ਕਾਰ ਦੀ ਫੇਟ ਕਾਰਨ ਸਾਈਕਲ ਸਵਾਰ ਜ਼ਖ਼ਮੀ
ਇੱਥੋਂ ਦੇ ਸੈਕਟਰ-31/32 ਵਾਲੇ ਲਾਈਟ ਪੁਆਇੰਟ ’ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਰਕੇ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਰਾਜ ਕੁਮਾਰ ਵਾਸੀ ਬੁੜੈਲ...
Advertisement
ਇੱਥੋਂ ਦੇ ਸੈਕਟਰ-31/32 ਵਾਲੇ ਲਾਈਟ ਪੁਆਇੰਟ ’ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਰਕੇ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਰਾਜ ਕੁਮਾਰ ਵਾਸੀ ਬੁੜੈਲ ਵਜੋਂ ਹੋਈ ਹੈ। ਇਹ ਕੇਸ ਥਾਣਾ ਸੈਕਟਰ-34 ਦੀ ਪੁਲੀਸ ਨੇ ਏਐੱਸਆਈ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਰਾਜ ਕੁਮਾਰ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਹ ਸੈਕਟਰ-31/32 ਦੇ ਲਾਈਟ ਪੁਆਇੰਟ ’ਤੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਟੱਕਰ ਮਾਰ ਕੇ ਫਰਾਰ ਹੋ ਗਿਆ ਹੈ। ਥਾਣਾ ਸੈਕਟਰ-34 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement