CPM: ਮਹਿੰਗਾਈ ਖ਼ਿਲਾਫ਼ ਸੜਕਾਂ ’ਤੇ ਰੋਸ ਮੁਜ਼ਾਹਰਾ
ਸੀ ਪੀ ਐੱਮ ਵੱਲੋਂ ਵਧ ਰਹੀ ਮਹਿੰਗਾਈ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਰਾਜੋਮਾਜਰਾ, ਜ਼ਿਲ੍ਹਾ ਕਮੇਟੀ ਮੈਂਬਰ ਜਗੀਰ ਸਿੰਘ ਹੰਸਾਲਾ ਅਤੇ ਮੋਹਨ ਸਿੰਘ ਸੋਢੀ ਦੀ...
Advertisement
ਸੀ ਪੀ ਐੱਮ ਵੱਲੋਂ ਵਧ ਰਹੀ ਮਹਿੰਗਾਈ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਰਾਜੋਮਾਜਰਾ, ਜ਼ਿਲ੍ਹਾ ਕਮੇਟੀ ਮੈਂਬਰ ਜਗੀਰ ਸਿੰਘ ਹੰਸਾਲਾ ਅਤੇ ਮੋਹਨ ਸਿੰਘ ਸੋਢੀ ਦੀ ਅਗਵਾਈ ਹੇਠ ਰੋਸ ਮਾਰਚ ਵੀ ਕੀਤਾ ਗਿਆ।
ਰੋਸ ਮਾਰਚ ਗੁੱਗਾ ਮਾੜੀ ਚੌਕ ਤੋਂ ਆਰੰਭ ਹੋਇਆ ਅਤੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਐੱਸ ਡੀ ਐੱਮ ਦਫ਼ਤਰ ਵਿੱਚ ਸਮਾਪਤ ਹੋਇਆ। ਮੁਜ਼ਾਹਰਾਕਾਰੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਐੱਸ ਡੀ ਐੱਮ ਨੂੰ ਸੌਂਪਿਆ।
Advertisement
ਆਗੂਆਂ ਨੇ ਮੰਗ ਕੀਤੀ ਕਿ ਜ਼ਰੂਰੀ ਵਸਤਾਂ ਘੱਟ ਕੀਮਤ ’ਤੇ ਮੁਹੱਈਆ ਕਰਾਈਆਂ ਜਾਣ। ਉਨ੍ਹਾਂ ਅਮਰੀਕਾ ਨਾਲ ਹੋਣ ਵਾਲਾ ਮੁਕਤ ਵਪਾਰ ਸਮਝੌਤਾ, ਵੀ ਬੀ ਜੀ ਰਾਮ ਜੀ, ਬਿਜਲੀ ਸੋਧ ਬਿਲ ਅਤੇ ਸੀਡ ਕਾਨੂੰਨ ਰੱਦ ਕਰਨ, ਮਗਨਰੇਗਾ ਬਹਾਲ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਆਦਿ ਦੀ ਮੰਗ ਕੀਤੀ।
Advertisement
Advertisement
×

