ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਇੱਥੋਂ ਦੇ ਸੈਕਟਰ-20/30 ਲਾਈਟ ਪੁਆਇੰਟ ਨੇੜੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੀੜਤ ਦੀ ਪਛਾਣ ਹਰੀਸ਼ ਕੁਮਾਰ ਠਾਕੁਰ ਵਾਸੀ ਪੰਚਕੂਲਾ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-19 ਦੀ ਪੁਲੀਸ ਨੇ ਕੇਸ ਦਰਜ ਕਰ ਲਿਆ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਉਸ ਦੇ ਕਾਫੀ ਸੱਟਾਂ ਵੱਜੀਆਂ। ਸੈਕਟਰ-19 ਦੀ ਪੁਲੀਸ ਨੇ ਮੋਟਰਸਾਈਕਲ ਚਾਲਕ ਰੁਪੇਸ਼ ਕੁਮਾਰ ਵਾਸੀ ਯਮੁਨਾਨਗਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।