ਨਿਗਮ ਮੁਲਾਜ਼ਮਾਂ ਨੇ ਨੱਚ-ਟੱਪ ਕੇ ਮਨਾਇਆ ਸਥਾਪਨਾ ਦਿਵਸ

ਨਿਗਮ ਮੁਲਾਜ਼ਮਾਂ ਨੇ ਨੱਚ-ਟੱਪ ਕੇ ਮਨਾਇਆ ਸਥਾਪਨਾ ਦਿਵਸ

ਨਗਰ ਨਿਗਮ ਦੇ ਸਥਾਪਨਾ ਦਿਵਸ ਮੌਕੇ ਨਿਗਮ ਮੁਲਾਜ਼ਮਾਂ ਨਾਲ ਗਿੱਧਾ ਪਾਉਂਦੇ ਹੋਏ ਮੇਅਰ ਸਰਬਜੀਤ ਕੌਰ। -ਫੋਟੋ: ਪ੍ਰਦੀਪ ਤਿਵਾੜੀ

ਮੁਕੇਸ਼ ਕੁਮਾਰ

ਚੰਡੀਗੜ੍ਹ, 24 ਮਈ

ਨਗਰ ਨਿਗਮ ਚੰਡੀਗੜ੍ਹ ਵੱਲੋਂ ਅੱਜ ਆਪਣੇ ਸਥਾਪਨਾ ਦਿਵਸ ਮੌਕੇ ਇੱਥੇ ਸੈਕਟਰ 18 ਸਥਿਤ ਟੈਗੋਰ ਥੀਏਟਰ ਵਿੱਚ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਮੇਅਰ ਸਰਬਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ 24 ਮਈ 1994 ਨੂੰ ਹੋਂਦ ਵਿੱਚ ਆਈ ਚੰਡੀਗੜ੍ਹ ਨਗਰ ਨਿਗਮ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਵਿੱਚ ਅੱਜ ਕਈ ਗੁਣਾ ਵਾਧਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਲਾ ਸ਼ਰਮਾ ਸਾਲ 1996 ਦੌਰਾਨ ਚੁਣੇ ਗਏ ਨਗਰ ਨਿਗਮ ਹਾਊਸ ਦੀ ਪਹਿਲੀ ਚੰਡੀਗੜ੍ਹ ਦੀ ਮੇਅਰ ਸੀ। ਇਸ ਮੌਕੇ ਨਗਰ ਨਿਗਮ ਨਾਲ ਸਬੰਧਤ ਕਈ ਪੁਰਾਣੀਆਂ ਯਾਦਾਂ ਨੂੰ ਵੀ ਤਾਜ਼ਾ ਕੀਤਾ ਗਿਆ। ਨਗਰ ਨਿਗਮ ਦੇ ਮੁਲਾਜ਼ਮਾਂ ਵੱਲੋਂ ਸਥਾਪਨਾ ਦਿਵਸ ਦੇ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਭੰਗੜਾ ਤੇ ਗਿੱਧਾ ਪਾਇਆ ਗਿਆ। ਇਸ ਮੌਕੇ ਬਤੌਰ ਵਿਸ਼ੇਸ਼ ਮਹਿਮਾਨ ਹਾਜ਼ਰ ਹੋਈ ਨਗਰ ਨਿਗਮ ਦੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਸਥਾਪਨਾ ਦਿਵਸ ਮੌਕੇ ਕੀਤੇ ਗਏ ਇਸ ਪ੍ਰੋਗਰਾਮ ਲਈ ਮੇਅਰ ਸਰਬਜੀਤ ਕੌਰ ਸਮੇਤ ਨਿਗਮ ਦੇ ਸਮੂਹ ਕੌਂਸਲਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਦੌਰਾਨ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ, ਕੌਂਸਲਰ ਅਤੇ ਕਰਮਚਾਰੀ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All