ਸੀਟੀਯੂ ਵਰਕਰਾਂ ਵੱਲੋਂ ਚੌਕਾਂ ’ਤੇ ਪ੍ਰਦਰਸ਼ਨ ਸ਼ੁਰੂ

ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦੀ ਪਾਲਿਸੀ ਰੱਦ ਕਰਵਾਉਣ ਅਤੇ ਨਿੱਜੀਕਰਨ ਬੰਦ ਕਰਨ ਦੀ ਮੰਗ

ਸੀਟੀਯੂ ਵਰਕਰਾਂ ਵੱਲੋਂ ਚੌਕਾਂ ’ਤੇ ਪ੍ਰਦਰਸ਼ਨ ਸ਼ੁਰੂ

ਸੈਕਟਰ-17 ਵਿਚ ਚੌਕ ਉੱਤੇ ਖੜ੍ਹੇ ਹੋ ਕੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਸੀਟੀਯੂ ਕਾਮੇ।

ਕੁਲਦੀਪ ਸਿੰਘ
ਚੰਡੀਗੜ੍ਹ, 1 ਦਸੰਬਰ

ਸੀਟੀਯੂ ਅਦਾਰੇ ਨੂੰ ਕਿਲੋਮੀਟਰ ਸਕੀਮ ਅਧੀਨ ਬੱਸਾਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਨ ਲਈ ਚੱਲ ਰਹੀ ਪ੍ਰਕਿਰਿਆ ਭਾਵੇਂ ਕਾਮਿਆਂ ਦੇ ਵਿਰੋਧ ਕਰ ਕੇ ਬੀਤੇ ਦਿਨੀਂ ਰੋਕ ਦਿੱਤੀ ਗਈ ਸੀ ਪਰ ਫਿਰ ਕਾਮਿਆਂ ਵੱਲੋਂ ਇਸ ਟੈਂਡਰ ਨੂੰ ਪੂਰਨ ਤੌਰ ’ਤੇ ਰੱਦ ਕਰਵਾਉਣ ਸਣੇ ਹੋਰ ਕਈ ਮੰਗਾਂ ਨੂੰ ਲੈ ਕੇ ਹੁਣ ਚੰਡੀਗੜ੍ਹ ਦੇ ਚੌਕ-ਚੌਰਾਹਿਆਂ ਉੱਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਦੇ ਮੱਦੇਨਜ਼ਰ ਅੱਜ ਸੀਟੀਯੂ ਵਰਕਰਜ਼ ਯੂਨੀਅਨ ਵੱਲੋਂ ਸੈਕਟਰ-17 ਸਥਿਤ ਚੌਕ ਉਤੇ ਖੜ੍ਹੇ ਹੋ ਕੇ ਪ੍ਰਦਰਸ਼ਨ ਕੀਤਾ ਗਿਆ।

