Advertisement
ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਦੇ ਮੁਲਾਜ਼ਮਾਂ ਨੇ ਅੱਜ ਮੁਕੰਮਲ ਤੌਰ ’ਤੇ ਹੜਤਾਲ ਕਰ ਦਿਤੀ ਤੇ ਕਾਰਜਸਾਧਕ ਅਫ਼ਸਰ ਖ਼ਿਲਾਫ਼ ਬਦਸਲੂਕੀ ਕਰਨ ਦੇ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ। ਕੌਂਸਲ ਦੇ ਲੇਖਾਕਾਰ ਸਿਮਰਨਪਾਲ ਸਿੰਘ ਨੇ ਦੱਸਿਆ ਕਿ ਬਦਸਲੂਕੀ ਦੀ ਘਟਨਾ ਸੀਸੀਟੀਵੀ ਫੁਟੇਜ਼ ਵਿੱਚ ਰਿਕਾਰਡ ਹੋਈ ਹੈ। ਇਸ ਘਟਨਾ ਦਾ ਬਾਕੀ ਮੁਲਾਜ਼ਮਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਲੇਖਾਕਾਰ ਸਿਮਰਨਪਾਲ ਸਿੰਘ ਨਾਲ ਹਮਦਰਦੀ ਪ੍ਰਗਟਾਉਂਦਿਆਂ ਮੁਕੰਮਲ ਹੜਤਾਲ ਕਰਨ ਦਾ ਐਲਾਨ ਕਰ ਦਿਤਾ। ਪੀੜਤ ਲੇਖਾਕਾਰ ਸਿਮਰਨਪਾਲ ਸਿੰਘ ਦੀ ਮਾਤਾ ਰਜਿੰਦਰ ਕੌਰ (82) ਨੇ ਪੰਜਾਬ ਸਰਕਾਰ ਨੂੰ ਲਿਖਤੀ ਸ਼ਿਕਾਇਤ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਐੱਸਡੀਐੱਮ ਜਸਪ੍ਰੀਤ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਦਾ ਹੱਲ ਕਰਵਾ ਦਿੱਤਾ ਗਿਆ ਹੈ। ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਦੱਸਿਆ ਕਿ ਈਓ ਨੇ ਗਲਤੀ ਮੰਨ ਲਈ ਗਈ ਹੈ ਅਤੇ ਮਸਲਾ ਸੁਲਝ ਗਿਆ ਹੈ।
Advertisement
Advertisement
×