ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਮਜ਼ਦਗੀਆਂ ਵਿੱਚ ਧੱਕੇਸ਼ਾਹੀ ਦੀ ਆਲੋਚਨਾ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਹੁਕਮਰਾਨ ‘ਆਪ’ ਵੱਲੋਂ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਣ ਚੋਣਾਂ ਦੀਆਂ ਨਾਮਜ਼ਦਗੀਆਂ ਭਰਨ ਸਮੇਂ ਕੀਤੀ ਧੱਕੇਸ਼ਾਹੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅਤੇ ਪ੍ਰਸ਼ਾਸਨ ਦੀ...
ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ
Advertisement
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਹੁਕਮਰਾਨ ‘ਆਪ’ ਵੱਲੋਂ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਣ ਚੋਣਾਂ ਦੀਆਂ ਨਾਮਜ਼ਦਗੀਆਂ ਭਰਨ ਸਮੇਂ ਕੀਤੀ ਧੱਕੇਸ਼ਾਹੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅਤੇ ਪ੍ਰਸ਼ਾਸਨ ਦੀ ਸ਼ਹਿ ਨਾਲ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਫਾੜਨ, ਫਾਈਲਾਂ ਖੋਹਣ ਦੇ ਮਾਮਲਿਆਂ ਨੇ ਸਾਫ਼ ਕਰ ਦਿੱਤਾ ਹੈ ਕਿ ਇਹ ਚੋਣਾਂ ਕਿਸੇ ਵੀ ਤਰ੍ਹਾਂ ਸੁਤੰਤਰ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਮਦਦ ਨਾਲ ਹੁਕਮਰਾਨ ਧਿਰ ਦੇ ਮਨਸੂਬੇ ਪੂਰੇ ਨਹੀਂ ਹੋਣ ਦੇਵੇਗੀ।

Advertisement
Advertisement
Show comments