ਯੂਨੀਅਨ ਦੇ ਪ੍ਰਧਾਨ ਧਰਮਿੰਦਰ ਸਿੰਘ ਰਾਹੀ, ਜਨਰਲ ਸਕੱਤਰ ਸਤਿੰਦਰ ਸਿੰਘ ਅਤੇ ਫੈੱਡਰੇਸ਼ਨ ਆਗੂ ਰਣਜੀਤ ਸਿੰਘ ਹੰਸ ਦੀ ਅਗਵਾਈ ਹੇਠ ਇਕੱਠੇ ਹੋਏ ਕਾਮਿਆਂ ਨੇ ਚੌਕ ਵਿਚਾਲ਼ੇ ਖੜ੍ਹ ਕੇ ‘ਕਿਲੋਮੀਟਰ ਵਾਲੀਆਂ ਬੱਸਾਂ ਦੀ ਪਾਲਿਸੀ ਰੱਦ ਕਰੋ’, ‘ਸੀਟੀਯੂ ਦਾ ਨਿੱਜੀਕਰਨ ਬੰਦ ਕਰੋ’, ‘ਸੀਟੀਯੂ ਵਿੱਚ ਪੱਕੀ ਭਰਤੀ ਦਾ ਪ੍ਰਬੰਧ ਕਰੋ’ ਆਦਿ ਮੰਗਾਂ ਲਿਖੇ ਪੋਸਟਰਾਂ ਰਾਹੀਂ ਵਿਰੋਧ ਦਾ ਇਜ਼ਹਾਰ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਧਰਮਿੰਦਰ ਸਿੰਘ ਰਾਹੀ, ਸਤਿੰਦਰ ਸਿੰਘ, ਰਣਜੀਤ ਸਿੰਘ ਹੰਸ, ਓਮ ਪ੍ਰਕਾਸ਼ ਹਾਕੂਵਾਲਾ ਆਦਿ ਆਗੂਆਂ ਨੇ ਕਿਹਾ ਕਿ ਸੀਟੀਯੂ ਕਾਮੇ ਅਦਾਰੇ ਉੱਤੇ ਚੱਲ ਰਹੀ ਨਿੱਜੀਕਰਨ ਦੀ ਤਲਵਾਰ ਅੱਗੇ ਢਾਲ਼ ਬਣ ਕੇ ਖੜ੍ਹਨਗੇ। ਅਦਾਰੇ ਨੂੰ ਅਫ਼ਸਰਸ਼ਾਹੀ ਦੇ ਵਿਵਹਾਰ ਤੋਂ ਬਚਾਉਣ ਲਈ ਯੂਨੀਅਨ ਵੱਲੋਂ ਹੋਰਨਾਂ ਭਾਈਵਾਲ ਜਥੇਬੰਦੀਆਂ ਦੇ ਸਹਿਯੋਗ ਨਾਲ ਜੰਗ ਜਾਰੀ ਰੱਖੀ ਜਾਵੇਗੀ। ਰੋਜ਼ਾਨਾ ਚੌਕਾਂ ਉੱਤੇ ਖੜ੍ਹੇ ਹੋ ਕੇ ਜਿੱਥੇ ਆਪਣੇ ਰੋਸ ਦਾ ਇਜ਼ਹਾਰ ਕੀਤਾ ਜਾਵੇਗਾ, ਉੱਥੇ ਹੀ ਯੂਟੀ ਪ੍ਰਸ਼ਾਸਨ ਦੀ ਪੋਲ ਵੀ ਖੋਲ੍ਹੀ ਜਾਵੇਗੀ। ਇਸ ਦੇ ਨਾਲ ਹੀ ਸੜਕਾਂ ਤੋਂ ਗੁਜ਼ਰਨ ਵਾਲੇ ਰਾਹਗੀਰਾਂ ਤੱਕ ਵੀ ਆਪਣਾ ਸੰਦੇਸ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤੇ ਦੱਸਿਆ ਜਾਵੇਗਾ ਕਿ ਸੀਟੀਯੂ ਅਦਾਰੇ ਨੂੰ ਬਚਾਉਣ ਲਈ ਸਾਰੇ ਹੰਭਲ਼ਾ ਮਾਰਨ।

ਸਰਕਾਰੀ ਡਰਾਈਵਰਾਂ ਵੱਲੋਂ ਚੱਕਾ ਜਾਮ ਨੌਂ ਨੂੰ

ਚੰਡੀਗੜ੍ਹ: ਪੰਜਾਬ ਸਰਕਾਰ ਡਰਾਈਵਰ ਅਤੇ ਟੈਕਨੀਕਲ ਐਂਪਲਾਈਜ਼ ਯੂਨੀਅਨ ਨੇ ਡਰਾਈਵਰਾਂ ਤੇ ਤਕਨੀਕੀ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਸੂਬਾ ਸਰਕਾਰ ਦੀ ਬੇਰੁਖ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗੁਲ ਵਜਾਉਂਦਿਆਂ 9 ਦਸੰਬਰ ਨੂੰ ਸਰਕਾਰੀ ਗੱਡੀਆਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਿਵਲ ਸਕੱਤਰੇਤ ਡਰਾਈਵਰ ਯੂਨੀਅਨ ਦੇ ਪ੍ਰਧਾਨ ਪਵਨ ਕੁਮਾਰ, ਜਨਰਲ ਸਕੱਤਰ ਬਲਕਾਰ ਸਿੰਘ ਤੇ ਪੰਜਾਬ ਡਰਾਈਵਰ ਤੇ ਟੈਕਨੀਕਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਗੁਰਤੇਜ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ, ਕੈਸ਼ੀਅਰ ਗੁਰਜਿੰਦਰ ਸਿੰਘ ਮੰਡੀ ਬੋਰਡ, ਜੈ ਸਿੰਘ, ਗੁਰਤੇਜ ਸਿੰਘ ਬਠਿੰਡਾ ਅਤੇ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਚੱਕਾ ਜਾਮ ਸਬੰਧੀ ਉੱਚ ਅਧਿਕਾਰੀਆਂ ਨੂੰ ਨੋਟਿਸ ਵੀ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਡਰਾਈਵਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਬਾਰੇ ਕਈ ਮੀਟਿੰਗਾਂ ਦੇ ਬਾਵਜੂਦ ਕੋਈ ਹੱਲ ਨਾ ਹੋਣ ਕਰ ਕੇ ਡਰਾਈਵਰਾਂ ਵਿੱਚ ਰੋਸ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਿਵਲ ਸਕੱਤਰੇਤ ਸਣੇ ਸਾਰੇ ਡਰਾਈਵਰ ਕਿਸੇ ਵੀ ਅਧਿਕਾਰੀ ਦੀ ਗੱਡੀ ਨਹੀਂ ਚਲਾਉਣਗੇ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਇਹ ਸੰਘਰਸ਼ ਜਾਰੀ ਰੱਖਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All