ਸੀਯੂ ਵੱਲੋਂ ਆਨਲਾਈਨ ਡਿਗਰੀ ਵੰਡ ਸਮਾਰੋਹ
ਖਰੜ: ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਆਨਲਾਈਨ 6ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਵੱਖ-ਵੱਖ ਆਨਲਾਈਨ ਡਿਗਰੀ ਪ੍ਰੋਗਰਾਮਾਂ ਵਿੱਚੋਂ ਪਾਸ ਹੋਏ 150 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਕੇ ਸਨਮਾਨਿਆ ਗਿਆ। ਇਨ੍ਹਾਂ ਵਿਦਿਆਰਥੀਆਂ ਵਿੱਚ ਜਨਵਰੀ 2022 ਦੇ...
Advertisement
ਖਰੜ: ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਆਨਲਾਈਨ 6ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਵੱਖ-ਵੱਖ ਆਨਲਾਈਨ ਡਿਗਰੀ ਪ੍ਰੋਗਰਾਮਾਂ ਵਿੱਚੋਂ ਪਾਸ ਹੋਏ 150 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਕੇ ਸਨਮਾਨਿਆ ਗਿਆ। ਇਨ੍ਹਾਂ ਵਿਦਿਆਰਥੀਆਂ ਵਿੱਚ ਜਨਵਰੀ 2022 ਦੇ ਅੰਡਰ-ਗ੍ਰੈਜੂਏਟ ਅਤੇ 2023 ਬੈਚ ਦੇ ਪੋਸਟ-ਗ੍ਰੈਜੂਏਟ ਵਿਦਿਆਰਥੀ ਸ਼ਾਮਲ ਹੋਏ। ਡਿਗਰੀ ਵੰਡ ਸਮਾਰੋਹ ਵਿੱਚ ਡਾ. ਰਿਸ਼ੀ ਮੋਹਨ ਭਟਨਾਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦਾ ’ਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.(ਡਾ.) ਮਨਪ੍ਰੀਤ ਸਿੰਘ ਮੰਨਾ, ਪ੍ਰੋ-ਵਾਈਸ ਚਾਂਸਲਰ ਪ੍ਰੋ. (ਡਾ.) ਦੇਵਿੰਦਰ ਸਿੰਘ ਆਦਿ ਨੇ ਸਵਾਗਤ ਕੀਤਾ। -ਪੱਤਰ ਪ੍ਰੇਰਕ
Advertisement
Advertisement
×