ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਅੱਗੇ ਝੁਕਿਆ ਨਿਗਮ

ਮੰਗਾਂ ਮੰਨਣ ਦਾ ਭਰੋਸਾ ਦਿੱਤਾ; ਸਫ਼ਾਈ ਕਾਮਿਆਂ ਵੱਲੋਂ ਹੜਤਾਲ 30 ਤੱਕ ਮੁਲਤਵੀ ਕਰਨ ਦਾ ਫ਼ੈਸਲਾ

ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਅੱਗੇ ਝੁਕਿਆ ਨਿਗਮ

ਸੈਕਟਰ 17 ਸਥਿਤ 30 ਬੇਜ਼ ਬਿਲਡਿੰਗ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਸਫਾਈ ਕਰਮਚਾਰੀ।

ਮੁਕੇਸ਼ ਕੁਮਾਰ
ਚੰਡੀਗੜ੍ਹ, 26 ਅਕਤੂਬਰ
ਚੰਡੀਗੜ੍ਹ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਜਾਰੀ ਕੰਮ ਛੋੜ ਹੜਤਾਲ ਨਿਗਮ ਅਧਿਕਾਰੀਆਂ ਵੱਲੋਂ ਮੰਗਾਂ ਮੰਨਣ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ 30 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਨਿਗਮ ਦੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਚੱਢਾ ਨੇ ਦੱਸਿਆ ਕਿ ਅੱਜ ਸਵੇਰੇ ਨਗਰ ਨਿਗਮ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਉਨ੍ਹਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕਮਿਸ਼ਨਰ ਵੱਲੋਂ ਊਨ੍ਹਾਂ ਦੀਆਂ ਸਾਰੀਆਂ ਮੰਗਾਂ ਮਨਜ਼ੂਰ ਕਰਨ ਦਾ ਭਰੋਸਾ ਦਿਵਾਇਆ ਗਿਆ। ਇਨ੍ਹਾਂ ਮੰਗਾਂ ਵਿੱਚ ਸਫ਼ਾਈ ਕਰਮਚਾਰੀਆਂ ਦੇ ਗੁੱਟ ’ਤੇ ਸਮਾਰਟ ਘੜੀ ਬੰਨ੍ਹਣ ਦਾ ਫੈਸਲਾ ਰੱਦ ਕੀਤਾ ਜਾਣਾ ਵੀ ਸ਼ਾਮਲ ਹੈ। ਊਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਨ ਸੂਦ ਵੀ ਹਾਜ਼ਰ ਸਨ। ਸ੍ਰੀ ਸੂਦ ਨੇ ਉਨ੍ਹਾ ਨੂੰ ਭਰੋਸਾ ਦਿੱਤਾ ਕਿ ਨਿਗਮ ਦੀ 30 ਅਕਤੂਬਰ ਨੂੰ ਹੋਣ ਵਾਲੀ ਹਾਊਸ ਮੀਟਿੰਗ ’ਚ ਸਮਾਰਟ ਘੜੀਆਂ ਬੰਨ੍ਹਣ ਸਬੰਧੀ ਫੈਸਲੇ ਨੂੰ ਰੱਦ ਕਰਵਾਉਣ ਲਈ ਪ੍ਰਸਤਾਵ ਪੇਸ਼ ਕਰ ਕੇ ਇਸ ਫੈਸਲੇ ਨੂੰ ਵਾਪਸ ਲੈ ਲਿਆ ਜਾਵੇਗਾ। ਸ੍ਰੀ ਚੱਢਾ ਨੇ ਕਿਹਾ ਕਿ ਹਾਲਾਂਕਿ ਨਿਗਮ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਪਰ ਉਨ੍ਹਾਂ ਵੱਲੋਂ ਧਰਨਾ ਜਾਰੀ ਰਹੇਗਾ। ਭਲਕੇ ਮੰਗਲਵਾਰ ਤੋਂ ਸ਼ਹਿਰ ਵਿੱਚੋਂ ਕੂੜਾ ਆਦਿ ਇਕੱਤਰ ਕਰਨ ਅਤੇ ਸਫ਼ਾਈ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਨਿਗਮ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਦੀਵਾਲੀ ਤੱਕ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਯੂਨੀਅਨ ਪ੍ਰਧਾਨ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਸਫਾਈ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਓਮਪਾਲ ਸਿੰਘ ਚਾਂਵਰ ਨੇ ਕਿਹਾ ਕਿ ਉਹ ਨਗਰ ਨਿਗਮ ਹਾਊਸ ਦੀ ਆਉਣ ਵਾਲੀ ਮੀਟਿਗ ਦਾ ਇੰਤਜ਼ਾਰ ਕਰ ਰਹੇ ਹਨ, ਜੇਕਰ ਇਸ ਮੀਟਿੰਗ ਵਿੱਚ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਨਾ ਹੋਇਆ ਤਾਂ ਉਹ ਆਪਣੀ ਕੰਮ ਛੋੜ ਹੜਤਾਲ ਮੁੜ ਤੋਂ ਸ਼ੁਰੂ ਕਰ ਦੇਣਗੇ।

ਇਸ ਤੋਂ ਪਹਿਲਾ ਚੰਡੀਗੜ੍ਹ ਭਾਜਪਾ ਪ੍ਰਧਾਨ ਅਤੇ ਕੌਂਸਲਰ ਅਰੁਨ ਸੂਦ ਸਣੇ ਸਾਬਕਾ ਮੇਅਰ ਆਸ਼ਾ ਜੈਸਵਾਲ, ਨਾਮਜ਼ਦ ਕੌਂਸਲਰ ਸਚਿਨ ਲੋਹਟੀਆ, ਸੁਨੀਤਾ ਧਵਨ ਅਤੇ ਨਿਗਮ ਦੀ ਸੈਨੀਟੇਸ਼ਨ ਕਮੇਟੀ ਦੇ ਚੇਅਰਮੈਨ ਤੇ ਨਿਗਮ ਕੌਂਸਲਰ ਰਾਜੇਸ਼ ਕੁਮਾਰ ਕਾਲੀਆ ਸਫਾਈ ਕਰਮਚਾਰੀਆਂ ਵੱਲੋਂ ਧਰਨੇ ਵਾਲੀ ਸਥਾਨ ’ਤੇ ਪੁੱਜੇ। ਸ੍ਰੀ ਸੂਦ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨਿਗਮ ਸਬੰਧੀ ਪ੍ਰਸਤਾਵ ਹਾਊਸ ਮੀਟਿੰਗ ਵਿੱਚ ਪੇਸ਼ ਕਰ ਕੇ ਮੰਗਾਂ ਪੂਰੀਆਂ ਕਰਵਾਊਣ ਦਾ ਭਰੋਸਾ ਦਿੱਤਾ। ਊਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਡੋਰ ਟੂ ਡੋਰ ਗਾਬਰੇਜ ਕੁਲੈਕਟਰ ਪਹਿਲਾਂ ਵਾਂਗ ਕੰਮ ਕਰਦੇ ਰਹਿਣਗੇ ਅਤੇ ਸਫਾਈ ਕਰਮਚਾਰੀਆਂ ਨੂੰ ਆਪਣਾ ਸਾਮਾਨ ਰੱਖਣ ਲਈ ਪੱਕੇ ਬੂਥ ਵੀ ਬਣਾ ਕੇ ਦਿੱਤੇ ਜਾਣਗੇ ਤੇ ਇਹ ਪ੍ਰਸਤਾਵ ਹਾਊਸਿੰਗ ਮੀਟਿੰਗ ’ਚ ਲਿਆਂਦਾ ਜਾਵਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All