ਕ੍ਰਿਕਟ: ਅੰਡਰ-14 ਲੜਕਿਆਂ ਦੀ ਟੀਮ ਲਈ ਟਰਾਇਲ ਭਲਕੇ
ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੁਹਾਲੀ ਵੱਲੋਂ ਅੰਡਰ-14 ਲੜਕਿਆਂ ਦੀ ਕ੍ਰਿਕਟ ਟੀਮ ਲਈ ਟ੍ਰਾਇਲ 9 ਦਸੰਬਰ ਨੂੰ ਕਰਵਾਏ ਜਾਣਗੇ। ਸਾਰੇ ਯੋਗ ਖਿਡਾਰੀਆਂ ਨੂੰ ਇਸ ਵਿੱਚ ਭਾਗ ਲੈਣ ਲਈ ਸੱਦਾ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲ ਸਟੇਡੀਅਮ ਦੇ ਪਿਛਲੇ...
Advertisement
ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੁਹਾਲੀ ਵੱਲੋਂ ਅੰਡਰ-14 ਲੜਕਿਆਂ ਦੀ ਕ੍ਰਿਕਟ ਟੀਮ ਲਈ ਟ੍ਰਾਇਲ 9 ਦਸੰਬਰ ਨੂੰ ਕਰਵਾਏ ਜਾਣਗੇ। ਸਾਰੇ ਯੋਗ ਖਿਡਾਰੀਆਂ ਨੂੰ ਇਸ ਵਿੱਚ ਭਾਗ ਲੈਣ ਲਈ ਸੱਦਾ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲ ਸਟੇਡੀਅਮ ਦੇ ਪਿਛਲੇ ਪਾਸੇ ਮੁਹਾਲੀ ਗਰਾਊਂਡ ਵਿਚ ਦੁਪਹਿਰ ਬਾਰਾਂ ਵਜੇ ਹੋਣਗੇ। ਉਨ੍ਹਾਂ ਦੱਸਿਆ ਕਿ 1 ਸਤੰਬਰ, 2011 ਤੋਂ 31 ਅਗਸਤ 2013 ਵਿਚਕਾਰ ਜਨਮੇ ਖਿਡਾਰੀ ਟਰਾਇਲਜ਼ ਵਿੱਚ ਭਾਗ ਲੈਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਟਰਾਇਲ ਦੇਣ ਵਾਲੇ ਜਨਮ ਸਰਟੀਫਿਕੇਟ, ਆਧਾਰ ਕਾਰਡ ਦੀ ਇੱਕ-ਇੱਕ ਫੋਟੋ ਕਾਪੀ ਨਾਲ ਲਿਆਉਣ।
Advertisement
Advertisement
