ਨਿਗਮ ਚੋਣਾਂ: ਜਨਤਾ ਦੀ ਕਚਹਿਰੀ ’ਚ ਪੇਸ਼ ਹੋਣਗੇ ਸਿਆਸੀ ਆਗੂ

* ਚੰਡੀਗੜ੍ਹ ਕਲੱਬ ਵਿਚ ਕੀਤਾ ਜਾ ਰਿਹੈ ‘ਵੋਟਰ ਪੁੱਛੇ ਸਵਾਲ’ ਪ੍ਰੋਗਰਾਮ

ਨਿਗਮ ਚੋਣਾਂ: ਜਨਤਾ ਦੀ ਕਚਹਿਰੀ ’ਚ ਪੇਸ਼ ਹੋਣਗੇ ਸਿਆਸੀ ਆਗੂ

ਸੈਕਟਰ-27 ਵਿੱਚ ਕਾਂਗਰਸ ਪਾਰਟੀ ਲਈ ਚੋਣ ਪ੍ਰਚਾਰ ਕਰਦੀ ਹੋਈ ਹਰਪ੍ਰੀਤ ਕੌਰ ਬਬਲਾ।

ਮੁਕੇਸ਼ ਕੁਮਾਰ

ਚੰਡੀਗੜ੍ਹ, 27 ਨਵੰਬਰ

ਨਗਰ ਨਿਗਮ ਚੋਣਾਂ ਲਈ ਸ਼ਹਿਰ ਵਿਚ ਸਿਆਸੀ ਮਾਹੌਲ ਭਖ ਰਿਹਾ ਹੈ। ਨਿਗਮ ਚੋਣਾਂ ਲਈ ਸ਼ਹਿਰ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਜੰਗੀ ਪੱਧਰ ’ਤੇ ਤਿਆਰੀਆਂ ਵਿੱਚ ਰੁਝੀਆਂ ਹਨ, ਦੂਜੇ ਪਾਸੇ ਸ਼ਹਿਰ ਵਾਸੀਆਂ ਵਲੋਂ ਸਿਆਸੀ ਪਾਰਟੀਆਂ ਨੂੰ ਸਵਾਲ-ਜਵਾਬ ਕਰ ਕੇ ਘੇਰਨ ਦੀ ਤਿਆਰੀ ਹੈ। ਭਲਕੇ ਇੱਥੇ ਚੰਡੀਗੜ੍ਹ ਕਲੱਬ ਵਿਚ ‘ਵੋਟਰ ਪੁੱਛੇ ਸਵਾਲ’ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਵਿਚ ਨਿਗਮ ਚੋਣਾਂ ਸਬੰਧੀ ਸਿਆਸੀ ਪਾਰਟੀਆਂ ਨੂੰ ਸਵਾਲ-ਜਵਾਬ ਕੀਤੇ ਜਾਣਗੇ। ਇਸ ਪ੍ਰੋਗਰਾਮ ਦਾ ਪ੍ਰਬੰਧ ਸ਼ਹਿਰ ਦੀਆਂ ਵੱਖ ਵੱਖ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਦੀ ਸਰਪ੍ਰਸਤ ਜਥੇਬੰਦੀ ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨਜ ਵੈੱਲਫੇਅਰ ਫੈੱਡਰੇਸ਼ਨ (ਕਰਾਫਡ) ਵੱਲੋਂ ਕੀਤਾ ਜਾ ਰਿਹਾ ਹੈ।

ਕਰਾਫਡ ਦੇ ਚੇਅਰਮੈਨ ਹਿਤੇਸ਼ ਪੂਰੀ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ ਬਾਰੇ ਸ਼ਹਿਰ ਦੀਆਂ ਸਿਆਸੀ ਪਾਰਟੀਆਂ ਦਾ ਦ੍ਰਿਸ਼ਟੀਕੋਣ ਜਾਣਨ ਅਤੇ ਜਵਾਬਦੇਹੀ ਤੈਅ ਕਰਨ ਲਈ ਇੱਥੇ ਚੰਡੀਗੜ੍ਹ ਕਲੱਬ ਵਿਚ ਐਤਵਾਰ ਨੂੰ ਸਵੇਰੇ 11 ਵਜੇ ਇਹ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਵਿੱਚ ਮੁੱਖ ਸਿਆਸੀ ਪਾਰਟੀਆਂ ਭਾਜਪਾ, ਕਾਂਗਰਸ, ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਪ੍ਰਧਾਨ ਇੱਕ ਮੰਚ ’ਤੇ ਇਕੱਠਾ ਹੋ ਕੇ ਸ਼ਹਿਰ ਦੀ ਜਨਤਾ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇਣਗੇ। ਸ੍ਰੀ ਪੂਰੀ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨੇ ਸਹਿਮਤੀ ਦੇ ਦਿੱਤੀ ਹੈ।

ਉਧਰ, ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਅੱਜ ਤੋਂ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ। ਇਸ ਬਾਰੇ ਦੀਆਂ ਨਿਗਮ ਚੋਣਾਂ ਵਿੱਚ ਭਾਜਪਾ, ਕਾਂਗਰਸ ਅਤੇ ‘ਆਪ’ ਵਿੱਚ ਸਿੱਧੀ ਟੱਕਰ ਹੈ। ਅੱਜ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੌਂਸਲਰ ਹਰਪ੍ਰੀਤ ਕੌਰ ਬਬਲਾ ਨੇ ਸੈੱਕਟਰ-27 ਵਿੱਚ ਪ੍ਰਚਾਰ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All