ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੂਰੀਆ ਦੀ ਘਾਟ ਕਾਰਨ ਫਸਲਾਂ ਦੀ ਕਾਸ਼ਤ ਪੱਛੜੀ

ਨੂਰਪੁਰ ਬੇਦੀ ਦੇ ਪਿੰਡਾਂ ਦੇ ਕਿਸਾਨਾਂ ਨੇ ਖਾਦ ਦੀ ਪੂਰਤੀ ਦੀ ਮੰਗ ਕੀਤੀ
ਮੀਟਿੰਗ ਦੌਰਾਨ ਆਗੂ ਤੇ ਕਿਸਾਨ ਜਾਣਕਾਰੀ ਦਿੰਤੇ ਹੋਏ।-ਫੋਟੋ: ਰੈਤ
Advertisement

ਬਲਾਕ ਨੂਰਪੁਰ ਬੇਦੀ ਅਧੀਨ ਆਉਂਦੇ 138 ਪਿੰਡਾਂ ਵਿੱਚ ਕਿਸਾਨਾਂ ਨੂੰ ਯੂਰੀਆ ਖਾਦ ਨਾ ਮਿਲਣ ਕਾਰਨ ਫਸਲਾਂ ਦੀ ਕਾਸ਼ਤ ਵਿੱਚ ਦੇਰ ਹੋ ਰਹੀ ਹੈ। ਇਸ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਪਿੰਡ ਜੱਟਪੁਰ ਦੇ ਕਮਿਊਨਿਟੀ ਸੈਂਟਰ ਵਿੱਚ ਕਿਸਾਨਾਂ ਦੀ ਹੋਈ ਮੀਟਿੰਗ ਵਿੱਚ ਕੀਤਾ। ਆਗੂਆਂ ਨੇ ਕਿਸਾਨੀ ਸਮੱਸਿਆਵਾਂ, ਸਥਾਨਕ ਸਮੱਸਿਆਵਾਂ ਤੋਂ ਅਲਾਵਾ ਕੇਂਦਰ ਸਰਕਾਰ ਦੇ ਫਿਰਕਾਪ੍ਰਸਤ ਏਜੰਡੇ ਦੀ ਨਿਖੇਧੀ ਵੀ ਕੀਤੀ। ਇਸ ਮੀਟਿੰਗ ਵਿੱਚ ਛੋਟੂ ਰਾਮ ਜੱਟਪੁਰ, ਮਾਸਟਰ ਗੁਰਨਾਇਬ ਸਿੰਘ ਜੇਤੇਵਾਲ, ਦਲਜੀਤ ਸਿੰਘ, ਸੂਬੇਦਾਰ ਨਿਰਮਲ ਸਿੰਘ, ਗੁਲਜ਼ਾਰ ਸਿੰਘ, ਗੁਰਨਾਮ ਸਿੰਘ, ਜਰਨੈਲ ਸਿੰਘ, ਬਿੱਕਰ ਸਿੰਘ, ਮੇਵਾ ਸਿੰਘ ਤੇ ਪਿੰਡ ਵਾਸੀ ਸ਼ਾਮਲ ਸਨ। ਉਨਾਂ ਨੇ ਸਰਕਾਰ ਤੋਂ ਮੰਗ ਕੀਤੀ  ਕਿ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਯੂਰੀਆ ਖਾਦ ਨੂੰ ਮੁਹੱਈਆ ਕਰਵਾਈ ਜਾਵੇ। ਆਗੂਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਹੋਏ ਅਤੇ ਫਸਲਾਂ ਲਈ ਖਾਦ ਨਾ ਮਿਲਣ ਕਾਰਣ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ।

 

Advertisement

Advertisement
Show comments