨੇ ਵਿਦੇਸ਼ਾਂ ਵਿੱਚ ਕਰੋਨਾ ਦਾ ਨਵੇਂ ਸਟ੍ਰੇਨ ਸਾਹਮਣੇ ਆਉਂਦਿਆ ਹੀ ਚੌਕਸੀ ਵਧਾ ਦਿੱਤੀ ਹੈ। ਕੇਂਦਰ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੀ ਯੂਟੀ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ।

ਕਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲੇਗਾ ਮੁਆਵਜ਼ਾ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾ ਮਹਾਮਾਰੀ ਕਰ ਕੇ ਫੌਤ ਹੋਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਹ ਮੁਆਵਜ਼ਾ ਯੂਟੀ ਪ੍ਰਸ਼ਾਸਨ ਦੀ ਤਰਫ਼ੋਂ ਦਿੱਤਾ ਜਾਵੇਗਾ। ਇਸ ਲਈ ਯੂਟੀ ਪ੍ਰਸ਼ਾਸਨ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਮੁਆਵਜ਼ਾ ਰਕਮ ਜਾਰੀ ਕੀਤੀ ਜਾਵੇਗੀ। ਯੂਟੀ ਪ੍ਰਸ਼ਾਸਨ ਨੇ ਕਮੇਟੀ ਦਾ ਚੇਅਰਮੈਨ ਨਗਰ ਨਿਗਮ ਚੰਡੀਗੜ੍ਹ ਦੇ ਸੰਯੁਕਤ ਕਮਿਸ਼ਨਰ ਨੂੰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਡਾਇਰੈਕਟਰ ਸਿਹਤ ਸੇਵਾਵਾਂ, ਸਰਕਾਰੀ ਮੈਡੀਕਲ ਕਾਲਜ 32 ਤੋਂ ਵਿਭਾਗ ਮੁਖੀਆਂ ਨੂੰ ਬਤੌਰ ਮੈਂਬਰ ਸ਼ਾਮਿਲ ਕੀਤਾ ਹੈ। ਸੁਪਰੀਮ ਕੋਰਟ ਵੱਲੋਂ ਪਿਛਲੇ ਦਿਨੀ ਕਰੋਨਾ ਮ੍ਰਿਤਕਾਂ ਦੇ ਪਰਿਵਾਰ ਦੀ ਮਦਦ ਲਈ ਜਾਰੀ ਕੀਤੇ ਆਦੇਸ਼ ਤੋਂ ਬਾਅਦ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਨਿਰਦੇਸ਼ ਜਾਰੀ ਕੀਤੇ ਹਨ। ਉਸੇ ਤਹਿਤ ਯੂਟੀ ਪ੍ਰਸ਼ਾਸਨ ਦੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਜਿਨ੍ਹਾਂ ਵਿਅਕਤੀਆਂ ਦੀ ਕਰੋਨਾ ਕਰ ਕੇ ਮੌਤ ਹੋਈ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਮੇਟੀ ਕੋਲ ਅਪਲਾਈ ਕਰਨਾ ਹੋਵੇਗਾ। ਇਸ ਦੌਰਾਨ ਮ੍ਰਿਤਕ ਦਾ ਮੌਤ ਦਾ ਸਰਟੀਫਿਕੇਟ ਲਾਜ਼ਮੀ ਚਾਹੀਦਾ ਹੋਵੇਗਾ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਹੁਣ ਤੱਕ 820 ਜਣਿਆਂ ਦੀ ਕਰੋਨਾ ਕਰ ਕੇ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਅਨੁਸਾਰ ਹੁਣ ਤੱਕ 8,23,051 ਜਣਿਆਂ ਦੇ ਕਰੋਨਾ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ 7,56,214 ਦੀ ਰਿਪੋਰਟ ਨੈਗੇਟਿਵ ਆਈ ਸੀ ਤੇ 65,438 ਜਣੇ ਪਾਜ਼ੇਟਿਵ ਪਾਏ ਗਏ ਸਨ। ਇਸ ਸਮੇਂ ਸ਼ਹਿਰ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 48 ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All