ਕੋਵਿਡ-19: ਚੰਡੀਗੜ੍ਹ ਵਿੱਚ ਦੋ ਮਰੀਜ਼ਾਂ ਦੀ ਮੌਤ; 57 ਨਵੇਂ ਕੇਸ

ਕੋਵਿਡ-19: ਚੰਡੀਗੜ੍ਹ ਵਿੱਚ ਦੋ ਮਰੀਜ਼ਾਂ ਦੀ ਮੌਤ; 57 ਨਵੇਂ ਕੇਸ

ਕੁਲਦੀਪ ਸਿੰਘ

ਚੰਡੀਗੜ੍ਹ, 24 ਅਕਤੂਬਰ

ਸ਼ਹਿਰ ਵਿਚ ਅੱਜ ਕਰੋਨਾਵਾਇਰਸ ਪੀੜਤ ਦੋ ਵਿਅਕਤੀਆਂ ਦੀ ਮੌਤ ਹੋਈ ਹੈ ਅਤੇ 57 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਮਰੀਜ਼ਾਂ ਦਾ ਕੁੱਲ ਅੰਕੜਾ 13977 ਹੋ ਗਿਆ ਹੈ ਅਤੇ ਅੱਜ 78 ਮਰੀਜ਼ਾਂ ਦਾ ਇਕਾਂਤਵਾਸ ਖ਼ਤਮ ਹੋਇਆ ਹੈ। ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 674 ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਸੈਕਟਰ-48 ਵਾਸੀ 78 ਸਾਲਾਂ ਦੇ ਕਰੋਨਾ ਮਰੀਜ਼ ਦੀ ਜੀ.ਐਮ.ਸੀ.ਐਚ.-32 ਵਿਚ ਇਲਾਜ ਦੌਰਾਨ ਮੌਤ ਹੋ ਗਈ ਅਤੇ ਸੈਕਟਰ-25 ਵਾਸੀ 57 ਸਾਲਾਂ ਦੇ ਵਿਅਕਤੀ ਨੇ ਜੀ.ਐਮ.ਐਸ.ਐਚ.-16 ਵਿੱਚ ਦਮ ਤੋੜ ਦਿੱਤਾ। ਇਹ ਦੋਵੇਂ ਮਰੀਜ਼ ਕਰੋਨਾ ਦੇ ਨਾਲ-ਨਾਲ ਹੋਰ ਬਿਮਾਰੀਆਂ ਤੋਂ ਵੀ ਪੀੜਤ ਸਨ। ਯੂ.ਟੀ. ਦੇ ਸਿਹਤ ਵਿਭਾਗ ਮੁਤਾਬਕ ਨਵੇਂ ਕਰੋਨਾ ਮਰੀਜ਼ ਸੈਕਟਰ 4, 8, 10, 15, 19, 20, 21, 23, 28, 30, 32, 33, 35, 36, 38, 40, 41, 49, 51, ਦੜੂਆ, ਹੱਲੋਮਾਜਰਾ, ਮਲੋਆ, ਮਨੀਮਾਜਰਾ, ਮੌਲੀ ਜਾਗਰਾਂ, ਸਾਰੰਗਪੁਰ ਦੇ ਵਸਨੀਕ ਹਨ।

ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ 34 ਨਵੇਂ ਕੇਸ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਮਰੀਜ਼ਾਂ ਦੇ ਪਰਿਵਾਰਾਂ ਨੂੰ ਆਈਸੋਲੇਟ ਕਰਨ ਦੀ ਪ੍ਰਕਿਰਿਆ ਜਾਰੀ ਹੈ। ਵਰਨਣਯੋਗ ਹੈ ਕਿ ਜ਼ਿਲ੍ਹੇ ਵਿੱਚ ਕਰੋਨਾ ਦੇ ਕੁੱਲ 190 ਐਕਟਿਵ ਕੇਸ ਹਨ ਤੇ ਰਿਕਵਰੀ ਰੇਟ 95.71 ਫੀਸਦ ਹੈ।

