ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਿਗਮ ਨੇ ਨਾਜਾਇਜ ਕਬਜ਼ੇ ਹਟਾਏ, 55 ਚਲਾਨ ਕੀਤੇ

ਨਗਰ ਨਿਗਮ ਚੰਡੀਗੜ੍ਹ ਨੇ ਅੱਜ ਉਦਯੋਗਿਕ ਖੇਤਰ ਫੇਜ਼-2 ਅਤੇ ਮਨੀਮਾਜਰਾ, ਸੈਕਟਰ-13 ਵਿੱਚ ਕਬਜ਼ਿਆਂ ਵਿਰੋਧੀ ਮੁਹਿੰਮ ਚਲਾਈ। ਸੰਯੁਕਤ ਕਮਿਸ਼ਨਰ ਹਿਮਾਂਸ਼ੂ ਗੁਪਤਾ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਐਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੇ ਦੁਕਾਨਦਾਰਾਂ ਵੱਲੋਂ ਕੀਤੇ ਅਣ-ਅਧਿਕਾਰਤ ਵਿਸਥਾਰ, ਸੜਕ ਕਿਨਾਰੇ...
Advertisement
ਨਗਰ ਨਿਗਮ ਚੰਡੀਗੜ੍ਹ ਨੇ ਅੱਜ ਉਦਯੋਗਿਕ ਖੇਤਰ ਫੇਜ਼-2 ਅਤੇ ਮਨੀਮਾਜਰਾ, ਸੈਕਟਰ-13 ਵਿੱਚ ਕਬਜ਼ਿਆਂ ਵਿਰੋਧੀ ਮੁਹਿੰਮ ਚਲਾਈ। ਸੰਯੁਕਤ ਕਮਿਸ਼ਨਰ ਹਿਮਾਂਸ਼ੂ ਗੁਪਤਾ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਐਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੇ ਦੁਕਾਨਦਾਰਾਂ ਵੱਲੋਂ ਕੀਤੇ ਅਣ-ਅਧਿਕਾਰਤ ਵਿਸਥਾਰ, ਸੜਕ ਕਿਨਾਰੇ ਕਬਜ਼ੇ ਅਤੇ ਜਨਤਕ ਰਸਤਿਆਂ ’ਤੇ ਗੈਰ-ਕਾਨੂੰਨੀ ਕਬਜ਼ਿਆਂ ਸਮੇਤ ਕਈ ਉਲੰਘਣਾਵਾਂ ਹਟਾਈਆਂ। ਕਾਰਵਾਈ ਦੇ ਨਤੀਜੇ ਵਜੋਂ ਉਲੰਘਣਾ ਕਰਨ ਵਾਲਿਆਂ ਨੂੰ 55 ਚਲਾਨ ਜਾਰੀ ਕੀਤੇ ਗਏ। ਸੰਯੁਕਤ ਕਮਿਸ਼ਨਰ ਹਿਮਾਂਸ਼ੂ ਗੁਪਤਾ ਨੇ ਅਣ-ਅਧਿਕਾਰਤ ਕਬਜ਼ਿਆਂ ਦੀਆਂ ਵਧਦੀਆਂ ਘਟਨਾਵਾਂ ’ਤੇ ਸਖ਼ਤ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਜਨਤਕ ਜ਼ਮੀਨ ’ਤੇ ਕਿਸੇ ਵੀ ਤਰ੍ਹਾਂ ਦੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰੇਗਾ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਅਤੇ ਨਿਰੰਤਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਮਾਰਕੀਟ ਐਸੋਸੀਏਸ਼ਨਾਂ, ਵਪਾਰੀਆਂ, ਵਿਕਰੇਤਾਵਾਂ ਅਤੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਜਨਤਕ ਥਾਵਾਂ ਉੱਤੇ ਗੈਰ-ਕਾਨੂੰਨੀ ਤੌਰ ’ਤੇ ਕਬਜ਼ਾ ਕਰਨ ਤੋਂ ਗੁਰੇਜ਼ ਕਰਨ। ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Advertisement

 

 

Advertisement
Show comments