ਕੌਂਸਲ ਪ੍ਰਧਾਨ ਤੇ ਵਾਰਡ ਇੰਚਾਰਜ ਵੱਲੋਂ ਨਸ਼ਿਆਂ ਖ਼ਿਲਾਫ਼ ਇਕੱਤਰਤਾ
ਮੰਡੀ ਗੋਬਿੰਦਗੜ੍ਹ: ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵਾਰਡ ਨੰਬਰ 23 ਦੇ ਇੰਚਾਰਜ ਜਗਦੀਸ਼ ਸਿੰਘ ਗੋਲਡੀ ਘੁੰਮਣ ਵੱਲੋਂ ਵਾਰਡ ਦੇ ਲੋਕਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਬਲਾਕ ਪ੍ਰਧਾਨ ਦਲਜੀਤ ਸਿੰਘ ਵਿਰਕ...
Advertisement
ਮੰਡੀ ਗੋਬਿੰਦਗੜ੍ਹ: ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵਾਰਡ ਨੰਬਰ 23 ਦੇ ਇੰਚਾਰਜ ਜਗਦੀਸ਼ ਸਿੰਘ ਗੋਲਡੀ ਘੁੰਮਣ ਵੱਲੋਂ ਵਾਰਡ ਦੇ ਲੋਕਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਬਲਾਕ ਪ੍ਰਧਾਨ ਦਲਜੀਤ ਸਿੰਘ ਵਿਰਕ ਅਤੇ ਆਪ ਆਗੂ ਗੁਰਮੀਤ ਸਿੰਘ ਗੋਬਿੰਦਗੜ੍ਹ ਆਦਿ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿਚ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਨਸ਼ਿਆਂ ਖਿਲਾਫ਼ ਬਣੀ ਕਮੇਟੀ ਦੇ ਮੈਂਬਰਾਂ ਵਲੋਂ ਨਸ਼ਿਆਂ ਵਿਰੋਧੀ ਮੁਹਿੰਮ ਦਾ ਫੀਡ ਬੈਕ ਵੀ ਲਿਆ ਗਿਆ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×