ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 8 ਜੁਲਾਈ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸ਼ਹਿਰ ਮੁਹਾਲੀ ਦੀ ਫਿਰ ਤੋਂ ਸਿਹਤ ਵਿਗੜਨੀ ਸ਼ੁਰੂ ਹੋ ਗਈ ਹੈ। ਮੁਹਾਲੀ ਵਿੱਚ ਕਰੋਨਾਵਾਇਰਸ ਤੋਂ ਪੀੜਤ ਬੁੱਧਵਾਰ ਨੂੰ ਚਾਰ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 327 ਹੋ ਗਈ ਹੈ।, ਜਿਨ੍ਹਾਂ ’ਚੋਂ 73 ਨਵੇਂ ਕੇਸ ਐਕਟਿਵ ਹਨ।ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ ਚਾਰ ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਦਾ ਰੋਹਿਤ ਕੁਮਾਰ (22), ਸੈਕਟਰ-48ਸੀ ਦਾ 54 ਸਾਲਾ ਵਿਅਕਤ ਅਤੇ ਸੈਕਟਰ-104 ਦੇ 42 ਸਾਲਾ ਅਤੇ 14 ਸਾਲਾ ਨੌਜਵਾਨ ਦੀ ਅੱਜ ਸ਼ਾਮ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਸਾਰੇ ਪੀੜਤ ਮਰੀਜ਼ਾਂ ਨੂੰ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸੇ ਦੌਰਾਨ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੱਜ ਪਿੰਡ ਸੰਤੇਮਾਜਰਾ ਦੇ ਕਰੋਨਾ ਪੀੜਤ ਮ੍ਰਿਤਕ ਵਿਅਕਤੀ ਦਾ ਬਿਜਲਈ ਸਸਕਾਰ ਕੀਤਾ ਗਿਆ।
ਪੰਜਾਬ ਵਿੱਚ ਕਰੋਨਾਵਾਇਰਸ ਮਹਾਮਾਰੀ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਤੰਦਰੁਸਤੀ ਲਈ ਵਚਨਬੱਧ ਹੈ।