ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਦਸਮੀ ਮਨਾਈ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮੀ ਦਿਹਾੜਾ ਮਨਾਇਆ ਗਿਆ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ। ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਦਾ ਰਿਹਾ। ਬੀਬੀ ਪਰਮਿੰਦਰ ਕੌਰ ਖਾਲਸਾ ਅਤੇ ਜਲੰਧਰ ਵਾਲੀਆਂ ਬੀਬੀਆਂ...
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮੀ ਦਿਹਾੜਾ ਮਨਾਇਆ ਗਿਆ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ। ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਦਾ ਰਿਹਾ। ਬੀਬੀ ਪਰਮਿੰਦਰ ਕੌਰ ਖਾਲਸਾ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਦਾ ਜੀਵਨ ਬ੍ਰਿਤਾਂਤ ਵਾਰਾਂ ਰਾਹੀਂ ਸੁਣਾਇਆ। ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਭਾਈ ਰੂਪਾ ਵਾਲਿਆਂ ਨੇ ਗੁਰਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਭਾਈ ਗੁਰਪ੍ਰਤਾਪ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਹਜ਼ੂਰ ਸਾਹਿਬ, ਭਾਈ ਹਰਮੀਤ ਸਿੰਘ ਲੁਧਿਆਣਾ, ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ, ਭਾਈ ਬਲਦੇਵ ਸਿੰਘ ਲੁਧਿਆਣਾ ਦਾ ਢਾਡੀ ਜਥਾ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ ਅਤੇ ਭਾਈ ਅਮਰਜੀਤ ਸਿੰਘ ਖਾਲਸਾ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ ਨੇ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡੀਕਲ ਕੈਂਪ ਲਾਇਆ ਗਿਆ।

