ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 12 ਮਈ
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਮੁਹਿੰਮ ਨੂੰ ਉਸ ਸਮੇਂ ਹੋਰ ਹੁੰਲਾਰਾ ਮਿਲਿਆ, ਜਦੋਂ ਸਰਹਿੰਦ ਦੇ ਵਾਰਡ ਨੰਬਰ 7 ਦੀ ਕੌਂਸਲਰ ਮਨੀਸ਼ਾ ਰਾਣੀ, ਉਸ ਦੇ ਪਤੀ ਜੈਪਾਲ ਰਾਣਾ ਨੇ ਸਾਥੀਆ ਸਣੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ੍ਰੀ ਰਾਏ ਨੇ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਦੋ ਸਾਲ ਦੇ ਕੰਮਾਂ ਉੱਤੇ ਲੋਕੀ ਆਪ ਮੁਹਾਰੇ ਮੋਹਰ ਲਗਾ ਰਹੇ ਹਨ ਅਤੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਰਿਆਇਤਾਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋ, ਨਿਰਮਲ ਸਿੰਘ ਸੀੜਾ, ਪਵੇਲ ਕੁਮਾਰ ਹਾਂਡਾ, ਸੁਭਾਸ਼ ਸੂਦ, ਹਰਮਿੰਦਰ ਸੂਦ ਅਤੇ ਸਤਿੰਦਰ ਮਲਕਪੁਰ ਆਦਿ ਹਾਜ਼ਰ ਸਨ।