ਕ੍ਰਿਕਟ: ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਚੈਂਪੀਅਨ ਬਣੀ
ਫਾਈਨਲ ’ਚ ਜਲੰਧਰ ਦੀ ਟੀਮ ਨੂੰ ਹਰਾਇਆ; ਬਠਿੰਡਾ ਨੇ ਤੀਜਾ ਸਥਾਨ ਹਾਸਲ ਕੀਤਾ
Advertisement
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ ਲੜਕਿਆਂ ਦੇ 19 ਸਾਲ ਵਰਗ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ’ਚ ਚੈਂਪੀਅਨ ਬਣੀ ਹੈ। ਅੰਮ੍ਰਿਤਸਰ ਦੀ ਟੀਮ ਨੇ ਚੱਪੜਚਿੜੀ ਦੇ ਚੈਂਪੀਅਨਜ਼ ਕ੍ਰਿਕਟ ਅਕੈਡਮੀ ਮੈਦਾਨ ਵਿੱਚ ਹੋਏ। ਫਾਈਨਲ ਵਿੱਚ ਜਲੰਧਰ ਨੂੰ 5 ਦੌੜਾਂ ਨਾਲ ਹਰਾਇਆ। ਕ੍ਰਿਕਟ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ। ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਫਾਈਨਲ ਪਹਿਲਾਂ ਬੱਲੇਬਾਜ਼ੀ ਕਰਦਿਆਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ 20 ਓਵਰਾਂ ਵਿੱਚ 151 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਜਲੰਧਰ ਦੀ ਟੀਮ 146 ਦੌੜਾਂ ਹੀ ਬਣਾ ਸਕੀ। ਬਠਿੰਡਾ ਨੇ ਫਾਜ਼ਲਿਕਾ ਨੂੰ ਹਰਾ ਤੀਜਾ ਸਥਾਨ ਆਪਣੇ ਨਾਂ ਕੀਤਾ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਜੇਤੂ ਟੀਮ ਕੌਮੀ ਸਕੂਲ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ।
Advertisement
Advertisement
