ਰਾਜਾ ਵੜਿੰਗ ਦੇ ਬਿਆਨ ਦੀ ਆਲੋਚਨਾ
ਡਾ. ਬੀ ਆਰ ਅੰਬੇਡਕਰ ਮਜ਼ਦੂਰ ਏਕਤਾ ਯੂਨੀਅਨ ਪੰਜਾਬ ਦੇ ਪ੍ਰਧਾਨ ਤੇ ਸੰਯੁਕਤ ਦਲਿਤ ਮੋਰਚਾ ਪੰਜਾਬ ਦੇ ਕੋਰ ਕਮੇਟੀ ਮੈਂਬਰ ਲਖਵੀਰ ਸਿੰਘ ਰੁਪਾਲ ਹੇੜੀ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਖ਼ਿਲਾਫ਼ ਕੀਤੀ ਟਿੱਪਣੀ...
Advertisement
ਡਾ. ਬੀ ਆਰ ਅੰਬੇਡਕਰ ਮਜ਼ਦੂਰ ਏਕਤਾ ਯੂਨੀਅਨ ਪੰਜਾਬ ਦੇ ਪ੍ਰਧਾਨ ਤੇ ਸੰਯੁਕਤ ਦਲਿਤ ਮੋਰਚਾ ਪੰਜਾਬ ਦੇ ਕੋਰ ਕਮੇਟੀ ਮੈਂਬਰ ਲਖਵੀਰ ਸਿੰਘ ਰੁਪਾਲ ਹੇੜੀ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਖ਼ਿਲਾਫ਼ ਕੀਤੀ ਟਿੱਪਣੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਮਰਹੂਮ ਨੇਤਾ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਜੇਕਰ ਬੂਟਾ ਸਿੰਘ ਨੂੰ ਕਾਂਗਰਸ ਨੇ ਦੇਸ਼ ਦਾ ਗ੍ਰਹਿ ਮੰਤਰੀ ਬਣਾਇਆ ਤਾਂ ਉਹ ਆਪਣੀ ਯੋਗਤਾ ਅਤੇ ਕਾਬਲੀਅਤ ਦੇ ਆਧਾਰ ’ਤੇ ਬਣੇ ਸਨ। ਉਨ੍ਹਾਂ ਮੰਗ ਕੀਤੀ ਕਿ ਰਾਜਾ ਵੜਿੰਗ ਖ਼ਿਲਾਫ਼ ਕਪੂਰਥਲਾ ਥਾਣੇ ਵਿੱਚ ਦਰਜ ਮੁਕੱਦਮੇ ਵਿੱਚ ਹੋਰ ਲੋੜੀਂਦੀਆਂ ਧਾਰਾਵਾਂ ਦਾ ਵਾਧਾ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
Advertisement
Advertisement
