ਕੋਵਿਡ ਟੈਸਟਿੰਗ ਵੈਨਾਂ ਧਾਰਮਿਕ ਥਾਵਾਂ ਨੇੜੇ ਖੜ੍ਹੀਆਂ ਕੀਤੀਆਂ ਜਾਣ: ਬਦਨੌਰ

ਕੋਵਿਡ ਟੈਸਟਿੰਗ ਵੈਨਾਂ ਧਾਰਮਿਕ ਥਾਵਾਂ ਨੇੜੇ ਖੜ੍ਹੀਆਂ ਕੀਤੀਆਂ ਜਾਣ: ਬਦਨੌਰ

ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

ਟ੍ਰਿਬਊਨ ਿਨਊਜ਼ ਸਰਵਿਸ
ਚੰਡੀਗੜ੍ਹ, 21 ਅਕਤੂਬਰ

ਚੰਡੀਗੜ੍ਹ ਵਿੱਚ ਕਰੋਨਾਵਾਇਰਸ ’ਤੇ ਕਾਬੂ ਪਾਉਣ ਲਈ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਮੋਬਾਈਲ ਟੈਸਟਿੰਗ ਵੈਨਾਂ ਨੂੰ ਧਾਰਮਿਕ ਸਥਾਨਾਂ ਨੇੜੇ ਖੜ੍ਹੀਆਂ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਕਿ ਸਵੈ-ਇਛੁੱਕ ਵਿਅਕਤੀ ਆਪਣਾ ਕਰੋਨਾ ਟੈਸਟ ਕਰਵਾ ਸਕਣ। ਇਸੇ ਤਰ੍ਹਾਂ ਤਿਊਹਾਰਾਂ ਦੌਰਾਨ ਮਾਰਕੀਟਾਂ ਵਿੱਚ ਭੀੜ ਵਧਣ ਦਾ ਖਦਸ਼ਾ ਜਤਾਉਂਦਿਆਂ ਸ੍ਰੀ ਬਦਨੌਰ ਨੇ ਪੁਲੀਸ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਕਿਹਾ ਕਿ ਸ਼ਹਿਰ ਦੀ ਕਿਸੇ ਵੀ ਮਾਰਕੀਟ ਵਿੱਚ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ। ਇਸ ਬਾਰੇ ਪ੍ਰਸ਼ਾਸਕ ਨੇ ਮਾਰਕੀਟ ਐਸੋਸੀਏਸ਼ਨਾਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ। ਊਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤੇ ਮਾਸਕ ਜ਼ਰੂਰ ਲਗਾਇਆ ਜਾਵੇ। ਊਹ ਕੋਵਿਡ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਸੇ ਦੌਰਾਨ ਡਾ. ਅਮਨਦੀਪ ਕੰਗ (ਡਾਇਰਕੈਟਰ ਸਿਹਤ ਸੇਵਾਵਾਂ) ਨੇ ਦੱਸਿਆ ਕਿ ਸ਼ਹਿਰ ਵਿੱਚ ਕਰੋਨਾਵਾਇਰਸ ਕੇਸਾਂ ਦੀ ਗਿਣਤੀ ਪਹਿਲਾਂ ਨਾਲੋਂ ਘਟੀ ਹੈ ਅਤੇ ਸੂਦ ਧਰਮਸ਼ਾਲਾ ਵਿੱਚ ਬਣਾਏ ਗਏ ਇਕਾਂਤਵਾਸ ਕੇਂਦਰ ਨੂੰ ਬੰਦ ਕਰ ਦਿੱਤਾ ਗਿਆ ਹੈ। ਊਨ੍ਹਾਂ ਕਿਹਾ ਕਿ ਪਿੰਡ ਮਲੋਆ ਅਤੇ ਫੈਦਾਂ ਵਿੱਚ ਡੇਂਗੂ, ਮਲੇਰੀਆ ਅਤੇ ਹੋਰਨਾਂ ਬਿਮਾਰੀਆਂ ’ਤੇ ਨੱਥ ਪਾਉਣ ਲਈ ਫੋਗਿੰਗ ਕੀਤੀ ਜਾ ਰਹੀ ਹੈ। ਊਨ੍ਹਾਂ ਦੱਸਿਆ ਕਿ ਪ੍ਰਸ਼ਾਸਕ ਦੇ ਆਦੇਸ਼ ਅਨੁਸਾਰ ਸਰਕਾਰੀ ਹਸਪਤਾਲਾਂ ਵਿੱਚ ਸਰਜਰੀ ਅਤੇ ਹੱਡੀਆਂ ਦੀ ਓਪੀਡੀ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All