ਅੰਬਾਲਾ (ਰਤਨ ਸਿੰਘ ਢਿੱਲੋਂ): ਅੱਜ ਸਵੇਰੇ ਅੰਬਾਲਾ ਦੇ ਹਾਊਸਿੰਗ ਬੋਰਡ ਵਾਸੀ 55 ਸਾਲਾਂ ਦੇ ਮਰੀਜ਼ ਦੀ ਐਮ.ਐਮ. ਮੈਡੀਕਲ ਕਾਲਜ ਮੁਲਾਣਾ ਵਿਚ ਮੌਤ ਹੋ ਗਈ। ਛਾਉਣੀ ਦੇ ਰਾਮਬਾਗ ਸ਼ਮਸ਼ਾਨਘਾਟ ਵਿਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਆਕਸੀਜਨ ਘਟਣ ਅਤੇ ਨਮੋਨੀਆ ਹੋਣ ਕਰਕੇ ਉਸ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 16 ਕੇਸ ਕਰੋਨਾ ਪਾਜ਼ੇਟਿਵ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 8813 ਹੋ ਗਈ ਹੈ। ਅੱਜ ਜ਼ਿਲ੍ਹੇ ਵਿੱਚ 23 ਮਰੀਜ਼ ਡਿਸਚਾਰਜ ਵੀ ਹੋਏ ਹਨ ਜਿਸ ਤੋਂ ਬਾਅਦ ਐਕਟਿਵ ਮਰੀਜ਼ 195 ਰਹਿ ਗਏ ਹਨ।

ਮੰਡੀ ਗੋਬਿੰਦਗੜ੍ਹ (ਡਾ. ਹਿਮਾਂਸ਼ੂ ਸੂਦ): ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 5 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ 57 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕਰੋਨਾ ਮਹਾਮਾਰੀ ਕਾਰਨ 99 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 357 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਕੋਵਿਡ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਇਹ ਮਹਾਮਾਰੀ ਖ਼ਤਮ ਹੋ ਸਕੇ।

ਰੂਪਨਗਰ (ਬਹਾਦਰਜੀਤ ਸਿੰਘ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 13 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਦੋ ਵਿਅਕਤੀਆਂ ਦੀ ਮੌਤ ਹੋਈ ਹੈ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 7, ਨੰਗਲ ਇਲਾਕੇ ਵਿੱਚ 3, ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ 2 ਅਤੇ ਮੋਰਿੰਡਾ ਇਲਾਕੇ ਵਿੱਚ ਇੱਕ ਵਿਅਕਤੀ ਕਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 164 ਹੈ। ਅੱਜ ਰੂਪਨਗਰ ਦੀ ਪਾਵਰ ਕਲੋਨੀ ਦੀ 24 ਸਾਲਾਂ ਦੀ ਔਰਤ ਅਤੇ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦੇ 72 ਸਾਲਾਂ ਦੇ ਵਿਅਕਤੀ ਦੀ ਵਾਇਰਸ ਕਾਰਨ ਮੌਤ ਹੋ ਗਈ।

ਮੁਹਾਲੀ ਵਿੱਚ 49 ਨਵੇਂ ਕੇਸ; ਇਕ ਮੌਤ

ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਪੀੜਤ ਮਰੀਜ਼ ਨੇ ਦਮ ਤੋੜ ਦਿੱਤਾ ਹੈ ਅਤੇ ਹੁਣ ਤੱਕ 232 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਦੇ 49 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਸਮੁੱਚੇ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਗਿਣਤੀ ਲਗਪਗ 12 ਹਜ਼ਾਰ ਹੋ ਗਈ ਹੈ। ਅੱਜ 60 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ। ਡੀਸੀ ਨੇ ਦੱਸਿਆ ਕਿ ਅੱਜ 49 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚੋਂ 33 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 8, ਲਾਲੜੂ ਵਿੱਚ 3 ਅਤੇ ਢਕੋਲੀ ਵਿੱਚ 5 ਵਿਅਕਤੀ ਵਾਇਰਸ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 525 ਕੇਸ ਐਕਟਿਵ ਹਨ ਤੇ ਹੁਣ ਤੱਕ 11 ਹਜ਼ਾਰ 267 ਕਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All