ਸੀਪੀਐੱਫ ਐਂਪਲਾਈਜ਼ ਯੂਨੀਅਨ ਦਾ ਪੁਰਾਣੀ ਪੈਨਸ਼ਨ ਬਹਾਲੀ ਲਈ ਪ੍ਰਦਰਸ਼ਨ

ਸੀਪੀਐੱਫ ਐਂਪਲਾਈਜ਼ ਯੂਨੀਅਨ ਦਾ ਪੁਰਾਣੀ ਪੈਨਸ਼ਨ ਬਹਾਲੀ ਲਈ ਪ੍ਰਦਰਸ਼ਨ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 25 ਨਵੰਬਰ                                          

ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀਪੀਐੱਫ਼ ਐਂਪਲਾਈਜ਼ ਯੂਨੀਅਨ ਵੱਲੋਂ ਅੱਜ ਇੱਥੋਂ ਫੇਜ਼-8 ਸਥਿਤ ਸਿੱਖਿਆ ਬੋਰਡ ਅਤੇ ਪੁੱਡਾ ਭਵਨ ਨੇੜੇ ਲਾਲ ਬੱਤੀ ਚੌਕ ’ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ। ਪ੍ਰਦਰਸ਼ਨ ਵਿੱਚ ਯੂਨੀਅਨ ਦੇ ਮੁਹਾਲੀ ਇਕਾਈ ਦੇ ਪ੍ਰਧਾਨ ਸ਼ਿਵ ਕੁਮਾਰ ਰਾਣਾ, ਜਨਰਲ ਸਕੱਤਰ ਅਮਿਤ ਕਟੋਚ, ਸੂਬਾ ਕਮੇਟੀ ਮੈਂਬਰ ਤਜਿੰਦਰ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ, ਸ਼ਵਿੰਦਰ ਸਿੰਘ, ਵੀਰਪਾਲ ਕੌਰ, ਵਰਿੰਦਰ ਕੌਰ, ਰਮਨਜੀਤ ਕੌਰ, ਅੰਜੂ ਸ਼ਰਮਾ, ਰਜਨੀ ਪਟਿਆਲ ਅਤੇ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਯੂਨੀਅਨ ਆਗੂਆਂ ਸ਼ਿਵ ਕੁਮਾਰ ਰਾਣਾ ਅਤੇ ਅਮਿਤ ਕਟੋਚ ਨੇ ਕਿਹਾ ਕਿ ਪੂਰੀ ਜ਼ਿੰਦਗੀ ਨੌਕਰੀ ਕਰ ਚੁੱਕੇ ਮੁਲਾਜ਼ਮ ਲਈ ਸਿਰਫ਼ ਪੈਨਸ਼ਨ ਹੀ ਬੁਢਾਪੇ ਦਾ ਸਹਾਰਾ ਬਣਦੀ ਹੈ, ਪ੍ਰੰਤੂ ਸਰਕਾਰਾਂ ਹੁਣ ਮੁਲਾਜ਼ਮਾਂ ਤੋਂ ਇਹ ਹੱਕ ਵਿੱਚ ਖੋਹਣ ’ਤੇ ਲੱਗੀਆਂ ਹੋਈਆਂ ਹਨ ਜਦੋਂਕਿ ਮੰਤਰੀ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਕਈ ਕਈ ਪੈਨਸ਼ਨਾਂ ਅਤੇ ਹੋਰ ਨਵਾਬੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਕੀਮ ਤੋਂ ਪ੍ਰਭਾਵਿਤ ਢਾਈ ਲੱਖ ਮੁਲਾਜ਼ਮ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਰਿਵਾਰਾਂ ਸਮੇਤ ਸੱਤਾਧਾਰੀ ਪਾਰਟੀ ਕਾਂਗਰਸ ਦੇ ਉਮੀਦਵਾਰਾਂ ਦਾ ਡੱਟ ਕੇ ਵਿਰੋਧ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਚੋਣ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਮੌਕੇ ਪੈਨਸ਼ਨਰ ਤੇ ਮੁਲਾਜ਼ਮ ਆਗੂ ਕਰਮ ਸਿੰਘ ਧਨੋਆ, ਗੁਰਮੇਲ ਸਿੰਘ ਸਿੱਧੂ ਨੇ ਵੀ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਇਸ ਮੰਗ ਦਾ ਸਮਰਥਨ ਕੀਤਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All