ਨਿਗਮ ਵੱਲੋਂ ਪੌਲੀਥੀਨ ਦੀ ਵਰਤੋਂ ਖ਼ਿਲਾਫ਼ ਸਖਤੀ
ਪੱਤਰ ਪ੍ਰੇਰਕ ਚੰਡੀਗੜ੍ਹ, 2 ਜੁਲਾਈ ਸੈਕਟਰ-29 ਦੀ ਆਪਣੀ ਮੰਡੀ ਵਿੱਚ ਮਾਰੇ ਅਚਾਨਕ ਛਾਪੇ ਦੌਰਾਨ ਨਗਰ ਨਿਗਮ ਚੰਡੀਗੜ੍ਹ ਨੇ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਕਰਨ ਵਾਲੇ ਵਿਕਰੇਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਨਿਗਮ ਕਮਿਸ਼ਨਰ ਅਮਿਤ ਕੁਮਾਰ ਦੇ ਨਿਰਦੇਸ਼ਾਂ ਦੀ ਪਾਲਣਾ...
Advertisement
ਪੱਤਰ ਪ੍ਰੇਰਕ
ਚੰਡੀਗੜ੍ਹ, 2 ਜੁਲਾਈ
Advertisement
ਸੈਕਟਰ-29 ਦੀ ਆਪਣੀ ਮੰਡੀ ਵਿੱਚ ਮਾਰੇ ਅਚਾਨਕ ਛਾਪੇ ਦੌਰਾਨ ਨਗਰ ਨਿਗਮ ਚੰਡੀਗੜ੍ਹ ਨੇ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਕਰਨ ਵਾਲੇ ਵਿਕਰੇਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਨਿਗਮ ਕਮਿਸ਼ਨਰ ਅਮਿਤ ਕੁਮਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੰਯੁਕਤ ਕਮਿਸ਼ਨਰ ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸੈਨੇਟਰੀ ਇੰਸਪੈਕਟਰਾਂ ਦੀ ਇੱਕ ਟੀਮ ਨੇ ਸਿੰਗਲ-ਯੂਜ਼ ਪੌਲੀਥੀਨ ਦੀ ਵਰਤੋਂ ਕਰਨ ਵਾਲੇ 21 ਜਣਿਆਂ ਨੂੰ ਚਲਾਨ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਿਕਰੇਤਾਵਾਂ ਅਤੇ ਦੁਕਾਨਦਾਰਾਂ ਨੂੰ ਪਾਬੰਦੀਸ਼ੁਦਾ ਸਮੱਗਰੀ ਦੀ ਵਰਤੋਂ ਤੋਂ ਬਚਣ ਅਤੇ ਵਾਤਾਵਰਣ-ਅਨੁਕੂਲ ਵਿਕਲਪ ਅਪਣਾਉਣ ਦੀ ਅਪੀਲ ਕੀਤੀ ਜਾਂਦੀ ਹੈ। ਪਲਾਸਟਿਕ ਪਾਬੰਦੀ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅਜਿਹੇ ਨਿਰੀਖਣ ਜਾਰੀ ਰਹਿਣਗੇ।
Advertisement
×