ਨਿਗਮ ਚੋਣਾਂ: ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼

‘ਆਪ’, ਕਾਂਗਰਸ ਅਤੇ ਭਾਜਪਾ ਨੇ ਤਿਆਰੀਆਂ ਖਿੱਚੀਆਂ; ਚੋਣਾਂ ਲੜਨ ਦੇ ਚਾਹਵਾਨਾਂ ਦੀ ਪਾਰਟੀ ਦਫ਼ਤਰਾਂ ’ਚ ਸਾਰਾ ਦਿਨ ਲੱਗੀ ਰਹੀ ਭੀੜ

ਨਿਗਮ ਚੋਣਾਂ: ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼

ਅਰੁਣ ਸੂਦ, ਸੁਭਾਸ਼ ਚਾਵਲਾ, ਪ੍ਰੇਮ ਗਰਗ

ਆਤਿਸ਼ ਗੁਪਤਾ

ਚੰਡੀਗੜ੍ਹ, 20 ਅਕਤੂਬਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਸਬੰਧੀ ਔਰਤਾਂ ਅਤੇ ਐੱਸਸੀ ਵਰਗ ਲਈ ਰਾਖਵੇਂ ਵਾਰਡਾਂ ਬਾਰੇ ਸਥਿਤੀ ਸਪੱਸ਼ਟ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਚੋਣ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਦੂਜੇ ਪਾਸੇ, ਵਾਰਡਾਂ ਦੇ ਡਰਾਅ ਨਿਕਲਣ ਤੋਂ ਬਾਅਦ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਵੀ ਪਾਰਟੀ ਦਫ਼ਤਰਾਂ ’ਚ ਭੀੜ ਲੱਗੀ ਹੋਈ ਹੈ।

ਚੰਡੀਗੜ੍ਹ ਨਗਰ ਨਿਗਮ ’ਚ ਕਾਬਜ਼ ਭਾਰਤੀ ਜਨਤਾ ਪਾਰਟੀ ਆਪਣੇ ਕੰਮਾਂ ਬਾਰੇ ਪ੍ਰਚਾਰ ਕਰ ਰਹੀ ਹੈ ਪਰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਸ਼ਹਿਰ ਤੇ ਨੇੜਲੇ ਪਿੰਡਾਂ ’ਚ ਪਾਰਟੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੂਜੇ ਪਾਸੇ ਕਾਂਗਰਸ ਤੋਂ ਵੱਡਾ ਧੜਾ ਟੁੱਟ ਕੇ ਆਮ ਆਦਮੀ ਪਾਰਟੀ ਵਿੱਚ ਚਲਾ ਗਿਆ ਹੈ ਜਿਸ ਕਾਰਨ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਲੋੜ ਪੈ ਰਹੀ ਹੈ।

ਇਸ ਵਾਰ ਸ਼ਹਿਰ ਦੇ 13 ਪਿੰਡਾਂ ਨੂੰ ਨਗਰ ਨਿਗਮ ਅਧੀਨ ਲਿਆਂਦਾ ਗਿਆ ਹੈ ਜਿਸ ਕਾਰਨ ਵਾਰਡਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਦੀ ਚੋਣਾਂ ’ਚ ਅਹਿਮ ਭੂਮਿਕਾ ਰਹਿਣ ਵਾਲੀ ਹੈ। ਚੋਣ ਕਮਿਸ਼ਨ ਨੇ 35 ਵਿੱਚੋਂ 9 ਜਨਰਲ ਵਰਗ ਦੀ ਅਤੇ 3 ਐੱਸਸੀ ਵਰਗ ਦੀਆਂ ਔਰਤਾਂ ਲਈ ਵਾਰਡਾਂ ਨੂੰ ਰਾਖਵਾਂ ਕਰ ਦਿੱਤਾ ਹੈ। ਹੁਣ ਸਾਰੀਆਂ ਪਾਰਟੀਆਂ ਔਰਤ ਉਮੀਦਵਾਰਾਂ ਦੇ ਚਿਹਰੇ ਦੀ ਭਾਲ ਕਰ ਰਹੀਆਂ ਹਨ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਅਨੁਸਾਰ ਦਸੰਬਰ ਦੇ ਅੱਧ ਤੱਕ ਨਗਰ ਨਿਗਮ ਦੀਆਂ ਚੋਣਾਂ ਕਰਵਾਈ ਜਾਣਗੀਆਂ। ਜਿਸ ਦਾ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ। ਯੂਟੀ ਪ੍ਰਸ਼ਾਸਨ ਵੱਲੋਂ ਵੀ ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਕਰਵਾਉਣ ਲਈ ਸੁਰੱਖਿਆ ਪ੍ਰਬੰਧਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।

