ਕੁਲਦੀਪ ਸਿੰਘ
ਚੰਡੀਗੜ੍ਹ, 15 ਜੁਲਾਈ
ਸ਼ਹਿਰ ਵਿੱਚ ਕਰੋਨਾਵਾਇਰਸ ਕਾਰਨ ਇੱਕ ਹੋਰ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਸੈਕਟਰ 19 ਦਾ ਵਸਨੀਕ ਸੀ ਜਿਸ ਦੀ ਊਮਰ 78 ਵਰ੍ਹੇ ਸੀ। ਊਹ ਦਿਲ ਦੀ ਬਿਮਾਰੀ ਤੋਂ ਪੀੜਤ ਸੀ ਤੇ ਪੰਚਕੂਲਾ ਦੇ ਸੈਕਟਰ 6 ਸਥਿਤ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸੀ। ਇਹ ਕਰੋਨਾ ਨਾਲ ਹੋਈ 11ਵੀਂ ਮੌਤ ਹੈ। ਯੂਟੀ ਸਿਹਤ ਵਿਭਾਗ ਮੁਤਾਬਕ ਸ਼ਹਿਰ ਵਿੱਚ ਅੱਜ 18 ਹੋਰ ਮਰੀਜ਼ਾਂ ਦੀਆਂ ਕਰੋਨਾ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਸ ਨਾਲ ਕਰੋਨਾ ਪੀੜਤਾਂ ਦੀ ਗਿਣਤੀ 619 ਹੋ ਗਈ ਹੈ। ਇਸੇ ਦੌਰਾਨ ਅੱਜ 13 ਮਰੀਜ਼ਾਂ ਨੂੰ ਇਲਾਕੇ ਦੇ ਵੱਖ ਵੱਖ ਹਸਪਤਾਲਾਂ ਤੇ ਸੂਦ ਧਰਮਸ਼ਾਲਾ ਤੋਂ ਡਿਸਚਾਰਜ ਕਰ ਦਿੱਤਾ ਗਿਆ।