ਨਵ-ਨਿਯੁਕਤ ਚੇਅਰਮੈਨ ਦੀ ਤਾਜਪੋਸ਼ੀ
ਨਰਾਇਣਗੜ੍ਹ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਨਰਿੰਦਰ ਰਾਣਾ ਅਤੇ ਵਾਈਸ-ਚੇਅਰਮੈਨ ਭੂਸ਼ਣ ਅਗਰਵਾਲ ਦੀ ਅੱਜ ਰਸਮੀ ਤੌਰ ’ਤੇ ਤਾਜਪੋਸ਼ੀ ਹੋਈ। ਇਸ ਮੌਕੇ ਹਰਿਆਣਾ ਰਾਜ ਬਾਲ ਕਲਿਆਣ ਪਰਿਸ਼ਦ ਦੀ ਉਪ ਚੇਅਰਪਰਸਨ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪਤਨੀ ਸ੍ਰੀਮਤੀ ਸੁਮਨ ਸੈਣੀ...
ਨਰਾਇਣਗੜ੍ਹ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਨਰਿੰਦਰ ਰਾਣਾ ਅਤੇ ਵਾਈਸ-ਚੇਅਰਮੈਨ ਭੂਸ਼ਣ ਅਗਰਵਾਲ ਦੀ ਅੱਜ ਰਸਮੀ ਤੌਰ ’ਤੇ ਤਾਜਪੋਸ਼ੀ ਹੋਈ। ਇਸ ਮੌਕੇ ਹਰਿਆਣਾ ਰਾਜ ਬਾਲ ਕਲਿਆਣ ਪਰਿਸ਼ਦ ਦੀ ਉਪ ਚੇਅਰਪਰਸਨ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪਤਨੀ ਸ੍ਰੀਮਤੀ ਸੁਮਨ ਸੈਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸਮਾਰੋਹ ਦੌਰਾਨ ਸ੍ਰੀਮਤੀ ਸੈਣੀ ਨੇ ਕਿਹਾ ਕਿ ਮਾਰਕੀਟ ਕਮੇਟੀ ਸਿਰਫ਼ ਅਹੁਦਾ ਨਹੀਂ, ਸਗੋਂ ਕਿਸਾਨਾਂ ਦੇ ਭਵਿੱਖ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ, ਮੰਡੀਆਂ ਦੇ ਆਧੁਨਿਕੀਕਰਨ ਅਤੇ ਪਾਰਦਰਸ਼ੀ ਖ਼ਰੀਦ ਪ੍ਰਣਾਲੀ ਵੱਲ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ। ਭਰਵੀਂ ਹਾਜ਼ਰੀ ਵਿਚ ਚੇਅਰਮੈਨ ਅਤੇ ਵਾਈਸ-ਚੇਅਰਮੈਨ ਨੂੰ ਲੱਡੂ ਖੁਆ ਕੇ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਜਪਾ ਆਗੂ ਬੰਤੋ ਕਟਾਰੀਆ, ਸਾਬਕਾ ਵਿਧਾਇਕ ਡਾ. ਪਵਨ ਸੈਣੀ ਅਤੇ ਕਈ ਜ਼ਿਲ੍ਹਾ ਪੱਧਰ ਦੇ ਅਧਿਕਾਰੀ ਮੌਜੂਦ ਸਨ। ਮੰਡੀ ਕਪਲੈਕਸ ਵਿਚ ਕਿਸਾਨਾਂ ਤੇ ਆੜ੍ਹਤੀਆਂ ਨੇ ਨਾਅਰਿਆਂ ਨਾਲ ਨਵੇਂ ਅਹੁਦੇਦਾਰਾਂ ਦਾ ਸਵਾਗਤ ਕੀਤਾ।