ਵਿਕਾਸ ਕਾਰਜਾਂ ਦੇ ਆਧਾਰ ’ਤੇ ਚੋਣ ਲੜਾਂਗੇ: ਸੂਦ

ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਪਾਰਟੀ ਵੱਲੋਂ ਹਰ ਵਰਗ ਦੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਟਿਕਟਾਂ ਦੀ ਵੰਡ ਸਮੇਂ ਵੀ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਜਪਾ ਨੇ ਕੇਂਦਰ ਸਰਕਾਰ ਦੇ 7 ਸਾਲਾਂ ਦੇ ਕਾਰਜਕਾਲ ਦੌਰਾਨ ਅਤੇ ਨਿਗਮ ਦੇ 5 ਸਾਲਾਂ ’ਚ ਕੀਤੇ ਕੰਮਾ ਦੇ ਆਧਾਰ ’ਤੇ ਚੋਣ ਲੜੀ ਜਾਵੇਗੀ। ਸ੍ਰੀ ਸੂਦ ਨੇ ਦੱਸਿਆ ਕਿ ਚੰਡੀਗੜ੍ਹ ਨਿਗਮ ਚੋਣਾਂ ਦੇ ਪ੍ਰਭਾਰੀ ਵਿਨੋਦ ਅਤੇ ਇੰਦੂ ਬਾਲਾ ਨਾਲ ਨਿਗਮ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ।

ਭਾਜਪਾ ਦੇ ਝੂਠੇ ਵਾਅਦਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ: ਚਾਵਲਾ

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਭਾਜਪਾ ਨੇ ਲੋਕਾਂ ਨਾਲ ਵਾਅਦੇ ਵੱਡੇ-ਵੱਡੇ ਕੀਤੇ ਸੀ ਪਰ ਕੀਤਾ ਕੁਝ ਵੀ ਨਹੀਂ ਹੈ। ਭਾਜਪਾ ਦੇ ਝੂਠੇ ਵਾਅਦਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਭਲਕੇ ਸੀਨੀਅਰ ਆਗੂਆਂ ਨਾਲ ਮੀਟਿੰਗ ’ਚ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ ਤੇ ਯੋਗ ਅਤੇ ਸਾਫ਼-ਸੁਥਰੇ ਅਕਸ ਵਾਲੇ ਲੋਕਾਂ ਨੂੰ ਨਿਗਮ ਚੋਣਾਂ ’ਚ ਟਿਕਟਾਂ ਦਿੱਤੀਆਂ ਜਾਣਗੀਆਂ।

50 ਹਜ਼ਾਰ ਲੋਕਾਂ ਨੂੰ ਪਾਰਟੀ ਨਾਲ ਜੋੜਿਆ: ਗਰਗ

ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਨੇ ਦੱਸਿਆ ਕਿ ਪਾਰਟੀ ਵਰਕਰਾਂ ਵੱਲੋਂ ਸ਼ਹਿਰ ’ਚ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹਿਰ ’ਚ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਗਈ ਹੈਇਸ ਦੇ ਨਾਲ ਹੀ ਸ਼ਹਿਰ ’ਚ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਗਈ ਹੈ। ਜਿਸ ਦੌਰਾਨ 50 ਹਜ਼ਾਰ ਦੇ ਕਰੀਬ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਚੁੱਕਿਆ ਹੈ ਜਦਕਿ ਹੋਰਨਾਂ ਨਾਲ ਸੰਪਰਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸ਼ਹਿਰ ’ਚ ਪਾਣੀ ਦੇ ਸਮੱਸਿਆ ਦੇ ਨਿਪਟਾਰੇ ਦੇ ਨਾਲ-ਨਾਲ ਡੱਡੂਮਾਜਰਾ ਡੰਪਿੰਗ ਗਰਾਊਂਡ ਨੂੰ ਹਟਾਉਣ ਤੋਂ ਇਲਾਵਾ ਨਗਰ ਨਿਗਮ ’ਚ ਫੈਲੇ ਭ੍ਰਿਸ਼ਟਾਚਾਰ ਨੂੰ ਵੀ ਖ਼ਤਮ ਕੀਤਾ ਜਾਵੇਗਾ। ਸ੍ਰੀ ਗਰਗ ਨੇ ਦੱਸਿਆ ਕਿ ਪਾਰਟੀ ਦੀ ਦਿੱਲੀ ਟੀਮ ਵੱਲੋਂ ਸਰਵੇਖਣ ਕਰਨ ਤੋਂ ਬਾਅਦ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਗੁੱਸੇ ਵਿੱਚ ਆਈ ਵਿਧਾਇਕਾ ਸੁੱਚੀ ਚੌਧਰੀ ਧਰਨੇ ਉੱਤੇ ਬੈਠੀ

ਸ਼ਹਿਰ

View All