ਆਤਿਸ਼ ਗੁਪਤਾ
ਚੰਡੀਗੜ੍ਹ, 12 ਅਪਰੈਲ
ਹਰਿਆਣਾ ਵਿੱਚ ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਸੂਬੇ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਫ਼ੈਸਲਾ ਕੀਤਾ ਹੈ। ਜੋ ਕਿ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਜਾਵੇਗਾ। ਇਹ ਜਾਣਕਾਰੀ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਰੋਨਾ ਕੇਸ ਵਧਦੇ ਜਾ ਰਹੇ ਹਨ, ਜਿਨ੍ਹਾਂ ’ਤੇ ਨੱਥ ਪਾਉਣ ਲਈ ਇਹ ਫ਼ੈਸਲਾ ਲਿਆ ਹੈ। ਜਦਕਿ ਰਾਤ ਦੇ ਕਰਫਿਊ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇਹ ਹੁਕਮ ਅੱਜ 12 ਅਪਰੈਲ ਤੋਂ ਲਾਗੂ ਹੋ ਗਏ ਹਨ।