ਅਦਾਲਤ ਵਲੋਂ ਸੜਕ ਹਾਦਸੇ ਦੇ ਮੁਲਜ਼ਮ ਨੂੰ ਦੋ ਸਾਲ ਦੀ ਕੈਦ
ਤਕਰੀਬਨ ਪੰਜ ਸਾਲ ਪਹਿਲਾਂ ਸਰਹਿੰਦ ਜੀ.ਟੀ.ਰੋਡ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਹੋਈ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਇੱਕ ਵਿਅਕਤੀ ਨੂੰ ਅਦਾਲਤ ਵੱਲੋਂ ਦੋ ਸਾਲ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ|...
Advertisement
ਤਕਰੀਬਨ ਪੰਜ ਸਾਲ ਪਹਿਲਾਂ ਸਰਹਿੰਦ ਜੀ.ਟੀ.ਰੋਡ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਹੋਈ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਇੱਕ ਵਿਅਕਤੀ ਨੂੰ ਅਦਾਲਤ ਵੱਲੋਂ ਦੋ ਸਾਲ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ| ਜਾਣਕਾਰੀ ਅਨੁਸਾਰ ਇੱਕ ਜਨਵਰੀ 2020 ਨੂੰ ਥਾਣਾ ਸਰਹਿੰਦ ਵਿਖੇ ਦਰਜ ਕੀਤੇ ਗਏ ਮੁਕੱਦਮੇ 'ਚ ਪੁਲੀਸ ਵੱਲੋਂ ਮਨਿੰਦਰ ਸਿੰਘ ਉਰਫ ਮਨੀ (28) ਵਾਸੀ ਮੰਡੀ ਗੋਬਿੰਦਗੜ੍ਹ ਨੂੰ ਨਾਮਜ਼ਦ ਕੀਤਾ ਗਿਆ ਸੀ| ਜਸਪ੍ਰੀਤ ਸਿੰਘ ਨੇ ਕਿਹਾ ਸੀ ਕਿ ਇੱਕ ਜਨਵਰੀ ਦੀ ਸਵੇਰ ਉਸਦੇ ਪਿਤਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੰਡੀ ਗੋਬਿੰਦਗੜ੍ਹ ਨੂੰ ਜਾ ਰਹੇ ਸਨ ਤਾਂ ਸਰਹਿੰਦ ਜੀ.ਟੀ. ਰੋਡ ਤੇ ਪਿੰਡ ਤਰਖਾਣ ਮਾਜਰਾ ਵਾਲੇ ਪੁਲ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੇ ਪਿਤਾ ਸੋਹਣ ਸਿੰਘ ਦੀ ਮੌਤ ਹੋ ਗਈ|
Advertisement
Advertisement